ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਕਸਬੇ ਦੇ ਪਿੰਡ ਧੌਲਾ ਵਿੱਚ ਇੱਕ ਵਿਅਕਤੀ ਨੇ ਆਪਣੇ ਭਰਾ ਨਾਲ ਮਿਲ ਕੇ ਆਪਣੇ ਪੁੱਤਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਜਦੋਂ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ ਤਾਂ ਮਨਜੋਤ (19) ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।