ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵਾਲੀਬਾਲ ਤੇ ਟੇਬਲ ਟੈਨਿਸ ਟੀਮਾਂ ਦੇ ਟਰਾਇਲ 3 ਜਨਵਰੀ ਨੂੰ
ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 18 ਤੋਂ 22 ਫਰਵਰੀ 2024 ਤੱਕ ਪੁਣੇ (ਮਹਾਂਰਾਸ਼ਟਰ) ਅਤੇ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 30 ਜਨਵਰੀ ਤੋਂ 3 ਫਰਵਰੀ 2024 ਤੱਕ ਗਾਂਧੀਨਗਰ (ਗੁਜਰਾਤ) ਵਿਖੇ ਕਰਵਾਇਆ ਜਾ ਰਿਹਾ ਹੈ।
ਪੰਜਾਬ ਦੀਆਂ ਵਾਲੀਬਾਲ ਟੀਮਾਂ ਦੀ ਚੋਣ ਲਈ ਟਰਾਇਲ 3 ਜਨਵਰੀ ਨੂੰ ਮਲਟੀਪਰਪਜ਼ ਸਟੇਡੀਅਮ, ਸੈਕਟਰ 78, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਵੇਰੇ 10 ਵਜੇ ਅਤੇ ਟੇਬਲ ਟੈਨਿਸ ਟੀਮਾਂ ਦੀ ਚੋਣ ਲਈ ਟਰਾਇਲ 3 ਜਨਵਰੀ ਨੂੰ ਹੰਸ ਰਾਜ ਸਟੇਡੀਅਮ, ਜਲੰਧਰ ਵਿਖੇ ਸਵੇਰੇ 10 ਵਜੇ ਲਏ ਜਾਣਗੇ।
ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀ
								
								
																
															 
			 
		    









