ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਹਾਲ ਹੀ ‘ਚ ਸੁਪਰੀਮ ਕੋਰਟ ਨੇ ਸੈਸ਼ਨ ਨੂੰ ਜਾਇਜ਼ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ 28 ਅਤੇ 29 ਨਵੰਬਰ ਨੂੰ ਸਰਦ ਰੁੱਤ ਇਜਲਾਸ ਬੁਲਾਉਣ ਦਾ ਐਲਾਨ ਕੀਤਾ ਸੀ। ਅੱਜ ਚਾਰ ਵਿਧਾਇਕ ਪੇਸ਼ ਕੀਤੇ ਜਾ ਸਕਦੇ ਹਨ। ਇਸ ਦੇ ਨਾਲ ਹੀ ਵਿਰੋਧੀ ਧਿਰ ਨੇ ਵੀ ਸੈਸ਼ਨ ਤੋਂ ਪਹਿਲਾਂ ਹੀ ‘ਆਪ’ ਸਰਕਾਰ ‘ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ।