ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਚੋਣਾਂ ਲੜਨ ਨੂੰ ਲੈ ਕੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਚੋਣਾਂ ਨਹੀਂ ਲੜ ਰਹੇ।ਇਸ ਦੇ ਨਾਲ ਹੀ ਉਨਾਂ੍ਹ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਵੀ ਚਿਤਾਵਨੀ ਦਿੱਤੀ ਹੈ ਕਿ ਉਨ੍ਹਾਂ ਦੇ ਨਾਮ ਅਤੇ ਤਸਵੀਰ ਦੀ ਵਰਤੋਂ ਕਿਸੇ ਵੀ ਪਾਰਟੀ ‘ਚ ਆਪਣੇ ਸਿਆਸੀ ਲਾਭ ਲਈ ਨਾ ਵਰਤਣ।
ਦੱਸਣਯੋਗ ਹੈ ਕਿ ਮੰਗਲਵਾਰ ਨੂੰ ਇੱਕ ਪੋਸਟਰ ਸਾਹਮਣੇ ਆਇਆ ਸੀ, ਜਿਸ ‘ਚ ਰਾਕੇਸ਼ ਟਿਕੈਤ ਦੀ ਵੱਡੀ ਸਾਰੀ ਤਸਵੀਰ ਸੀ ਅਤੇ ਉਨ੍ਹਾਂ ਦੇ ਦੋਵਾਂ ਪਾਸੇ ਜਯੰਤ ਚੌਧਰੀ ਅਤੇ ਅਖਿਲੇਸ਼ ਯਾਦਵ ਦਿਸ ਰਹੇ ਸਨ।ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਇਸ ਪੋਸਟਰ ਦਾ ਵੀ ਵਿਰੋਧ ਕੀਤਾ ਸੀ।
ਦੱਸਣਯੋਗ ਹੈ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਕੇਂਦਰ ਸਰਕਾਰ ਵਾਪਸ ਲੈ ਚੁੱਕੀ ਹੈ ਅਤੇ ਕਿਸਾਨਾਂ ਨੇ ਆਪਣਾ ਅੰਦੋਲਨ ਮੁਲਤਵੀ ਕਰ ਦਿੱਤਾ ਹੈ।ਬੁੱਧਵਾਰ ਨੂੰ ਦਿੱਲੀ ਦੀਆਂ ਸਰਹੱਦਾਂ ਨੂੰ ਖਾਲੀ ਕਰ ਕੇ ਜਦੋਂ ਕਿਸਾਨ ਆਪਣੇ ਘਰਾਂ ਨੂੰ ਵਾਪਸ ਪਰਤੇ ਰਾਕੇਸ਼ ਟਿਕੈਤ ਦਾ ਜ਼ੋਰਦਾਰ ਸਵਾਗਤ ਹੋਇਆ।ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਉਹ ਕੋਈ ਚੋਣਾਵ ਲੜਨ ਨਹੀਂ ਜਾ ਰਹੇ।ਕੋਈ ਵੀ ਸਿਆਸੀ ਪਾਰਟੀ ਉਨ੍ਹਾਂ ਦੇ ਨਾਮ ਅਤੇ ਫੋਟੋ ਦਾ ਵਰਤੋ ਨਾ ਕਰਨ।