ਸ਼ਨੀਵਾਰ, ਜੂਨ 7, 2025 08:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ

by Gurjeet Kaur
ਦਸੰਬਰ 6, 2023
in ਪੰਜਾਬ
0
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ
ਕਰੀਬ 100 ਕਰੋੜ ਰੁਪਏ ਬਾਜ਼ਾਰੀ ਮੁੱਲ ਦੀ 100 ਏਕੜ ਪੰਚਾਇਤੀ ਜ਼ਮੀਨ ਖ਼ੁਦ ਟਰੈਕਟਰ ਚਲਾ ਕੇ ਖ਼ਾਲੀ ਕਰਵਾਈ
ਨਾਜਾਇਜ਼ ਕਬਜ਼ੇ ਹੇਠਲੀ ਪੰਚਾਇਤੀ ਜ਼ਮੀਨ ਦਾ ਇੱਕ-ਇੱਕ ਇੰਚ ਵਾਪਸ ਲੈਣ ਦੀ ਵਚਨਬੱਧਤਾ ਦੁਹਰਾਈ
ਕਿਹਾ, ਖ਼ਾਲੀ ਕਰਵਾਈਆਂ ਜ਼ਮੀਨਾਂ ਵਿਭਾਗ ਨੂੰ ਆਮਦਨ ਦੇ ਵਧੇਰੇ ਸਰੋਤ ਪੈਦਾ ਕਰਨ ਵਿੱਚ ਸਹਾਈ ਹੋ ਰਹੀਆਂ ਹਨ
ਚੰਡੀਗੜ੍ਹ/ਡੇਰਾ ਬੱਸੀ (ਐਸ.ਏ.ਐਸ ਨਗਰ) 
ਪੰਜਾਬ ਦੇ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ਦਾ ਇਕ-ਇਕ ਇੰਚ ਨਾਜਾਇਜ਼ ਕਬਜ਼ਿਆਂ ਤੋਂ ਖ਼ਾਲੀ ਕਰਵਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਦੇ ਸਿਲਸਿਲੇ ਵਿੱਚ ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ  ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ 100 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਹੇਠੋਂ ਖ਼ੁਦ ਟਰੈਕਟਰ ਚਲਾ ਕੇ ਛੁਡਵਾਈ।
 
ਜ਼ਮੀਨ ਖ਼ਾਲੀ ਕਰਾਉਣ ਦੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਕੈਬਨਿਟ ਮੰਤਰੀ  ਭੁੱਲਰ ਨੇ ਦੱਸਿਆ ਕਿ 100 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ ‘ਤੇ ਵਸਨੀਕਾਂ ਵੱਲੋਂ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਵਿੱਚ ਆਉਂਦੀ ਹੈ ਅਤੇ ਇਸ ਦੀ ਬਾਜ਼ਾਰੀ ਕੀਮਤ ਕਰੀਬ 100 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਬਾਕੀ ਦੀ 12 ਏਕੜ ਜ਼ਮੀਨ ਅਦਾਲਤੀ ਸਟੇਅ ਅਧੀਨ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਭਾਗ ਦਾ ਹੱਕ ਵਾਪਸ ਦਿਵਾਉਣ ਲਈ ਇਸ ਕੇਸ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਨ।
  ਭੁੱਲਰ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਵਿੱਚ ਕਬਜ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ ਅਤੇ ਹੁਣ ਤੱਕ ਕੁੱਲ 12100 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਵਾਪਸ ਲੈ ਕੇ ਸਬੰਧਤ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਸੌਂਪ ਦਿੱਤੀ ਗਈ ਹੈ ਤਾਂ ਜੋ ਇਸ ਨੂੰ ਸਥਾਨਕ ਵਸਨੀਕਾਂ ਨੂੰ ਚਕੌਤੇ ‘ਤੇ ਦੇਣ ਦੇ ਨਾਲ-ਨਾਲ ਪੰਚਾਇਤ ਦੀ ਆਮਦਨ ਵਧਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਨੂੰ 100 ਫ਼ੀਸਦੀ ਖ਼ਾਲੀ ਕਰਵਾਉਣ ਤੱਕ ਕਬਜ਼ਿਆਂ ਵਿਰੁੱਧ ਕਾਰਵਾਈ ਜਾਰੀ ਰਹੇਗੀ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਨਾਜਾਇਜ਼ ਕਾਬਜ਼ਕਾਰਾਂ ਵੱਲੋਂ ਵੱਖ-ਵੱਖ ਅਦਾਲਤਾਂ ਵਿੱਚ ਦਾਇਰ ਮੁਕੱਦਮਿਆਂ ਦੀ ਵਿਭਾਗ ਦੇ ਦਾਅਵੇ ਨੂੰ ਮਜ਼ਬੂਤ ਕਰਨ ਲਈ ਨਿਯਮਤ ਤੌਰ ‘ਤੇ ਪੈਰਵੀ ਕਰਨ ਤੋਂ ਇਲਾਵਾ ਉਨ੍ਹਾਂ ਕੋਲ ਚੱਲ ਰਹੇ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜਿਹੜੇ ਅਧਿਕਾਰੀ ਨਾਜਾਇਜ਼ ਕਬਜ਼ਿਆਂ ਨੂੰ ਕਾਇਮ ਰੱਖਣ ਲਈ ਨਾਜਾਇਜ਼ ਕਾਬਜ਼ਕਾਰਾਂ ਨਾਲ ਮਿਲੀਭੁਗਤ ਕਰ ਰਹੇ ਹਨ, ਉਨ੍ਹਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਕਾਬਜ਼ਕਾਰਾਂ ਤੋਂ ਜ਼ਮੀਨਾਂ ਕਬਜ਼ੇ ਵਿੱਚ ਲੈ ਕੇ ਵਿਭਾਗ ਨੂੰ ਮਾਲੀਏ ਦੇ ਹੋਰ ਸਰੋਤ ਪੈਦਾ ਕਰਨ ਵਿੱਚ ਮਦਦ ਮਿਲੀ ਹੈ ਅਤੇ ਵਿਭਾਗ ਵੱਲੋਂ ਕਬਜ਼ਿਆਂ ਵਿਰੁੱਧ ਮੁਹਿੰਮ ਜਾਰੀ ਰੱਖੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਾਬਜ਼ਕਾਰਾਂ ਨੂੰ ਵੀ ਸੁਚੇਤ ਕੀਤਾ ਕਿ ਜੇਕਰ ਉਨ੍ਹਾਂ ਨੇ ਫਿਰ ਤੋਂ ਖ਼ਾਲੀ ਕਰਵਾਈ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਖ਼ਿਲਾਫ਼ ਐਫ ਆਈ ਆਰ ਦਰਜ ਕਰਵਾਈ ਜਾਵੇਗੀ।
ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਸੰਯੁਕਤ ਡਾਇਰੈਕਟਰ (ਸ਼ਾਮਲਤ ਸੈੱਲ) ਜਗਵਿੰਦਰਜੀਤ ਸਿੰਘ ਸੰਧੂ, ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਏ ਐਸ ਪੀ ਡੇਰਾਬੱਸੀ ਮਿਸ ਦਰਪਨ ਆਹਲੂਵਾਲੀਆ, ਡੀ ਡੀ ਪੀ ਓ ਅਮਨਿੰਦਰਪਾਲ ਸਿੰਘ ਚੌਹਾਨ, ਬੀ ਡੀ ਪੀ ਓ ਰਵਨੀਤ ਕੌਰ ਅਤੇ ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਹਾਜ਼ਰ ਸਨ।
Tags: Bhagwant MannLaljit Bhullarpro punjab tvpunjabi newsਮੁੱਖ ਮੰਤਰੀ   ਭਗਵੰਤ ਸਿੰਘ ਮਾਨ
Share206Tweet129Share52

Related Posts

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025

3 ਘੰਟੇ ਟਰੇਨ ‘ਚ ਤੜਫਦਾ ਰਿਹਾ ਪੰਜਾਬ ਦਾ ਕ੍ਰਿਕਟ, ਇਲਾਜ ਨਾ ਮਿਲਣ ਕਾਰਨ ਹੋਈ ਮੌਤ

ਜੂਨ 5, 2025
Load More

Recent News

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.