ਚੰਡੀਗੜ੍ਹ ਵਿੱਚ ਕੋਰੋਨਾ JN.1 ਦੇ ਨਵੇਂ ਰੂਪ ਨੂੰ ਲੈ ਕੇ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਗਈ ਹੈ। ਇਸ ਵਿੱਚ ਨਵੇਂ ਵਾਇਰਸ ਤੋਂ ਬਚਾਅ ਅਤੇ ਸੁਰੱਖਿਆ ਬਾਰੇ ਚਰਚਾ ਕੀਤੀ ਜਾਵੇਗੀ। ਸ਼ਹਿਰ ਨੂੰ ਇਸ ਨਵੇਂ ਰੂਪ ਤੋਂ ਬਚਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਿਹਤ ਮਾਹਿਰਾਂ ਵੱਲੋਂ ਪੜਤਾਲ ਕੀਤੀ ਜਾਵੇਗੀ। ਇਸ ਵਿੱਚ ਆਮ ਲੋਕਾਂ ਲਈ ਇੱਕ ਨਵੀਂ ਐਡਵਾਈਜ਼ਰੀ ਵੀ ਜਾਰੀ ਕੀਤੀ ਜਾ ਸਕਦੀ ਹੈ। ਹੁਣ ਪ੍ਰਸ਼ਾਸਨ ਨੇ ਲੋਕਾਂ ਨੂੰ ਮਾਸਕ ਪਹਿਨਣ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਭੀੜ ਵਾਲੇ ਇਲਾਕਿਆਂ ਤੋਂ ਬਚਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।