ਬੁੱਧਵਾਰ, ਸਤੰਬਰ 30, 2026 01:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਏ.ਆਈ.ਐਫ ਸਕੀਮ ਲਾਗੂ ਕਰਨ ਵਾਲਾ ਮੋਹਰੀ ਸੂਬਾ ਬਣਿਆ, 7600 ਤੋਂ ਵੱਧ ਪ੍ਰਾਜੈਕਟਾਂ ਲਈ 2000 ਕਰੋੜ ਰੁਪਏ ਵੰਡੇ: ਚੇਤਨ ਸਿੰਘ ਜੌੜਾਮਾਜਰਾ

by Gurjeet Kaur
ਦਸੰਬਰ 30, 2023
in ਪੰਜਾਬ
0
ਪੰਜਾਬ ਏ.ਆਈ.ਐਫ ਸਕੀਮ ਲਾਗੂ ਕਰਨ ਵਾਲਾ ਮੋਹਰੀ ਸੂਬਾ ਬਣਿਆ, 7600 ਤੋਂ ਵੱਧ ਪ੍ਰਾਜੈਕਟਾਂ ਲਈ 2000 ਕਰੋੜ ਰੁਪਏ ਵੰਡੇ: ਚੇਤਨ ਸਿੰਘ ਜੌੜਾਮਾਜਰਾ
 
ਚੰਡੀਗੜ੍ਹ, 24 ਦਸੰਬਰ:
 
ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ, ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ ਨੂੰ ਲਾਗੂ ਕਰਨ ਵਿੱਚ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ ਅਤੇ ਇਸ ਸਕੀਮ ਤਹਿਤ ਸੂਬੇ ਵੱਲੋਂ ਹੁਣ ਤੱਕ ਦੇਸ਼ ਵਿੱਚ ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
 
ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਇਸ ਹਫ਼ਤੇ ਪੰਜਾਬ ਨੇ ਇੱਕ ਵੱਡਾ ਮੀਲ ਪੱਥਰ ਸਥਾਪਤ ਕਰਦਿਆਂ 3500 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ 7646 ਪ੍ਰਾਜੈਕਟਾਂ ਦੀ ਸਥਾਪਤੀ ਲਈ 2000 ਕਰੋੜ ਰੁਪਏ ਦੇ ਏ.ਆਈ.ਐਫ ਮਿਆਦੀ ਕਰਜ਼ੇ ਵੰਡੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮਨਜ਼ੂਰ ਕੀਤੇ ਗਏ 8298 ਪ੍ਰਾਜੈਕਟਾਂ ਵਿੱਚੋਂ 92 ਫ਼ੀਸਦੀ (ਭਾਵ 7646 ਪ੍ਰਾਜੈਕਟਾਂ) ਲਈ ਮਿਆਦੀ ਕਰਜ਼ੇ ਦਿੱਤੇ ਜਾ ਚੁੱਕੇ ਹਨ, ਜੋ ਮੱਧ ਪ੍ਰਦੇਸ਼ ਸਣੇ ਸੂਬੇ ਵਿੱਚ ਉੱਚ ਰਾਸ਼ੀ ਵੰਡ ਦਰ ਨੂੰ ਦਰਸਾਉਂਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਅੰਕੜੇ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚੇ ਲਈ ਨਿਵੇਸ਼ ਨੂੰ ਉਤਸ਼ਾਹਤ ਕਰਨ ਵਾਸਤੇ ਸਟੇਟ ਨੋਡਲ ਏਜੰਸੀ ਅਰਥਾਤ ਸੂਬੇ ਦਾ ਬਾਗ਼ਬਾਨੀ ਵਿਭਾਗ ਅਤੇ ਹੋਰਨਾਂ ਭਾਈਵਾਲਾਂ ਤੇ ਕਰਜ਼ਦਾਤਾ ਸੰਸਥਾਵਾਂ ਦਰਮਿਆਨ ਮਜ਼ਬੂਤ ਤਾਲਮੇਲ ਨੂੰ ਉਜਾਗਰ ਕਰਦੇ ਹਨ।
 
  ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵੰਡੀ ਗਈ ਰਾਸ਼ੀ ਦੇ ਮਾਮਲੇ ਵਿੱਚ ਪਟਿਆਲਾ (250.3 ਕਰੋੜ ਰੁਪਏ), ਲੁਧਿਆਣਾ (206.23 ਕਰੋੜ ਰੁਪਏ), ਸੰਗਰੂਰ (201.97 ਕਰੋੜ ਰੁਪਏ), ਬਠਿੰਡਾ (182.33 ਕਰੋੜ ਰੁਪਏ) ਅਤੇ ਫ਼ਿਰੋਜ਼ਪੁਰ (159.59 ਕਰੋੜ ਰੁਪਏ) ਨਾਲ ਮੋਹਰੀ ਜ਼ਿਲ੍ਹਿਆਂ ‘ਚ ਸ਼ੁਮਾਰ ਹਨ। ਉਨ੍ਹਾਂ ਕਿਹਾ ਕਿ ਵਾਢੀ ਤੋਂ ਬਾਅਦ ਦੇ ਪ੍ਰਬੰਧਨ ਬੁਨਿਆਦੀ ਢਾਂਚੇ ਵਿੱਚ ਪ੍ਰਾਇਮਰੀ ਪ੍ਰੋਸੈਸਿੰਗ ਸੈਂਟਰਾਂ, ਸਟੋਰੇਜ ਬੁਨਿਆਦੀ ਢਾਂਚੇ (ਜਿਵੇਂ ਕੋਲਡ ਸਟੋਰ ਅਤੇ ਡਰਾਈ ਵੇਅਰਹਾਊਸ), ਕਸਟਮ ਹਾਇਰਿੰਗ ਸੈਂਟਰ, ਯੋਗ ਬੁਨਿਆਦੀ ਢਾਂਚੇ ‘ਤੇ ਸੋਲਰ ਪੈਨਲ ਲਾਉਣਾ ਅਤੇ ਸੋਲਰ ਪੰਪਾਂ ਦੀ ਸਥਾਪਨਾ ਆਦਿ ਸ਼ਾਮਲ ਹੈ।
 
