ਪੁਲਿਸ ਨੇ ਲੱਖਾ ਸਿਧਾਣਾ ਸਣੇ ਪ੍ਰਦਰਸ਼ਨ ਕਰ ਰਹੇ ਕਈ ਲੋਕਾਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਪੁਲਿਸ ਨੇ ਲੱਖੇ ਨੂੰ ਖਿੱਚ ਕੇ ਬੱਸ ‘ਚ ਬਿਠਾਇਆ। ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ।
ਦਰਅਸਲ, ਰਾਮਪੁਰਾ ਫੂਲ ਸਕੂਲ ‘ਚ ਬੱਚਿਆਂ ਨੇ ਪੰਜਾਬੀ ਭਾਸ਼ਾ ਬੋਲਣ ਅਤੇ ਕੜਾ ਪਹਿਨਣ ‘ਤੇ ਪਾਬੰਦੀ ਲਗਾਉਣ ਦੇ ਦੋਸ਼ ਲਗਾਏ ਹਨ। ਇਸ ਮਾਮਲੇ ਨੂੰ ਲੈ ਕੇ ਬੱਚਿਆਂ ਅਤੇ ਮਾਪਿਆਂ ‘ਚ ਰੋਸ ਪਾਇਆ ਜਾ ਰਿਹਾ ਹੈ। ਦੋਸ਼ ਲੱਗ ਰਹੇ ਹਨ ਕਿ ਨਵੇਂ ਪ੍ਰਿੰਸੀਪਲ ਦੇ ਆਉਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ।