ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸਰਹੱਦੀ ਇਲਾਕੇ ਕਲਾਨੌਰ ਵਿਖੇ ਅੱਜ ਗੁਰੂ ਨਾਨਕ ਦੇਵ ਸ਼ੂਗਰਕੈਨ ਰਿਸਰਚ ਅਤੇ ਡਿਵੈਲਪਮੈਂਟ ਇੰਸਟੀਚਿਊਟ ਦਾ ਉਦਘਾਟਨ ਕੀਤਾ ਗਿਆ।ਮੌਕੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਵਲੋਂ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਤੇ ਲਗਾਏ ਗਏ ਦੋਸ਼ਾਂ ਨੂੰ ਲੈ ਕੇ ਉ ਮੁੱਖ ਨੇ ਪਲਟ ਵਾਰ ਕਰਦੇ ਹੋਏ ਕਿਹਾ ਕਿ ਮਜੀਠਿਆ ਨੂੰ ਬੋਲਣ ਦੀ ਆਦਤ ਹੈ।
ਜਿਸ ਦੇ ਉਨਾਂ੍ਹ ‘ਤੇ ਐਸੇ ਦੋਸ਼ ਸੱਚ ਹੁੰਦੇ ਹਨ ਤਾਂ ਉਹ ਸਿਆਸਤ ਛੱਡ ਜਾਣਗੇ।ਇਸ ਦੇ ਨਾਲ ਹੀ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੁੱਕੇ ਜਾ ਰਹੇ ਸਵਾਲਾਂ ਦੇ ਜਵਾਬ ‘ਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਖੁਦ ਅਮਰਿੰਦਰ ਸਿੰਘ ਸਹੁੰ ਚੁੱਕ ਸਾਢੇ ਚਾਰ ਸਾਲ ਬਾਦਲ ਪਰਿਵਾਰ ਨਾਲ ਰਿਸ਼ਤੇਦਾਰੀ ਨਿਭਾਉਂਦੇ ਰਹੇ ਅਤੇ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੂੰ ਮਹਿਜ਼ ਢਾਈ ਮਹੀਨੇ ਦਾ ਸਮਾਂ ਮਿਲਿਆ ਹੈ।
ਜੇਕਰ ਵੱਧ ਹੁੰਦਾ ਤਾਂ ਕੈਪਟਨ ਵੀ ਅੰਦਰ ਕਰ ਦੇਣਾ ਸੀ।ਇਸ ਨਾਲ ਹੀ ਉਨ੍ਹਾਂ ਨੇ ਬੇਅਦਬੀ ਮਾਮਲੇ ‘ਚ ਕਿਹਾ ਕਿ ਉਨ੍ਹਾਂ ਦੀ ਟੀਮ ਤੇਜੀ ਨਾਲ ਕੰਮ ਕਰ ਰਹੀ ਹੈ ਪਰ ਉਸਦੇ ਨਾਲ ਹੀ ਮਾਨਯੋਗ ਅਦਾਲਤਾਂ ਦੇ ਹੁਕਮ ਵੀ ਮੰਨਣੇ ਪੈਂਦੇ ਹਨ।