ਬੁੱਧਵਾਰ, ਅਕਤੂਬਰ 29, 2025 05:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੇਡਾ ਵੱਲੋਂ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਗੇਲ (ਇੰਡੀਆ) ਨਾਲ ਸਮਝੌਤਾ

by Gurjeet Kaur
ਨਵੰਬਰ 22, 2023
in ਪੰਜਾਬ
0
ਪੇਡਾ ਵੱਲੋਂ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਗੇਲ (ਇੰਡੀਆ) ਨਾਲ ਸਮਝੌਤਾ

 

• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੇਲ (ਇੰਡੀਆ) ਲਿਮਟਿਡ ਨੂੰ ਵਧਾਈ; ਪੇਡਾ ਨੂੰ ਸਹਿਯੋਗ ਦੇਣ ਦੇ ਦਿੱਤੇ ਨਿਰਦੇਸ਼

 

• ਪੰਜਾਬ ਸਰਕਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਲਈ ਵਚਨਬੱਧ: ਅਮਨ ਅਰੋੜਾ

 

• ਇਨ੍ਹਾਂ ਸੀ.ਬੀ.ਜੀ. ਪਲਾਂਟਾਂ ਵਿੱਚ 1.25 ਲੱਖ ਏਕੜ ਦੀ ਪਰਾਲੀ ਦੀ ਖਪਤ ਹੋਣ ਦੀ ਉਮੀਦ: ਸਕੱਤਰ ਡਾ. ਰਵੀ ਭਗਤ
 
• ਗੇਲ ਇੰਡੀਆ 600 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰੇਗੀ: ਕਾਰਜਕਾਰੀ ਡਾਇਰੈਕਟਰ ਗੇਲ ਆਰ.ਕੇ. ਸਿੰਘਲ 
 
ਚੰਡੀਗੜ੍ਹ, 21 ਨਵੰਬਰ:

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚਾਰੂ ਵਰਤੋਂ ਅਤੇ ਪਰਾਲੀ ਸਾੜਨ ਤੋਂ ਰੋਕਣ ਦੀ ਦਿਸ਼ਾ ਵੱਲ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਗੇਲ (ਇੰਡੀਆ) ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ, ਜਿਸ ਨਾਲ ਗੇਲ ਵੱਲੋਂ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਦੇ ਹੋਰ ਪ੍ਰੋਜੈਕਟਾਂ ਦੀ ਸਥਾਪਨਾ ਦਾ ਰਾਹ ਪੱਧਰਾ ਹੋ ਗਿਆ ਹੈ।

 

ਇਸ ਸਮਝੌਤੇ ‘ਤੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਡਾ. ਅਮਰਪਾਲ ਸਿੰਘ ਅਤੇ ਗੇਲ (ਇੰਡੀਆ) ਦੇ ਕਾਰਜਕਾਰੀ ਡਾਇਰੈਕਟਰ (ਬਿਜ਼ਨਸ ਡਿਵੈਲਪਮੈਂਟ ਅਤੇ ਈ ਐਂਡ ਪੀ) ਸ੍ਰੀ ਆਰ.ਕੇ. ਸਿੰਘਲ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ।

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 10 ਸੀ.ਬੀ.ਜੀ. ਪ੍ਰਾਜੈਕਟਾਂ ਦੀ ਸਥਾਪਨਾ ਲਈ ਸਮਝੌਤਾ ਸਹੀਬੱਧ ਕਰਨ ‘ਤੇ ਗੇਲ (ਇੰਡੀਆ) ਲਿਮਟਿਡ ਅਤੇ ਪੇਡਾ ਨੂੰ ਵਧਾਈ ਦਿੱਤੀ। ਉਹਨਾਂ ਨੇ ਪੇਡਾ ਨੂੰ ਗੇਲ (ਇੰਡੀਆ) ਨੂੰ ਪੂਰਾ ਸਹਿਯੋਗ ਦੇਣ ਲਈ ਵੀ ਕਿਹਾ।

 

  ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਸੂਬੇ ਨੂੰ ਸਾਲਾਨਾ 5 ਲੱਖ ਟਨ ਪਰਾਲੀ ਦਾ ਨਿਪਟਾਰਾ ਕਰਨ ਅਤੇ ਇਸ ਤੋਂ ਸਾਫ਼-ਸੁਥਰੀ ਊਰਜਾ ਪੈਦਾ ਕਰਨ ਵਿੱਚ ਮਦਦ ਕਰੇਗਾ। ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੇ ਫ਼ਸਲਾਂ ਦੀ ਰਹਿੰਦ-ਖੂੰਹਦ ‘ਤੇ ਅਧਾਰਿਤ ਸੀ.ਬੀ.ਜੀ. ਪਲਾਂਟਾਂ ਦੀ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵਪਾਰ ਪੱਖੀ ਨੀਤੀਆਂ ਬਹੁ-ਕੌਮੀ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰ ਰਹੀਆਂ ਹਨ।

 