ਬਾਗ਼ਬਾਨੀ ਵਿਭਾਗ ਨੇ ਅਪ੍ਰੈਲ 2022 ਤੋਂ ਸਟੇਟ ਨੋਡਲ ਏਜੰਸੀ ਵਜੋਂ ਕੰਮ ਕਰਦਿਆਂ ਏ.ਆਈ.ਐਫ ਸਕੀਮ ਦੇ ਪ੍ਰਭਾਵੀ ਲਾਗੂਕਰਨ ਲਈ ਸਟੇਟ ਪ੍ਰਾਜੈਕਟ ਮੌਨੀਟਰਿੰਗ ਯੂਨਿਟ (ਐਸ.ਪੀ.ਐਮ.ਯੂ) ਦੀ ਸਥਾਪਨਾ ਕੀਤੀ ਹੈ। ਵਿਭਾਗ ਵੱਲੋਂ ਏ.ਆਈ.ਐਫ ਸਕੀਮ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਭਾਈਵਾਲਾਂ ਨਾਲ ਸਰਗਰਮ ਤਾਲਮੇਲ ਬਣਾ ਕੇ ਰੱਖਿਆ ਜਾ ਰਿਹਾ ਹੈ।
 
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਸੰਭਾਵੀ ਲਾਭਪਾਤਰੀਆਂ ਦੀ ਸਹਾਇਤਾ ਦੇ ਉਦੇਸ਼ ਨਾਲ ਅਤੇ ਸਕੀਮ ਬਾਰੇ ਜਾਣਕਾਰੀ ਤੱਕ ਆਸਾਨ ਪਹੁੰਚ ਪ੍ਰਦਾਨ ਕਰਨ ਲਈ ਇੱਕ ਵੱਟਸਐਪ ਹੈਲਪਲਾਈਨ (90560-92906) ਵੀ ਸਥਾਪਤ ਕੀਤੀ ਹੈ।
 
ਜ਼ਿਕਰਯੋਗ ਹੈ ਕਿ ਏ.ਆਈ.ਐਫ ਸਕੀਮ ਯੋਗ ਗਤੀਵਿਧੀਆਂ ਲਈ ਮਿਆਦੀ ਕਰਜ਼ਿਆਂ ਉਤੇ 7 ਸਾਲਾਂ ਤੱਕ 3 ਫ਼ੀਸਦੀ ਵਿਆਜ ਸਹਾਇਤਾ ਦਿੰਦੀ ਹੈ। ਬੈਂਕ ਵੱਧ ਤੋਂ ਵੱਧ 9 ਫ਼ੀਸਦੀ ਵਿਆਜ ਲੈ ਸਕਦੇ ਹਨ ਅਤੇ ਇਹ ਲਾਭ 2 ਕਰੋੜ ਰੁਪਏ ਤੱਕ ਦੀ ਰਾਸ਼ੀ ਲਈ ਪ੍ਰਾਪਤ ਕੀਤਾ ਜਾ ਸਕਦਾ ਹੈ। ਹਰੇਕ ਲਾਭਪਾਤਰੀ ਵੱਖ-ਵੱਖ ਥਾਵਾਂ ‘ਤੇ 25 ਪ੍ਰਾਜੈਕਟ ਤੱਕ ਸਥਾਪਤ ਕਰ ਸਕਦਾ ਹੈ। ਯੋਗ ਲਾਭਪਾਤਰੀ ਆਪਣੇ ਕਰਜ਼ਿਆਂ ‘ਤੇ ਕ੍ਰੈਡਿਟ ਗਾਰੰਟੀ ਦਾ ਲਾਭ ਵੀ ਲੈ ਸਕਦੇ ਹਨ। ਇਸ ਤੋਂ ਇਲਾਵਾ ਦੂਹਰਾ ਲਾਭ ਲੈਣ ਲਈ ਏ.ਆਈ.ਐਫ ਸਕੀਮ ਨੂੰ ਕਈ ਹੋਰ ਰਾਜ ਅਤੇ ਕੇਂਦਰੀ ਸਕੀਮਾਂ/ਸਬਸਿਡੀਆਂ ਨਾਲ ਵੀ ਜੋੜਿਆ ਜਾ ਸਕਦਾ ਹੈ।
Tags: aappro punjab tvpunjabpunjab minister chetan singh jodamajrapunjabi news
Share210Tweet131Share52

Related Posts

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.