ਪੰਜਾਬ ਦੇ ਸੰਗਰੂਰ ਦੇ ਮੈਰੀਟੋਰੀਅਸ ਸਕੂਲ ਵਿੱਚ 40 ਦੇ ਕਰੀਬ ਬੱਚਿਆਂ ਦੀ ਹਾਲਤ ਵਿਗੜ ਗਈ ਹੈ। ਰਾਤ ਨੂੰ ਉਲਟੀਆਂ ਅਤੇ ਪੇਟ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।
ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਹੁਣ ਬੱਚਿਆਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਬੱਚਿਆਂ ਦੀ ਹਾਲਤ ਵਿਗੜਨ ਤੋਂ ਬਾਅਦ ਮਾਪਿਆਂ ਨੇ ਸਕੂਲ ਪ੍ਰਸ਼ਾਸਨ ‘ਤੇ ਦੋਸ਼ ਲਾਏ ਹਨ। ਇਸ ਦੇ ਨਾਲ ਹੀ ਹਰਜੋਤ ਬੈਂਸ ਨੇ ਕੰਟੀਨ ਦਾ ਠੇਕਾ ਵੀ ਰੱਦ ਕਰ ਦਿੱਤਾ ਹੈ।