ਸ਼ਨੀਵਾਰ, ਅਗਸਤ 9, 2025 07:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਵਾਈਨ ਫਲੂ ਤੋਂ ਸੁਚੇਤ ਰਹਿਣ ਦੀ ਦਿੱਤੀ ਸਲਾਹ

by Gurjeet Kaur
ਦਸੰਬਰ 2, 2023
in ਪੰਜਾਬ
0
ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਵਾਈਨ ਫਲੂ ਤੋਂ ਸੁਚੇਤ ਰਹਿਣ ਦੀ ਦਿੱਤੀ ਸਲਾਹ
– ਪੰਜਾਬ ਦੇ ਸਿਹਤ ਮੰਤਰੀ ਨੇ ਸੂਬੇ ‘ਚ ਸਵਾਈਨ ਫਲੂ ਦੀ ਸਥਿਤੀ ਦਾ ਲਿਆ ਜਾਇਜ਼ਾ
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ
੍ਮੌਸਮ ਦੀ ਤਬਦੀਲੀ ਕਾਰਨ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਸਾਹ ਸਬੰਧੀ ਬਿਮਾਰੀਆਂ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਸਥਿਤੀ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਤੇ ਕਾਬੂ ਪਾਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਦੀ ਸੂਚੀ ਸੁਝਾਈ। ਉਨ੍ਹਾਂ ਨੇ ਰਾਜ ਦੇ ਸਿਹਤ ਵਿਭਾਗ ਨੂੰ ਇਨਫਲੂਐਂਜ਼ਾ ਵਰਗੀਆਂ ਬਿਮਾਰੀਆਂ (ਆਈ.ਐਲ.ਆਈ.) ਦੇ ਹੋਰ ਫੈਲਾਅ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਇੱਕ ਤਫ਼ਸੀਲਸ਼ੁਦਾ ਐਡਵਾਈਜ਼ਰੀ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਨੇ ਸਾਰੇ ਸਿਵਲ ਸਰਜਨਾਂ ਨੂੰ ਹਰੇਕ ਹਸਪਤਾਲ ਦੇ ਆਊਟ ਪੇਸ਼ੈਂਟ ਵਿਭਾਗ (ਓ.ਪੀ.ਡੀ.) ਵਿੱਚ ਫਲੂ ਕਾਰਨਰ ਸਥਾਪਤ ਕਰਨ ਦੇ ਨਾਲ-ਨਾਲ ਇਨ੍ਹਾਂ ਕਾਰਨਰਾਂ ਵਿੱਚ ਸਿੱਖਿਅਤ ਤੇ ਤਜਰਬੇਕਾਰ ਪੈਰਾ-ਮੈਡੀਕਲ ਸਟਾਫ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਅਤੇ ਲੱਛਣਾ ਦੀ ਗੰਭੀਰਤਾ ਦੇ ਅਧਾਰ ’ਤੇ ਸੁਝਾਈ ਆਈ.ਐਲ.ਆਈ. ਅਨੁਸਾਰ ਮਰੀਜ਼ਾਂ ਦਾ ਇਲਾਜ ਕਰਨ ਦੇ ਵੀ ਨਿਰਦੇਸ਼ ਦਿੱਤੇ। ਸਾਰੇ ਹਸਪਤਾਲਾਂ ਨੂੰ ਢੁਕਵੀਂ ਲਾਜਿਸਟਿਕਸ ਅਤੇ ਆਕਸੀਜਨ ਸਪਲਾਈ ਦੇ ਨਾਲ ਆਈਸੋਲੇਸ਼ਨ ਵਾਰਡ ਸਥਾਪਤ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਨੇ ਛੂਤ ਵਾਲੀ ਇਸ ਗੰਭੀਰ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਆਈ.ਐਲ.ਆਈ. ਵਾਲੇ ਲੋਕਾਂ ਲਈ ਸਾਹ ਸੰਬੰਧੀ ਇਹਤਿਆਤਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ।
