ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 867 ਕਰੋੜ ਰੁਪਏ ਦੇ ਕੰਮਾਂ ਦਾ ਉਦਘਾਟਨ ਕਰਨ ਜਾ ਰਹੇ ਹਨ। ਉਹ ਇਨ੍ਹਾਂ ਵਿੱਚੋਂ ਕਈ ਕੰਮਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਕਈ ਮੁਕੰਮਲ ਹੋਏ ਕੰਮਾਂ ਨੂੰ ਲੋਕਾਂ ਨੂੰ ਸਮਰਪਿਤ ਕਰਨਗੇ। ਇਨ੍ਹਾਂ ਸਾਰੇ ਕੰਮਾਂ ਦਾ ਦੁਆਬੇ ਦੇ 10 ਦੇ ਕਰੀਬ ਵਿਧਾਨ ਸਭਾ ਹਲਕਿਆਂ ਨੂੰ ਫਾਇਦਾ ਹੋਣ ਵਾਲਾ ਹੈ।