ਆਪਣੀ ਕਾਮੇਡੀ ਨਾਲ ਦੇਸ਼ ਭਰ ‘ਚ ਦਰਸ਼ਕਾਂ ‘ਚ ਆਪਣੀ ਪਛਾਣ ਬਣਾਉਣ ਵਾਲੇ ਕਪਿਲ ਸ਼ਰਮਾ ਖਾਣ-ਪੀਣ ਦੇ ਵੀ ਕਾਫੀ ਸ਼ੌਕੀਨ ਹਨ। ਬੀਤੇ ਦਿਨੀਂ ਕਾਮੇਡੀਅਨ ਕਪਿਲ ਸ਼ਰਮਾ ਆਪਣੀ ਪਤਨੀ ਗਿੰਨੀ ਚਤਰਥ ਸ਼ਰਮਾ ਨਾਲ ਪੰਜਾਬ ਦੇ ਜਲੰਧਰ ਪਹੁੰਚੇ। ਉਨ੍ਹਾਂ ਨੇ ਮਾਡਲ ਟਾਊਨ ਦੇ ਮਸ਼ਹੂਰ ਹਾਰਟ ਅਟੈਕ ਦੇਸੀ-ਘਿਓ ਪਰਾਠੇ ਦਾ ਆਨੰਦ ਲਿਆ। ਕਪਿਲ ਸ਼ਰਮਾ ਦਾ ਸਹੁਰਾ ਘਰ ਵੀ ਜਲੰਧਰ ‘ਚ ਹੈ। ਉਸ ਦੇ ਨਾਲ 5 ਗੱਡੀਆਂ ਸਨ।