ਸੋਮਵਾਰ, ਅਗਸਤ 31, 2026 02:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

by Gurjeet Kaur
ਜਨਵਰੀ 2, 2024
in ਪੰਜਾਬ
0
ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਲੋਕਾਂ ਨੂੰ ਸਾਫ-ਸੁਥਰਾ, ਅਸਰਦਾਰ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣਾ ਪ੍ਰਮੁੱਖ ਤਰਜੀਹ-ਵਿਸ਼ੇਸ਼ ਮੁੱਖ ਸਕੱਤਰ
ਸੀਨੀਅਰ ਆਈ.ਏ.ਐਸ. ਅਧਿਕਾਰੀ   ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ।
ਅਹੁਦਾ ਸੰਭਾਲਣ ਉਪਰੰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ, ਅਸਰਦਾਇਕ, ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣ ਉਤੇ ਜ਼ੋਰ ਦਿੱਤਾ ਜਾਵੇਗਾ। ਵਿਜੋਏ ਕੁਮਾਰ ਸਿੰਘ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ।
ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਤਹਿਤ ਸਿੱਖਿਆ, ਸਿਹਤ, ਰੋਜ਼ਗਾਰ, ਸਨਅਤੀ ਵਿਕਾਸ ਅਤੇ ਹੋਰ ਸਬੰਧਤ ਖੇਤਰਾਂ ਵੱਲ ਵਧੇਰੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਨੇ ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਨਿਰਧਾਰਤ ਸਮੇਂ ਦੇ ਅੰਦਰ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਆਖਿਆ।  ਵਿਜੋਏ ਕੁਮਾਰ ਸਿੰਘ ਨੇ ਅੱਗੇ ਕਿਹਾ ਕਿ ਸਿਵਲ, ਪੁਲਿਸ ਅਤੇ ਹੋਰ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਜੋ ਸਰਹੱਦੀ ਸੂਬੇ ਦੇ ਵਡੇਰੇ ਹਿੱਤ ਵਿੱਚ ਹੈ। ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਅਹੁਦਾ ਸੰਭਾਲਣ ਲਈ
ਵਧਾਈ ਦੇਣ ਪਹੁੰਚੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਹੋਰ ਵਧੇਰੇ ਮਿਹਨਤ ਤੇ ਸ਼ਿੱਦਤ ਨਾਲ ਕਰਨ ਲਈ ਕਿਹਾ ਤਾਂ ਕਿ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ।
ਦੱਸਣਯੋਗ ਹੈ ਕਿ ਵਿਸ਼ੇਸ਼ ਮੁੱਖ ਸਕੱਤਰ ਜੋ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਹਨ, ਨੇ ਸੂਬਾ ਅਤੇ ਕੇਂਦਰ ਸਰਕਾਰਾਂ ਵਿੱਚ ਵੱਖ-ਵੱਖ ਅਹੁਦਿਆਂ ਉਤੇ ਜ਼ਿੰਮੇਵਾਰੀ ਨਿਭਾਈ ਹੈ। ਸਾਲ 1990 ਬੈਚ ਦੇ ਆਈ.ਏ.ਐਸ. ਅਧਿਕਾਰੀ ਭਾਰਤ ਸਰਕਾਰ ਵਿੱਚ ਪ੍ਰਸੋਨਲ ਤੇ ਟ੍ਰੇਨਿੰਗ ਵਿਭਾਗ ਵਿੱਚ ਸੰਯੁਕਤ ਸਕੱਤਰ, ਟੈਕਸਟਾਈਲ ਮੰਤਰਾਲੇ ਵਿੱਚ ਵਿਸ਼ੇਸ਼ ਸਕੱਤਰ, ਰੱਖਿਆ ਮੰਤਰਾਲੇ ਦੇ ਸਾਬਕਾ ਸੈਨਿਕਾਂ ਦੀ ਭਲਾਈ ਬਾਰੇ ਵਿਭਾਗ ਵਿੱਚ ਸਕੱਤਰ ਦੇ ਅਹੁਦੇ ਉਤੇ ਕੰਮ ਕੀਤਾ ਹੈ। ਉਨ੍ਹਾਂ ਨੂੰ ਜਨਤਕ ਸੇਵਾ ਪ੍ਰਤੀ ਸਰਗਰਮ ਅਤੇ ਜੁਆਬਦੇਹੀ ਵਾਲੀ ਪਹੁੰਚ ਰੱਖਣ ਵਾਲੇ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ।
Tags: ਅਧਿਕਾਰੀ ਵਿਜੋਏ ਕੁਮਾਰ ਸਿੰਘਸੀਨੀਅਰ ਆਈ.ਏ.ਐਸ.
Share210Tweet131Share53

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.