ਸ਼ੁੱਕਰਵਾਰ, ਮਈ 23, 2025 12:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੇਤਨ ਸਿੰਘ ਜੌੜਾਮਾਜਰਾ ਨੇ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦੀ ਵਚਨਬੱਧਤਾ ਦੁਹਰਾਈ

by Gurjeet Kaur
ਨਵੰਬਰ 8, 2023
in ਪੰਜਾਬ
0
ਚੇਤਨ ਸਿੰਘ ਜੌੜਾਮਾਜਰਾ ਨੇ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦੀ ਵਚਨਬੱਧਤਾ ਦੁਹਰਾਈ

 

ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨ ਲਈ ਮਹੀਨਾ ਭਰ ਚੱਲਣ ਵਾਲੀ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾਈ

 

ਝੰਡਾ ਦਿਵਸ ਫ਼ੰਡ ਵਿੱਚ ਡਿਜੀਟਲ ਵਿਧੀ ਰਾਹੀਂ ਯੋਗਦਾਨ ਪਾਉਣ ਲਈ ਜਾਰੀ ਕੀਤਾ ਕਿਊ.ਆਰ ਕੋਡ

 

 
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਦੀ ਰਹੇਗੀ।

ਇੱਥੋਂ ਦੇ ਸੈਕਟਰ-3 ਸਥਿਤ ਵਾਰ ਮੈਮੋਰੀਅਲ, ਬੋਗਨਵਿਲੀਆ ਪਾਰਕ ਤੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਨ ਉਪਰੰਤ ਰੱਖਿਆ ਸੇਵਾਵਾਂ ਭਲਾਈ ਮੰਤਰੀ   ਜੌੜਾਮਾਜਰਾ ਨੇ ਕਿਹਾ ਕਿ ਸਰਕਾਰ ਨੇ ਸੂਬੇ ਦੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ।
   
ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਦੇਖਭਾਲ ਅਤੇ ਸਮਾਜ ਵਿੱਚ ਉਨ੍ਹਾਂ ਦਾ ਚੰਗਾ ਜੀਵਨ ਬਤੀਤ ਕਰਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਰਕਾਰ ਨੇ ਸਰੀਰਕ ਤੌਰ ਉਤੇ ਨਕਾਰਾ ਹੋਏ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਵਧਾਉਣ ਦਾ ਵੀ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਮੁਤਾਬਕ ਸਰੀਰਕ ਤੌਰ ਉਤੇ 76 ਫ਼ੀਸਦੀ ਤੋਂ 100 ਫ਼ੀਸਦੀ ਤੱਕ ਨਕਾਰਾ ਹੋਏ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 20 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ 51 ਫ਼ੀਸਦੀ ਤੋਂ 75 ਫ਼ੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਦੁੱਗਣੀ ਕਰਕੇ 10 ਲੱਖ ਤੋਂ ਵਧਾ ਕੇ 20 ਲੱਖ ਅਤੇ 25 ਫ਼ੀਸਦੀ ਤੋਂ 50 ਫ਼ੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 5 ਲੱਖ ਤੋਂ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਹੈ।

ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਨਾਲ 83 ਲਾਭਪਾਤਰੀਆਂ ਦੀ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕਰ ਦਿੱਤੀ ਗਈ ਹੈ।
ਪੰਜਾਬ ਸਰਕਾਰ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਮੌਜੂਦਾ ਸਮੇਂ 83 ਲਾਭਪਾਤਰੀ ਇਸ ਨੀਤੀ ਤਹਿਤ ਲਾਭ ਲੈ ਰਹੇ ਹਨ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਮਾਪਿਆਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਜੋ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ, ਉਨ੍ਹਾਂ ਨੂੰ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ।

ਰੱਖਿਆ ਸੇਵਾਵਾਂ ਭਲਾਈ ਮੰਤਰੀ ਨੇ ਦੱਸਿਆ ਕਿ ਇਹ ਸਾਈਕਲ ਰੈਲੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ 7 ਦਸੰਬਰ, 2023 ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਚੰਡੀਗੜ੍ਹ ਵਿਖੇ ਸਮਾਪਤ ਹੋਵੇਗੀ ਅਤੇ ਇਸ ਰੈਲੀ ਨੂੰ ਰਾਜਪਾਲ ਪੰਜਾਬ ਵੱਲੋਂ ਫਲੈਗ-ਇਨ ਕੀਤਾ ਜਾਵੇਗਾ।

 

  ਜੌੜਾਮਾਜਰਾ ਨੇ ਕਿਹਾ ਕਿ ਸਾਈਕਲ ਰੈਲੀ ਦਾ ਮੁੱਖ ਉਦੇਸ਼ ਲੋਕਾਂ ਵਿੱਚ ਦੇਸ਼ ਦੀ ਰਾਖੀ ਲਈ ਸੈਨਿਕਾਂ ਵੱਲੋਂ ਕੀਤੀਆਂ ਕੁਰਬਾਨੀਆਂ ਬਾਰੇ ਜਾਗਰੂਕਤਾ ਫੈਲਾਉਣਾ, ਨੌਜਵਾਨਾਂ ਵਿੱਚ ਦੇਸ਼-ਭਗਤੀ ਦੀ ਭਾਵਨਾ ਪੈਦਾ ਕਰਨ ਸਣੇ ਉਨ੍ਹਾਂ ਨੂੰ ਹਥਿਆਰਬੰਦ ਸੈਨਾ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨਾ, ਸੂਬਾ ਵਾਸੀਆਂ ਨੂੰ ਝੰਡਾ ਦਿਵਸ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਉਤਸ਼ਾਹਿਤ ਕਰਨਾ ਹੈ।