ਡਾ.ਬਲਬੀਰ ਸਿੰਘ ਨੇ ਦੱਸਿਆ ਕਿ ਇਨਫਲੂਐਂਜ਼ਾ ਏ ਐਚ1ਐਨ1/ਐਚ3ਐਨ2 ਪੰਜਾਬ ਵਿੱਚ ਮਹਾਂਮਾਰੀ ਰੋਗ ਐਕਟ ਅਧੀਨ ਇੱਕ ਨੋਟੀਫਾਈਡ ਬਿਮਾਰੀ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਇਹ ਨੋਟੀਫਿਕੇਸ਼ਨ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਭੇਜ ਕੇ ਸਾਰੇ ਸ਼ੱਕੀ ਅਤੇ ਪੁਸ਼ਟੀ ਕੀਤੇ ਕੇਸਾਂ ਦੀ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਅੱਗੇ ਕਿਹਾ, “ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਮੈਡੀਕਲ ਸੰਸਥਾਵਾਂ ਵਿੱਚ ਆਉਣ ਵਾਲੇ ਸਾਰੇ ਆਈ.ਐਲ.ਆਈ. ਮਰੀਜ਼ਾਂ ਨੂੰ ਸ਼੍ਰੇਣੀਬੱਧ ਕੀਤਾ ਗਿਆ ਹੈ ਅਤੇ ਜੇਕਰ ਉਹ ਕੋਵਿਡ ਨੈਗੇਟਿਵ ਹਨ ਅਤੇ ਉਸ ਵਿੱਚ ਸਵਾਈਨ ਫਲੂ (ਐਚ1ਐਨ1) ਦੇ ਲੱਛਣ ਹਨ ਤਾਂ ਉਸ ਮਰੀਜ਼ ਨੂੰ ਅਲੱਗ ਰੱਖਕੇ ਇਲਾਜ ਕੀਤਾ ਜਾਵੇ  ਅਤੇ ਲੋੜੀਂਦੇ ਟੈਸਟ ਕੀਤੇ ਜਾਣ,” ।
ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਭਰੋਸਾ ਦਿੱਤਾ ਕਿ ਵਿਭਾਗ ਕੋਲ ਦਵਾਈਆਂ ਦਾ ਢੁੱਕਵਾਂ ਸਟਾਕ ਮੌਜੂਦ ਹੈ ਅਤੇ ਅਸੀਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਾਵਧਾਨੀਆਂ ਵਰਤ ਕੇ ਮੌਸਮੀ ਬਿਮਾਰੀਆਂ ਤੋਂ ਬਚਣ ਲਈ ਪ੍ਰੇਰਿਆ। ਆਈ.ਐਲ.ਆਈ. ਦੇ ਮਰੀਜ਼, ਆਈ.ਐਲ.ਆਈ. ਦੇ ਮਰੀਜ਼ਾਂ ਨਾਲ ਕੰਮ ਕਰਨ ਵਾਲੇ ਸਿਹਤ ਸਟਾਫ, ਅਜਿਹੇ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕ ਜਾਂ ਰਿਸ਼ਤੇਦਾਰ, ਇਮਿਊਨੋ-ਕੰਪ੍ਰੋਮਾਈਜ਼ਡ ਵਿਅਕਤੀ, ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਮਾਸਕ ਪਹਿਨਣੇ ਚਾਹੀਦੇ ਹਨ, ਨਿਯਮਤ ਤੌਰ ’ਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਣਾ ਚਾਹੀਦਾ ਹੈ ਅਤੇ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਆਈ.ਐਲ.ਆਈ. ਦੇ ਲੱਛਣਾਂ ਵਾਲੇ ਲੋਕਾਂ ਨੂੰ ਨਜ਼ਦੀਕੀ ਮੈਡੀਕਲ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ ।

Tags: aapDr. Balbir SinghHealth Minister dr. balbir singhpunjabpunjabi news
Share222Tweet139Share56

Related Posts

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025

ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਪਹੁੰਚੇ ਮੰਤਰੀ ਹਰਜੋਤ ਬੈਂਸ

ਅਗਸਤ 6, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.