ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪੰਜਾਬ ‘ਚ ਨਸ਼ੇ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ‘ਚ ਲੱਗੇ ਹੋਏ ਹਨ।ਬੀਤੇ ਦਿਨੀਂ ਵੀ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਤੇ ਐਸਐਸਪੀਜ਼ ਦੇ ਨਾਲ ਬੈਠਕ ‘ਚ ਨਸ਼ੇ ਨੂੰ ਖਤਮ ਕਰਨ ਦੇ ਸਖਤ ਨਿਰਦੇਸ਼ ਦਿਤੇ ਸੀ।ਪਰ ਇਸੇ ਦੌਰਾਨ ਹੁਣ ਅੰਮ੍ਰਿਤਸਰ ਤੋਂ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਇਕ ਲੜਕੀ ਨਸ਼ੇ ‘ਚ ਝੂਮਦੀ ਹੋਈ ਦਿਸ ਰਹੀ ਹੈ।ਦੇਖਣ ‘ਚ ਇਹ ਲੜਕੀ ਨਾਬਾਲਿਗ ਲਗ ਰਹੀ ਹੈ।