ਸ਼ੁੱਕਰਵਾਰ, ਸਤੰਬਰ 12, 2025 11:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜੰਗਲਾਤ ਕਾਮਿਆਂ ਦੀ ਭਲਾਈ, ਸੂਬਾ ਸਰਕਾਰ ਦੀ ਤਰਜੀਹ: ਲਾਲ ਚੰਦ ਕਟਾਰੂਚੱਕ

by Gurjeet Kaur
ਦਸੰਬਰ 14, 2023
in ਪੰਜਾਬ
0

ਜੰਗਲਾਤ ਕਾਮਿਆਂ ਦੀ ਭਲਾਈ, ਸੂਬਾ ਸਰਕਾਰ ਦੀ ਤਰਜੀਹ: ਲਾਲ ਚੰਦ ਕਟਾਰੂਚੱਕ

• ਸਰਕਾਰੀ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਨਵੀਂ ਭਰਤੀ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ

• ਤਨਖਾਹਾਂ ਦੇਣ ਵਿੱਚ ਦੇਰੀ ਨਾ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਮ ਆਦਮੀ ਦੇ ਹਿੱਤਾਂ ਨਾਲ ਕਦੇ ਵੀ ਦਗਾ ਨਹੀਂ ਕਮਾ ਸਕਦੀ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।

ਇਹ ਜਾਣਕਾਰੀ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਕੰਪਲੈਕਸ, ਸੈਕਟਰ-68 ਵਿਚ ਵਿਖੇ ਵਣ ਰੇਂਜਰ ਅਤੇ ਡਿਪਟੀ ਵਣ ਰੇਂਜਰ ਐਸੋਸੀਏਸ਼ਨ, ਜੰਗਲਾਤ ਵਰਕਰਜ਼ ਯੂਨੀਅਨ (ਪੰਜਾਬ), ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਕਹੀ।

 

ਵਣ ਰੇਂਜਰਾਂ ਦੇ ਮੁੱਦਿਆਂ ਦੇ ਸਬੰਧ ਵਿੱਚ ਮੰਤਰੀ ਨੇ ਸਪੱਸ਼ਟ ਕੀਤਾ ਕਿ ਨਵੀਂ ਭਰਤੀ ਸਰਕਾਰੀ ਨਿਯਮਾਂ ਅਨੁਸਾਰ ਹੀ ਕੀਤੀ ਜਾਵੇਗੀ ਤਾਂ ਜੋ ਬਾਅਦ ਵਿੱਚ ਬੇਲੋੜੀ ਮੁਕੱਦਮੇਬਾਜ਼ੀ ਤੋਂ ਬਚਿਆ ਜਾ ਸਕੇ। ਰੇਂਜ ਦਫਤਰਾਂ ਵਿੱਚ ਸਟਾਫ ਦੀ ਕਮੀ ਬਾਰੇ ਮੰਤਰੀ ਨੇ ਦੱਸਿਆ ਕਿ ਪੁਨਰਗਠਨ ਪ੍ਰਕਿਰਿਆ ਤਹਿਤ ਹਰੇਕ ਰੇਂਜ ਦਫ਼ਤਰ ਵਿੱਚ ਇੱਕ ਕਰਮਚਾਰੀ ਤਾਇਨਾਤ ਕਰਨ ਲਈ ਯੋਜਨਾ ਵਿਚਾਰ ਅਧੀਨ ਹੈ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਦਾਲਤੀ ਕੇਸਾਂ ਨਾਲ ਨਜਿੱਠਣ ਲਈ ਕਾਨੂੰਨ ਅਫਸਰਾਂ ਦੀ ਨਿਯੁਕਤੀ ਸਬੰਧੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪੈਟਰਨ ਦਾ ਅਧਿਐਨ ਕਰਨ ਲਈ ਵੀ ਕਿਹਾ।

ਜੰਗਲਾਤ ਵਰਕਰਜ਼ ਯੂਨੀਅਨ (ਪੰਜਾਬ) ਵੱਲੋਂ ਉਠਾਏ ਮਸਲਿਆਂ ਨੂੰ ਗੌਰ ਨਾਲ ਸੁਣਦਿਆਂ ਮੰਤਰੀ ਨੇ ਕਿਹਾ ਕਿ ਦਰਜਾ ਚਾਰ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ 60 ਸਾਲ ਕਰਨ ਦਾ ਮਾਮਲਾ ਪਹਿਲਾਂ ਹੀ ਪ੍ਰਸੋਨਲ ਵਿਭਾਗ ਨੂੰ ਭੇਜਿਆ ਜਾ ਚੁੱਕਾ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਾਰੇ ਡੀ.ਐਫ.ਓਜ਼. ਨੂੰ ਹਦਾਇਤ ਕਰਨ ਕਿ ਕਰਮਚਾਰੀਆਂ ਦੀਆਂ ਤਨਖਾਹਾਂ ਸਮੇਂ ਸਿਰ ਅਦਾ ਕੀਤੀਆਂ ਜਾਣ ਅਤੇ ਹਰ ਮਹੀਨੇ ਦੀ 7 ਤਰੀਕ ਤੋਂ ਲੇਟ ਨਾ ਹੋਵੇ।

ਪੰਜਾਬ ਸਰਕਾਰ ਦੇ ਮੁਲਾਜ਼ਮ ਪੱਖੀ ਸਟੈਂਡ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਕਲਰਕਾਂ ਤੋਂ ਇਲਾਵਾ 185 ਨਵੇਂ ਵਣ ਗਾਰਡਾਂ ਦੀ ਭਰਤੀ ਕੀਤੀ ਗਈ ਹੈ। ਇਸ ਕਦਮ ਦਾ ਉਦੇਸ਼ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ, ਚੀਫ ਵਾਈਲਡ ਲਾਈਫ ਵਾਰਡਨ ਧਰਮਿੰਦਰ ਸ਼ਰਮਾ ਅਤੇ ਏ.ਪੀ.ਸੀ.ਸੀ.ਐਫ. (ਵਿਕਾਸ) ਸੌਰਵ ਗੁਪਤਾ ਸ਼ਾਮਿਲ ਸਨ।

Tags: aappunjab governmentਜੰਗਲਾਤ ਕਾਮਿਆਂ ਦੀ ਭਲਾਈਲਾਲ ਚੰਦ ਕਟਾਰੂਚੱਕ
Share205Tweet128Share51

Related Posts

ਪੰਜਾਬੀ ਗਇਕ ਜੱਸੀ ਗਿੱਲ ਨੇ ਪੰਜਾਬ ‘ਚ ਹੜ੍ਹਾਂ ਨੂੰ ਲੈਕੇ ਸਾਂਝੀ ਕੀਤੀ ਪੋਸਟ, ਟਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ

ਸਤੰਬਰ 12, 2025

CM ਮਾਨ ਨੇ ਹੜ੍ਹਾਂ ਸਬੰਧੀ ਕੀਤੀ ਮੀਟਿੰਗ, ਕਿਹਾ- 45 ਦਿਨਾਂ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ

ਸਤੰਬਰ 12, 2025

ਹੜ੍ਹ ਪੀੜਿਤਾਂ ਦੀ ਮਦਦ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ 10 ਲੱਖ ਦਾ ਯੋਗਦਾਨ

ਸਤੰਬਰ 12, 2025

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਹੜ੍ਹ ਪੀੜਤਾਂ ਲਈ ਕੀਤੀ ਇਹ ਅਪੀਲ, ਦੇਖੋ ਕੀ ਕਿਹਾ

ਸਤੰਬਰ 12, 2025

ਨਸੀਬ ਕੌਰ ਕਤਲ ਮਾਮਲੇ ‘ਚ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ : ਸਾਬਕਾ ਪੁਲਿਸ ਮੁਲਾਜ਼ਮ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਸਤੰਬਰ 12, 2025

ਕਿਸਾਨਾਂ ਵਿਰੁੱਧ ਟਿੱਪਣੀਆਂ ਦੇ ਮਾਮਲੇ ਵਿੱਚ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਝਟਕਾ

ਸਤੰਬਰ 12, 2025
Load More

Recent News

ਪੰਜਾਬੀ ਗਇਕ ਜੱਸੀ ਗਿੱਲ ਨੇ ਪੰਜਾਬ ‘ਚ ਹੜ੍ਹਾਂ ਨੂੰ ਲੈਕੇ ਸਾਂਝੀ ਕੀਤੀ ਪੋਸਟ, ਟਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ

ਸਤੰਬਰ 12, 2025

CM ਮਾਨ ਨੇ ਹੜ੍ਹਾਂ ਸਬੰਧੀ ਕੀਤੀ ਮੀਟਿੰਗ, ਕਿਹਾ- 45 ਦਿਨਾਂ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ

ਸਤੰਬਰ 12, 2025

ਲੌਕੀ ਦਾ ਜੂਸ ਪੀਣ ਨਾਲ ਮਿਲਣਗੇ ਇਹ ਫਾਇਦੇ, ਜਾਣੋ ਇਸਨੂੰ ਪੀਣ ਦਾ ਸਹੀ ਸਮਾਂ

ਸਤੰਬਰ 12, 2025

ਭਾਰਤ ਜਾਂ ਦੁਬਈ! ਜਾਣੋ ਤੁਹਾਨੂੰ ਕਿੱਥੋਂ ਮਿਲ ਸਕਦਾ ਹੈ ਸਸਤਾ iphone17

ਸਤੰਬਰ 12, 2025

Samsung ਨੇ ਲਾਂਚ ਕੀਤਾ Galaxy F17 5G ਸਮਾਰਟਫੋਨ, ਜਾਣੋ ਕੀਮਤ ਅਤੇ ਫੀਚਰਸ

ਸਤੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.