 ਚੇਤਨ ਸਿੰਘ ਜੋੜਾਮਾਜਰਾ ਨੇ ਝੰਡਾ ਦਿਵਸ ਫ਼ੰਡ ਵਿੱਚ ਯੋਗਦਾਨ ਪਾਉਣ ਲਈ ਡਿਜੀਟਲ ਵਿਧੀ ਰਾਹੀਂ ਯੋਗਦਾਨ ਪਾਉਣ ਲਈ ਨਵੇਂ ਉਪਰਾਲੇ ਤਹਿਤ ਕਿਊ.ਆਰ ਕੋਡ ਵੀ ਜਾਰੀ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਝੰਡਾ ਦਿਵਸ ਫ਼ੰਡ ਵਿੱਚ ਯੋਗਦਾਨ ਦੇਣ ਲਈ ਆਨਲਾਈਨ ਪ੍ਰੀਕ੍ਰਿਆ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਅਤੇ ਇਸ ਕਿਊ.ਆਰ ਕੋਡ ਰਾਹੀਂ ਹੀ ਯੋਗਦਾਨ ਜਮ੍ਹਾਂ ਕੀਤਾ ਜਾਵੇ।

 

ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਐਨ.ਸੀ.ਸੀ ਦੇ ਤਿੰਨੋਂ ਵਿੰਗਾਂ ਦੇ ਕੈਡਿਟਾਂ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ।

 

ਸਮਾਗਮ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ   ਜੇ.ਐਮ ਬਾਲਾਮੁਰਗਨ, ਡਾਇਰੈਕਟਰ ਬ੍ਰਿਗੇਡੀਅਰ ਡਾ.  ਬੀ.ਐਸ ਢਿੱਲੋਂ, ਡਿਪਟੀ ਡਾਇਰੈਕਟਰ ਕਮਾਂਡਰ ਬਲਜਿੰਦਰ ਸਿੰਘ ਵਿਰਕ, ਸਾਬਕਾ ਸੈਨਿਕ, ਐਨ.ਸੀ.ਸੀ. ਕੈਡਿਟ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀ ਤੇ ਸਟਾਫ਼ ਮੈਂਬਰ ਹਾਜ਼ਰ ਸਨ।
Tags: : Chetan Singh JodaMajraaappro punjab tvpunjabpunjab governmentPunjabiNewsਚੇਤਨ ਸਿੰਘ ਜੌੜਾਮਾਜਰਾ
Share210Tweet132Share53

Related Posts

ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਖਿਲਾਫ ਐਕਸ਼ਨ ਆਪਣੇ ਹੀ MLA ਤੇ ਕੀਤੀ ਰੇਡ

ਮਈ 23, 2025

ਇੱਕ ਦਿਨ ਲਈ DC-SSP ਨਾਲ ਰਹਿਣਗੇ ਪੰਜਾਬ ਦੇ ਜ਼ਿਲ੍ਹਾ Topper

ਮਈ 22, 2025

ਪੰਜਾਬ ਹਰਿਆਣਾ ਹਾਈ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਆਲੇ ਦੁਆਲੇ ਦੀ ਥਾਵਾਂ ਕਰਵਾਈਆਂ ਖਾਲੀ

ਮਈ 22, 2025

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੱਥ ਜੋੜ ਮੰਗੀ ਮੁਆਫ਼ੀ, ਜਾਣੋ ਸ੍ਰੀ ਅਕਾਲ ਤਖ਼ਤ ਤੋਂ ਕੀ ਹੋਏ ਹੁਕਮ

ਮਈ 21, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025
Load More

Recent News

ਸਵੇਰੇ ਉੱਠਦੇ ਹੀ ਮਹਿਸੂਸ ਹੁੰਦੀ ਹੈ ਥਕਾਨ ਤਾਂ ਅਪਣਾਓ ਇਹ 5 ਤਰੀਕੇ ਰਹੇਗੀ ਪੂਰਾ ਦਿਨ ਐਨਰਜੀ

ਮਈ 23, 2025

ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਖਿਲਾਫ ਐਕਸ਼ਨ ਆਪਣੇ ਹੀ MLA ਤੇ ਕੀਤੀ ਰੇਡ

ਮਈ 23, 2025

ਇਸ ਸਰਕਾਰੀ ਟੈਲੀਕਾਮ ਕੰਪਨੀ ਨੇ ਕਰ ਲਈ ਵੱਡੀ ਤਿਆਰੀ,Users ਨੂੰ ਹੋਵੇਗਾ ਵੱਡਾ ਫਾਇਦਾ

ਮਈ 23, 2025

Vaibhav Suryavanshi ਦੇ ਨਾਮ ਲੱਗੇ ਅਜਿਹੇ 5 ਰਿਕਾਰਡ ਜਿੰਨ੍ਹਾਂ ਨੂੰ ਤੋੜਨਾ ਹੈ ਮੁਸ਼ਕਿਲ, ਹੁਣ ਇੱਕ ਹੋਰ ਵੱਡੀ ਕਾਮਯਾਬੀ

ਮਈ 23, 2025

ਟਰੰਪ ਪ੍ਰਸ਼ਾਸ਼ਨ ਦਾ ਵੱਡਾ ਫੈਸਲਾ ਹੁਣ ਇਸ ਯੂਨੀਵਰਸਿਟੀ ‘ਚ ਨਹੀਂ ਮਿਲੇਗਾ ਬਾਹਰਲੇ ਵਿਦਿਆਰਥੀਆਂ ਨੂੰ ਦਾਖਲਾ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.