ਕੈਨੇਡਾ ਵਿਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਥੇ ਬਰੈਂਪਟਨ ਦੇ ਨਾਲ ਲਗਦੇ ਸ਼ਹਿਰ ਕੈਲੇਡਨ ‘ਚ ਬੁੱਧਵਾਰ ਸਵੇਰੇ ਵਾਪਰੇ ਸੜਕ ਹਾਦਸੇ ਦੌਰਾਨ 22 ਸਾਲ ਦੇ ਦਿਲਪ੍ਰੀਤ ਸਿੰਘ ਸਿੱਧੂ ਦੀ ਮੌਤ ਹੋ ਗਈ ਹੈ।
ਪੁਲਿਸ ਨੇ ਦੱਸਿਆ ਕਿ ਹਾਦਸਾ ਕੈਲੇਡਨ-ਬਰੈਂਪਟਨ ਦੇ ਬਾਰਡਰ ’ਤੇ ਬੁੱਧਵਾਰ ਸਵੇਰੇ ਤਕਰੀਬਨ 7:30 ਵਜੇ ਵਾਪਰਿਆ ਜਦੋਂ ਇਕ ਐਕਿਊਰਾ ਕਾਰ ਅਤੇ ਇਕ ਜੀਪ ਦੀ ਟੱਕਰ ਹੋ ਗਈ। ਟੱਕਰ ਵਿਚ ਜੀਪ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿਸ ਦੀ ਸ਼ਨਾਖਤ ਦਿਲਪ੍ਰੀਤ ਸਿੱਧੂ ਵਜੋਂ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸਟੱਡੀ ਵੀਜ਼ਾ ’ਤੇ ਕੈਨੇਡਾ ਗਿਆ ਸੀ।