ਸਕੱਤਰ ਐਨ.ਆਰ.ਈ.ਐਸ. ਡਾ. ਰਵੀ ਭਗਤ ਨੇ ਦੱਸਿਆ ਕਿ ਇਨ੍ਹਾਂ 10 ਪ੍ਰੋਜੈਕਟਾਂ ਦੀ ਸਥਾਪਨਾ ਨਾਲ ਲਗਭਗ 1.25 ਲੱਖ ਏਕੜ ਰਕਬੇ ਵਿੱਚ ਪਰਾਲੀ ਸੜਨ ਤੋਂ ਬਚਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਪਿੰਡ ਪੱਧਰ ‘ਤੇ ਉੱਦਮੀ ਵੀ ਪੈਦਾ ਹੋਣਗੇ, ਜਿਸ ਨਾਲ ਅੱਗੇ 500 ਤੋਂ ਵੱਧ ਵਿਅਕਤੀਆਂ ਲਈ ਰੋਜ਼ਗਾਰ ਵੀ ਪੈਦਾ ਹੋਵੇਗਾ।

 

ਸੀ.ਈ.ਓ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਤੋਂ ਪੈਦਾ ਹੋਣ ਵਾਲੇ ਸੀ.ਬੀ.ਜੀ. ਨਾਲ 250 ਤੋਂ ਵੱਧ ਵਿਅਕਤੀਆਂ ਨੂੰ ਸਿੱਧੇ ਤੌਰ ‘ਤੇ ਅਤੇ 600 ਦੇ ਕਰੀਬ ਲੋਕਾਂ ਨੂੰ ਅਸਿੱਧੇ ਤੌਰ ‘ਤੇ ਰੋਜ਼ਗਾਰ ਮਿਲੇਗਾ। ਇਹ ਪ੍ਰੋਜੈਕਟ ਲਗਭਗ 1.25 ਲੱਖ ਏਕੜ ਰਕਬੇ ਵਿੱਚ ਪਰਾਲੀ ਨੂੰ ਸਾੜਨ ਤੋਂ ਵੀ ਰੋਕਣ ਵਿੱਚ ਮਦਦ ਕਰਨਗੇ। ਉਹਨਾਂ ਅੱਗੇ ਦੱਸਿਆ ਕਿ ਪੇਡਾ ਵੱਲੋਂ ਗੇਲ (ਇੰਡੀਆ) ਨੂੰ ਪ੍ਰਾਜੈਕਟਾਂ ਵਾਸਤੇ ਜ਼ਮੀਨ ਅਤੇ ਲੋੜੀਂਦੀਆਂ ਪ੍ਰਵਾਨਗੀਆਂ ਹਾਸਲ ਕਰਨ ਵਿੱਚ ਸਹਿਯੋਗ ਕਰੇਗਾ।

 

ਗੇਲ ਇੰਡੀਆ ਦੇ ਕਾਰਜਕਾਰੀ ਡਾਇਰਕੈਟਰ ਸ੍ਰੀ ਆਰ.ਕੇ. ਸਿੰਘਲ ਨੇ ਕਿਹਾ ਕਿ ਉਹ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੇ ਖੇਤਰ ਵਿੱਚ ਪ੍ਰੋਜੈਕਟ ਵਿਕਸਿਤ ਕਰਨਗੇ। ਗੇਲ (ਇੰਡੀਆ) ਲਿਮਟਿਡ ਵੱਲੋਂ ਸ਼ੁਰੂਆਤੀ ਤੌਰ ‘ਤੇ ਲਗਭਗ 600 ਕਰੋੜ ਰੁਪਏ ਦੇ ਨਿਵੇਸ਼ ਨਾਲ 10 ਕੰਪਰੈੱਸਡ ਬਾਇਓਗੈਸ (ਸੀਬੀਜੀ) ਪ੍ਰੋਜੈਕਟ ਸਥਾਪਤ ਕਰੇਗੀ ਜੋ ਸਾਲਾਨਾ 35000 ਟਨ ਬਾਇਓਗੈਸ (ਸੀ.ਬੀ.ਜੀ.) ਅਤੇ ਲਗਭਗ 8700 ਟਨ ਜੈਵਿਕ ਖਾਦ ਦਾ ਉਤਪਾਦਨ ਕਰੇਗੀ। ਇਹ ਪ੍ਰਾਜੈਕਟ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਪਿੰਡ ਪੱਧਰ ‘ਤੇ ਲਗਭਗ 100 ਉੱਦਮੀ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਹੋਰ ਪ੍ਰੋਜੈਕਟ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ੀ ਜਾਵੇਗੀ।

 

