ਸ਼ਹਿਰ ਦੀ ਅਨਾਜ ਮੰਡੀ ਪਾਇਲ ਵਿਖੇ ਜਨਤਕ ਮੀਟਿੰਗ ਦੌਰਾਨ ਪਿੰਡ ਮੇਹਦੀਪੁਰ ਦੀਆਂ ਬਜ਼ੁਰਗ ਔਰਤਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਬਿਜਲੀ ਚੋਰੀ ਦਾ ਮੁੱਦਾ ਉਠਾਇਆ।
ਬਜ਼ੁਰਗ ਔਰਤ ਨੇ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਨੇ ਮੇਰੀਆਂ ਸਾਰੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਘਰ ਬਿਜਲੀ ਮੀਟਰ ਲਗਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੂੰ ਵੀ ਮਾਮਲੇ ਦੀ ਜਾਂਚ ਕਰਕੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ।