ਸੋਮਵਾਰ, ਨਵੰਬਰ 10, 2025 02:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵੱਲੋਂ ਜਲ ਸੰਭਾਲ ਯਤਨਾਂ ਨੂੰ ਹੁਲਾਰਾ ਦੇਣ ਲਈ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ

by Gurjeet Kaur
ਜਨਵਰੀ 4, 2024
in ਪੰਜਾਬ
0
ਪੰਜਾਬ ਸਰਕਾਰ ਵੱਲੋਂ ਜਲ ਸੰਭਾਲ ਯਤਨਾਂ ਨੂੰ ਹੁਲਾਰਾ ਦੇਣ ਲਈ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ
ਆਪਣੀ ਕਿਸਮ ਦੀ ਇਹ ਪਹਿਲੀ ਤੇ ਵਿਲੱਖਣ ਭਾਈਵਾਲੀ ਸੂਬੇ ਦੇ ਜਲ ਸਰੋਤ ਸੰਭਾਲ ਪ੍ਰੋਗਰਾਮਾਂ ਵਿੱਚ ਪ੍ਰਾਈਵੇਟ ਖੇਤਰ ਦੀ ਸ਼ਮੂਲੀਅਤ ਵਧਾਏਗੀ: ਚੇਤਨ ਸਿੰਘ ਜੌੜਾਮਾਜਰਾ
 
ਸੂਬੇ ਵਿੱਚ ਚਲਾਏ ਜਾ ਰਹੇ ਜਲ ਸੰਭਾਲ ਅਤੇ ਪ੍ਰਬੰਧਨ ਸਬੰਧੀ ਯਤਨਾਂ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ। ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ   ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿੱਚ ਵਿਭਾਗ ਦੇ ਅਧਿਕਾਰੀਆਂ ਅਤੇ ਹੁਸ਼ਿਆਰਪੁਰ ਆਧਾਰਤ ਪੇਪਰ ਕੰਪਨੀ ਦੇ ਪ੍ਰਬੰਧਕਾਂ ਨੇ ਸਮਝੌਤੇ ‘ਤੇ ਹਸਤਾਖ਼ਰ ਕੀਤੇ।
ਇਸ ਦੌਰਾਨ ਕੈਬਨਿਟ ਮੰਤਰੀ  ਜੌੜਾਮਾਜਰਾ ਨੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕੁਦਰਤੀ ਸਰੋਤਾਂ ਦੀ ਸੰਭਾਲ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਰਾਜ ਵਿੱਚ ਆਪਣੀ ਕਿਸਮ ਦਾ ਪਹਿਲਾ ਅਜਿਹਾ ਉਪਰਾਲਾ ਹੈ ਜਿਸ ਤਹਿਤ ਸੂਬੇ ਵਿੱਚ ਨਿੱਜੀ ਖੇਤਰ ਜਲ ਸਰੋਤਾਂ ਦੀ ਸੰਭਾਲ ਲਈ ਨਿਵੇਸ਼ ਅਤੇ ਸਹਿਯੋਗ ਕਰੇਗਾ।
 ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਹ ਕਦਮ ਯਕੀਨੀ ਤੌਰ ‘ਤੇ ਸਰਕਾਰ ਨੂੰ ਆਪਣੇ ਜਲ ਸੰਭਾਲ ਪ੍ਰੋਗਰਾਮਾਂ ਦਾ ਦਾਇਰਾ ਵਧਾਉਣ ਵਿੱਚ ਮਦਦ ਕਰੇਗਾ ਅਤੇ ਭਵਿੱਖ ਵਿੱਚ ਅਜਿਹੀਆਂ ਹੋਰ ਸਰਕਾਰ-ਨਿੱਜੀ ਭਾਈਵਾਲੀ ਪਹਿਲਕਦਮੀਆਂ ਲਈ ਰਾਹ ਪੱਧਰਾ ਕਰੇਗਾ।
ਭੂਮੀ ਅਤੇ ਜਲ ਸੰਭਾਲ ਮੰਤਰੀ ਨੇ ਕਿਹਾ ਕਿ ਇਸ ਸਮਝੌਤੇ ਤਹਿਤ ਕੰਪਨੀ ਆਪਣੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਫ਼ੰਡਾਂ ਜਾਂ ਇਸ ਉਦੇਸ਼ ਲਈ ਵਿਸ਼ੇਸ਼ ਤੌਰ ‘ਤੇ ਨਿਰਧਾਰਤ ਫ਼ੰਡਾਂ ਰਾਹੀਂ ਨਵੇਂ ਅਤੇ ਚਲ ਰਹੇ ਜਲ ਸਰੋਤ ਸੰਭਾਲ ਅਤੇ ਪ੍ਰਬੰਧਨ ਕੰਮਾਂ ਵਿੱਚ ਨਿਵੇਸ਼ ਕਰੇਗੀ ਜਿਸ ਵਿਚ ਚੈਕ ਡੈਮਾਂ ਦੀ ਉਸਾਰੀ, ਕੁਸ਼ਲ ਸਿੰਜਾਈ ਪ੍ਰਣਾਲੀਆਂ ਦਾ ਲਾਗੂਕਰਨ, ਸੀਵਰੇਜ ਟ੍ਰੀਟਮੈਂਟ ਪਲਾਂਟਾਂ ਤੋਂ ਟ੍ਰੀਟਿਡ ਪਾਣੀ ਦੀ ਵਰਤੋਂ ਆਦਿ ਕੰਮ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਸਾਲ 1979-80 ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਸੈਲਾਖ਼ੁਰਦ ਵਿੱਚ ਸਥਾਪਤ ਕੀਤੀ ਗਈ ਕੁਆਂਟਮ ਪੇਪਰਜ਼ ਲਿਮਟਿਡ, ਸੂਬੇ ਦੀ ਇੱਕ ਪ੍ਰਮੁੱਖ ਕਾਗ਼ਜ਼ ਨਿਰਮਾਤਾ ਕੰਪਨੀ ਹੈ। ਕੰਪਨੀ ਦੇ ਡਾਇਰੈਕਟਰ   ਦ੍ਰਿਸ਼ਇੰਦਰ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਉਹ ਪੰਜਾਬ ਸਰਕਾਰ ਨਾਲ ਲੰਮੇ ਸਮੇਂ ਦੀ ਭਾਈਵਾਲੀ ਵਿੱਚ ਦਿਲਚਸਪੀ ਰੱਖਦੇ ਹਨ ਅਤੇ ਸਰਕਾਰ ਦੀਆਂ ਹਰ ਤਰ੍ਹਾਂ ਦੀਆਂ ਜਲ ਸੰਭਾਲ ਪਹਿਲਕਦਮੀਆਂ ਵਿੱਚ ਨਿਵੇਸ਼ ਕਰਨਗੇ।
ਇਸ ਦੌਰਾਨ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ   ਕੇ.ਏ.ਪੀ. ਸਿਨਹਾ ਨੇ ਅਧਿਕਾਰੀਆਂ ਨੂੰ ਖੇਤੀਬਾੜੀ ਖੇਤਰ ਵਿੱਚ ਪਾਣੀ ਦੀ ਸੰਭਾਲ ਲਈ ਹੋਰ ਨਿਵੇਕਲੀਆਂ ਅਤੇ ਸਮਾਰਟ ਤਕਨੀਕਾਂ ਲਿਆਉਣ ਲਈ ਕਿਹਾ।
 ਮਹਿੰਦਰ ਸਿੰਘ ਸੈਣੀ, ਮੁੱਖ ਭੂਮੀ ਪਾਲ ਪੰਜਾਬ ਨੇ ਕੰਪਨੀ ਦੇ ਨੁਮਾਇੰਦਿਆਂ ਦਾ ਜਲ ਸਰੋਤ ਪ੍ਰਬੰਧਨ ਦੀ ਇਸ ਅਹਿਮ ਮੁਹਿੰਮ ਵਿੱਚ ਸੂਬਾ ਸਰਕਾਰ ਨਾਲ ਜੁੜਨ ਲਈ ਧੰਨਵਾਦ ਕੀਤਾ।
ਇੱਥੇ ਦੱਸਣਯੋਗ ਹੈ ਕਿ ਸੂਬਾ ਧਰਤੀ ਹੇਠਲੇ ਪਾਣੀ ਦੀ ਨਾਜ਼ੁਕ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਸ ਦਾ ਲਗਭਗ 80 ਫ਼ੀਸਦੀ ਰਕਬਾ ਅਤਿ-ਸ਼ੋਸ਼ਣ ਸ਼੍ਰੇਣੀ ਅਧੀਨ ਹੈ। ਜੇ ਤੁਰੰਤ ਢੁਕਵੇਂ ਕਦਮ ਨਾ ਚੁੱਕੇ ਗਏ ਤਾਂ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਵਾਸੀ ਕੀਮਤੀ ਕੁਦਰਤੀ ਸਰੋਤ ਪਾਣੀ ਤੋਂ ਵਾਂਝੇ ਹੋ ਜਾਣਗੇ।
Tags: pro punjab tvpunjab governmentpunjabi newsਪੰਜਾਬ ਸਰਕਾਰ
Share210Tweet131Share53

Related Posts

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਸ਼ਮੀਰ ਦੇ ਪੰਡਿਤਾਂ ਨਾਲ ਮੀਟਿੰਗ ਕੀਤੀ ਆਰੰਭ

ਨਵੰਬਰ 10, 2025

ਪੰਜਾਬ ਯੂਨੀਵਰਸਿਟੀ ‘ਚ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਹੋਈ ਝੜਪ

ਨਵੰਬਰ 10, 2025

ਖਰੜ ‘ਚ ਬੰਟੀ ਬੈਂਸ ‘ਤੇ ਗੋਲੀਆਂ ਚਲਾਉਣ ਵਾਲੇ ਬਦਮਾਸ਼ ਦਾ ਐਨਕਾਊਂਟਰ

ਨਵੰਬਰ 10, 2025

ਪੁਲਿਸ ਵੱਲੋਂ ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ਨੂੰ ਜਾਣ ਤੋਂ ਗੇਟਾਂ ‘ਤੇ ਰੋਕਿਆ

ਨਵੰਬਰ 10, 2025

ਮਾਨ ਸਰਕਾਰ ਲਈ ਔਰਤਾਂ ਦੀ ਸਿਹਤ ਇੱਕ ਤਰਜੀਹ ਹੈ! ਪੰਜਾਬ ਵਿੱਚ 1.3 ਮਿਲੀਅਨ ਤੋਂ ਵੱਧ ਔਰਤਾਂ ‘ਨਵੀ ਦਿਸ਼ਾ’ ਰਾਹੀਂ ਹਰ ਮਹੀਨੇ ਪ੍ਰਾਪਤ ਕਰ ਰਹੀਆਂ ਹਨ ਮੁਫ਼ਤ ਸੈਨੇਟਰੀ ਪੈਡ

ਨਵੰਬਰ 9, 2025

ਮਾਨ ਸਰਕਾਰ ਨੇ ਖ਼ਤਮ ਕੀਤਾ ਪਿਛਲੀਆਂ ਸਰਕਾਰਾਂ ਦਾ ‘ਮਾਫ਼ੀਆ ਰਾਜ’! ਅਰਬਾਂ ਦੀ ਸਰਕਾਰੀ ਜ਼ਮੀਨ ‘ਤੇ 3 ਵੱਡੇ ਪ੍ਰੋਜੈਕਟ ਸ਼ੁਰੂ, ਖੁੱਲ੍ਹੇ ਰੁਜ਼ਗਾਰ ਅਤੇ ਤਰੱਕੀ ਦੇ ਰਾਹ!

ਨਵੰਬਰ 9, 2025
Load More

Recent News

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਸ਼ਮੀਰ ਦੇ ਪੰਡਿਤਾਂ ਨਾਲ ਮੀਟਿੰਗ ਕੀਤੀ ਆਰੰਭ

ਨਵੰਬਰ 10, 2025

ਦਿੱਲੀ ਤੋਂ ਹੈਰਾਨ ਕਰਨ ਵਾਲੀ ਰਿਪੋਰਟ: ਪ੍ਰਦੂਸ਼ਣ ਬੱਚਿਆਂ ਦੀ ਸਿਹਤ ਲਈ ਵੱਡਾ ਖ਼ਤਰਾ

ਨਵੰਬਰ 10, 2025

Internet ਤੋਂ ਬਿਨਾਂ ਵੀ ਹੋ ਸਕਦੀ ਹੈ UPI Payment, ਜਾਣੋ ਇਹ ਤਰੀਕਾ

ਨਵੰਬਰ 10, 2025

ਪੰਜਾਬ ਯੂਨੀਵਰਸਿਟੀ ‘ਚ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਹੋਈ ਝੜਪ

ਨਵੰਬਰ 10, 2025

ਰਾਜ ਦੇ ਸਾਰੇ ਸਕੂਲਾਂ ਵਿੱਚ ‘ਵੰਦੇ ਮਾਤਰਮ’ ਗਾਉਣਾ ਹੋਵੇਗਾ ਲਾਜ਼ਮੀ

ਨਵੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.