ਇਸ ਮੌਕੇ  ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ, ਜੀ.ਐਮ. ਮਾਰਕੀਟਿੰਗ ਗੇਲ ਸ੍ਰੀ ਆਕਾਸ਼ ਅਤੇ ਡਿਪਟੀ ਜੀ.ਐਮ. ਗੇਲ ਸ੍ਰੀ ਕੇ.ਜੇ. ਸਿੰਘ ਵੀ ਹਾਜ਼ਰ ਸਨ।
Tags: aman aroraBhagwant Mannpro punjab tvpunjabpunjabi newsਅਮਨ ਅਰੋੜਾਮੁੱਖ ਮੰਤਰੀ ਭਗਵੰਤ ਸਿੰਘ ਮਾਨ
Share207Tweet130Share52

Related Posts

ਪੰਜਾਬ ‘ਚ RTO ਸੇਵਾਵਾਂ ਅੱਜ ਤੋਂ 100% ਫੇਸਲੈੱਸ, CM ਮਾਨ ਨੇ ਟਰਾਂਸਪੋਰਟ ਦਫ਼ਤਰ ਨੂੰ ਲਗਾ ਦਿੱਤਾ ਤਾਲਾ

ਅਕਤੂਬਰ 29, 2025

ਹੁਣ ਕੰਮ ਨਹੀਂ ਕਰਨਗੀਆਂ ਧੋਖੇਬਾਜ਼ਾਂ ਦੀਆਂ ਚਾਲਾਂ, ਸਰਕਾਰ ਨੇ ਕੀਤਾ ਪੱਕਾ ਪ੍ਰਬੰਧ

ਅਕਤੂਬਰ 29, 2025

ਮਾਨ ਸਰਕਾਰ ਭਵਿੱਖ ਦੇ ਨੇਤਾਵਾਂ ਨੂੰ ਕਰ ਰਹੀ ਤਿਆਰ , 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ‘ਚ ਵਿਦਿਆਰਥੀਆਂ ਦਾ ਹੋਵੇਗਾ ਇਤਿਹਾਸਕ ਮੋਕ ਸੈਸ਼ਨ

ਅਕਤੂਬਰ 29, 2025

ਹੜ੍ਹਾਂ ਨਾਲ ਤਬਾਹ ਹੋਏ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਮੁੱਖ ਮੰਤਰੀ ਮਾਨ

ਅਕਤੂਬਰ 29, 2025

ਮਾਨ ਸਰਕਾਰ ਨੇ ਵਧਾਇਆ ‘ਆਮ ਆਦਮੀ ਕਲੀਨਿਕ’ ਦਾ ਦਾਇਰਾ, ਹੁਣ ਜੇਲ੍ਹਾਂ ‘ਚ ਵੀ ਮਿਲੇਗੀ ਮੁਫ਼ਤ ਦਵਾਈ-ਟੈਸਟ ਦੀ ਸਹੂਲਤ

ਅਕਤੂਬਰ 29, 2025

ਕੇਂਦਰ ਦੀ ਤਾਨਾਸ਼ਾਹੀ! BJP ਕਰ ਰਹੀ ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਨੂੰ ਦਬਾਉਣ ਦੀ ਕੋਸ਼ਿਸ਼: ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ

ਅਕਤੂਬਰ 29, 2025
Load More

Recent News

ਭਾਰਤ-ਆਸਟ੍ਰੇਲੀਆ ਦਾ ਪਹਿਲਾ T-20 ਮੈਚ ਮੀਂਹ ਕਾਰਨ ਰੱਦ, ਸਿਰਫ਼ 58 ਗੇਂਦਾਂ ਖੇਡੀਆਂ ਜਾ ਸਕੀਆਂ

ਅਕਤੂਬਰ 29, 2025

Tata Sierra 2025 ‘ਚ ਇਸ ਦਿਨ ਹੋਵੇਗੀ ਲਾਂਚ, ਜਾਣੋ ਕੀਮਤ ਤੋਂ ਲੈ ਕੇ ਵਿਸ਼ੇਸ਼ਤਾਵਾਂ ਤੱਕ ਸਭ ਕੁਝ

ਅਕਤੂਬਰ 29, 2025

ਪੰਜਾਬ ‘ਚ RTO ਸੇਵਾਵਾਂ ਅੱਜ ਤੋਂ 100% ਫੇਸਲੈੱਸ, CM ਮਾਨ ਨੇ ਟਰਾਂਸਪੋਰਟ ਦਫ਼ਤਰ ਨੂੰ ਲਗਾ ਦਿੱਤਾ ਤਾਲਾ

ਅਕਤੂਬਰ 29, 2025

ਚੰਡੀਗੜ੍ਹ ਹਵਾਈ ਅੱਡੇ ‘ਤੇ ਰਨਵੇਅ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਣ ਕਾਰਨ ਹਵਾਈ ਸੇਵਾਵਾਂ ਠੱਪ

ਅਕਤੂਬਰ 29, 2025

ਅਯੁੱਧਿਆ ਰਾਮ ਮੰਦਰ ਦੀ ਚੋਟੀ ‘ਤੇ ਲਹਿਰਾਏਗਾ 205 ਫੁੱਟ ਉੱਚਾ ਪੈਰਾਸ਼ੂਟ ਫੈਬਰਿਕ ਝੰਡਾ

ਅਕਤੂਬਰ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.