ਪੰਜਾਬ ਸਰਕਾਰ ਨੇ ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕਿਸਾਨਾਂ ਨੂੰ 2 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਹੈ। ਪਰ ਹੁਣ ਤੱਕ ਸਿਰਫ਼ 53% ਹੀ ਜੁਰਮਾਨੇ ਦੀ ਵਸੂਲੀ ਹੋਈ ਹੈ। ਪੰਜਾਬ ਸਰਕਾਰ ਨੇ ਇਹ ਜਾਣਕਾਰੀ ਸੁਪਰੀਮ ਕੋਰਟ ਵਿੱਚ ਦਿੱਤੀ ਹੈ। ਜਿਸ ਤੋਂ ਬਾਅਦ ਐਸਸੀ ਨੇ ਪੰਜਾਬ ਸਰਕਾਰ ਨੂੰ ਰਿਕਵਰੀ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ।