ਐਤਵਾਰ, ਜਨਵਰੀ 18, 2026 06:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ

by Gurjeet Kaur
ਦਸੰਬਰ 20, 2023
in ਪੰਜਾਬ
0
ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ
ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਝੋਨੇ ਦਾ ਖਰੀਦ ਸੀਜ਼ਨ ਸਫ਼ਲਤਾਪੂਰਵਕ ਮੁਕੰਮਲ ਹੋਣ ‘ਤੇ ਵਿਭਾਗ ਨੂੰ ਦਿੱਤੀ ਵਧਾਈ 
ਟੈਂਡਰ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ‘ਤੇ ਦਿੱਤਾ ਜ਼ੋਰ 
 
ਝੋਨੇ ਦਾ ਖਰੀਦ ਸੀਜ਼ਨ ਸਫ਼ਲ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਹੋਣ ‘ਤੇ ਵਿਭਾਗ ਨੂੰ ਵਧਾਈ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਗਾਮੀ ਸੀਜ਼ਨਾਂ ‘ਚ ਵੀ ਇਸੇ ਰੁਝਾਨ ਨੂੰ ਬਰਕਰਾਰ ਰੱਖਣ ਲਈ ਕਿਹਾ ਕਿਉਂਕਿ ਇਹ ਵਿਭਾਗ ਖੇਤੀਬਾੜੀ ਸੈਕਟਰ ਨਾਲ ਨੇੜਿਓਂ ਜੁੜਿਆ ਹੋਇਆ ਹੈ ਜੋ ਕਿ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।
ਅੱਜ ਇੱਥੇ ਸੈਕਟਰ 39 ਦੇ ਅਨਾਜ ਭਵਨ ਵਿਖੇ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਟੈਂਡਰ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾਣਾ ਚਾਹੀਦਾ ਹੈ ਅਤੇ ਸਾਰੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਬਾਅਦ ਵਿੱਚ ਕਿਸੇ ਵੀ ਉਲਝਣ ਤੋਂ ਬਚਿਆ ਜਾ ਸਕੇ।
   
ਮੰਤਰੀ ਨੇ ਕਿਹਾ ਕਿ ਮਿੱਲ ਮਾਲਕਾਂ ਵੱਲੋਂ ਐਫ.ਸੀ.ਆਈ. ਨੂੰ ਚੌਲਾਂ ਦੀ ਡਿਲਿਵਰੀ ਹੋਣ ਦੇ ਨਾਲ ਹੀ ਬਿੱਲ ਜਮ੍ਹਾਂ ਕਰਾਏ ਜਾਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਤੁਰੰਤ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਲਾਜ਼ਮੀ ਹੈ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਈ-ਪੌਸ ਮਸ਼ੀਨਾਂ ਦੀ ਖਰੀਦ ਸਬੰਧੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਣੀ ਚਾਹੀਦੀ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ ਅਤੇ ਪਾਰਦਰਸ਼ਤਾ ਇਸਦੀ ਸਭ ਤੋਂ ਵੱਡੀ ਪਛਾਣ ਹੈ।
ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਮੰਤਰੀ ਨੇ ਕਿਹਾ ਕਿ ਕਰਮਚਾਰੀ ਦੇ ਕੈਰੀਅਰ ਵਿੱਚ ਤਰੱਕੀ ਇੱਕ ਵੱਡੀ ਪ੍ਰੇਰਣਾ ਵਜੋਂ ਕੰਮ ਕਰਦੀ ਹੈ ਜੋ ਉਸਨੂੰ ਬਿਹਤਰ ਕਾਰਗੁਜ਼ਾਰੀ ਲਈ ਉਤਸ਼ਾਹਿਤ ਕਰਦੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਅਦਾਲਤਾਂ ਵਿੱਚ ਚੱਲ ਰਹੇ ਵਿਭਾਗ ਦੇ ਕੇਸਾਂ ਵਿੱਚ ਬਿਹਤਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਦਲੀਲਬਾਜ਼ੀ ਕੀਤੀ ਜਾਣੀ ਚਾਹੀਦੀ ਹੈ ਅਤੇ ਮੁਕੱਦਮੇ ਸਬੰਧੀ ਕੇਸਾਂ ਨੂੰ ਘੱਟ ਤੋਂ ਘੱਟ ਕਰਨ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ।
ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਲੇਬਰ ਅਤੇ ਕਾਰਟੇਜ ਟੈਂਡਰਾਂ ਦੇ ਸਬੰਧ ਵਿੱਚ ਇੱਕ ਮਜ਼ਬੂਤ ਪ੍ਰਣਾਲੀ ਵਿਕਸਿਤ ਕੀਤੀ ਜਾਣੀ ਚਾਹੀਦੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਪੁਨੀਤ ਗੋਇਲ ਸਮੇਤ ਉੱਚ ਅਧਿਕਾਰੀ ਹਾਜ਼ਿਰ ਸਨ।
Tags: aaplal chand kataru chakpro punjab tvpunjab governmentpunjabi news
Share207Tweet130Share52

Related Posts

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਨਵਰੀ 18, 2026

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਆਇਆ ਧਮਕੀ ਭਰਿਆ ਫੋਨ

ਜਨਵਰੀ 17, 2026

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

ਜਨਵਰੀ 17, 2026
Load More

Recent News

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਨਵਰੀ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.