ਸੋਮਵਾਰ, ਅਕਤੂਬਰ 13, 2025 09:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਕਵਾਇਦ

by Gurjeet Kaur
ਜਨਵਰੀ 5, 2024
in ਪੰਜਾਬ
0
ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਕਵਾਇਦ

 

ਮੁਹਾਲੀ ਤਹਿਸੀਲ ਵਿੱਚ ਬਣੇਗਾ ਅਤਿ-ਆਧੁਨਿਕ ਸਬ ਰਜਿਸਟਰਾਰ ਦਫਤਰ, ਇਕੋ ਛੱਤ ਹੇਠ 90 ਮਿੰਟਾਂ ਅੰਦਰ ਹੋਵੇਗੀ ਜਾਇਦਾਦ ਦੀ ਰਜਿਸਟਰੀ: ਅਨੁਰਾਗ ਵਰਮਾ

 

ਮੁੱਖ ਸਕੱਤਰ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਵੱਖ-ਵੱਖ ਦਫ਼ਤਰਾਂ ਦਾ ਅਚਨਚੇਤੀ ਦੌਰਾ, ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਹਾਸਲ ਕੀਤੀ ਫੀਡਬੈਕ

 

 ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਮੁਹਾਲੀ ਦੇ ਸਬ ਰਜਿਸਟਰਾਰ ਦਫਤਰ ਨੂੰ ਅਤਿ-ਆਧੁਨਿਕ ਬਣਾਇਆ ਜਾ ਰਿਹਾ ਹੈ। ਇਸ ਦਫਤਰ ਵਿੱਚ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕੋ ਛੱਤ ਹੇਠ ਇਕੋਂ ਦਿਨ ਵਿੱਚ ਸਾਰੀਆਂ ਸੇਵਾਵਾਂ ਮਿਲਣਗੀਆਂ ਅਤੇ 90 ਮਿੰਟਾਂ ਅੰਦਰ ਜਾਇਦਾਦ ਖਰੀਦਣ ਵਾਲੇ ਰਜਿਸਟਰੀ ਦੀ ਪੂਰੀ ਪ੍ਰਕਿਰਿਆ ਮੁਕੰਮਲ ਹੋਣ ਉੱਤੇ ਰਜਿਸਟਰੀ ਦੀ ਕਾਪੀ ਮਿਲੇਗੀ।

 

ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਬਣ ਰਹੇ ਪੰਜਾਬ ਦੇ ਪਹਿਲੇ ਅਤਿ-ਆਧੁਨਿਕ ਸਬ ਰਜਿਸਟਰਾਰ ਦਫਤਰ ਦੇ ਕੰਮ ਦੀ ਸਮੀਖਿਆ ਕਰਨ ਲਈ ਮੁੱਖ ਸਕੱਤਰ   ਅਨੁਰਾਗ ਵਰਮਾ ਵੱਲੋਂ ਦੌਰਾ ਕੀਤਾ ਗਿਆ।ਉਨ੍ਹਾਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਵੱਖ-ਵੱਖ ਦਫ਼ਤਰਾਂ ਜਿਵੇਂ ਕਿ ਤਹਿਸੀਲ ਦਫਤਰ, ਫਰਦ ਕੇਂਦਰ, ਆਰ.ਟੀ.ਏ. ਆਦਿ ਦਾ ਅਚਨਚੇਤੀ ਦੌਰਾ ਕਰ ਕੇ ਉੱਥੇ ਮੌਜੂਦ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਦਫਤਰਾਂ ਵਿੱਚ ਮੌਜੂਦ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਦੇ ਸਖਤ ਨਿਰਦੇਸ਼ ਹਨ ਕਿ ਸਰਕਾਰੀ ਦਫਤਰਾਂ ਵਿੱਚ ਕੰਮ ਆਉਣ ਵਾਲਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਸੇਵਾਵਾਂ ਮਿਲਣ।

 ਮੁੱਖ ਸਕੱਤਰ  ਵਰਮਾ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਨਵੇਂ ਬਣਨ ਵਾਲੇ ਦਫ਼ਤਰ ਦਾ ਦੌਰਾ ਕਰਨ ਤੋਂ ਬਾਅਦ ਇਸ ਸਬੰਧੀ ਵਿਸਥਾਰਤ ਮੀਟਿੰਗ ਵੀ ਕੀਤੀ।   ਵਰਮਾ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਜਿਸਟਰੀ ਕਰਵਾਉਣ ਵਾਲਿਆਂ ਦੀ ਖੱਜਲ ਖੁਆਰੀ ਬਿਲਕੁਲ ਖਤਮ ਕਰਨ ਅਤੇ ਉਨ੍ਹਾਂ ਦੇ ਸਮੇਂ ਦੀ ਬੱਚਤ ਕਰਨ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਬ ਰਜਿਸਟਰਾਰ ਦਫਤਰ ਸਥਾਪਤ ਕੀਤਾ ਜਾ ਰਿਹਾ ਹੈ।

 

 

ਨਵੇਂ ਦਫਤਰ ਦੇ ਨਿਵੇਕਲੇ ਪਹਿਲੂਆਂ ਉਤੇ ਝਾਤ ਪਾਉਂਦਿਆਂ   ਵਰਮਾ ਨੇ ਦੱਸਿਆ ਕਿ ਰਜਿਸਟਰੀ ਦਾ ਵਸੀਕਾ ਤਿਆਰ ਕਰਨ ਤੋਂ ਲੈ ਕੇ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੇ ਅਧਿਕਾਰਤ ਕਾਊਂਟਰ ਤੋਂ ਸਟੈਂਪ ਪੇਪਰਾਂ ਦੀ ਖਰੀਦ, ਸ਼ਨਾਖਤ ਲਈ ਈ.ਕੇ.ਵਾਈ.ਸੀ., ਜਾਇਦਾਦ ਦੀ ਖਰੀਦ ਤੇ ਵੇਚ ਕਰਨ ਵਾਲੇ ਦੀ ਗਵਾਹ ਸਮੇਤ ਉਚ ਕੁਆਲਟੀ ਦੀ ਤਸਵੀਰ ਖਿਚਵਾਉਣੀ ਅਤੇ ਰਜਿਸਟਰੀ ਦੀ ਇਹ ਸਾਰੀ ਪ੍ਰਕਿਰਿਆ 90 ਮਿੰਟਾਂ ਦੇ ਅੰਦਰ ਮੁਕੰਮਲ ਹੋਵੇਗੀ ਜਿਸ ਵਿੱਚ ਰਜਿਸਟਰੀ ਦਾ ਰੰਗਦਾਰ ਪ੍ਰਿੰਟ ਮਿਲਣ  ਦੀ ਸਹੂਲਤ ਇਕ ਛੱਤ ਹੇਠ ਮਿਲੇਗੀ। ਉਨ੍ਹਾਂ ਕਿਹਾ ਕਿ ਰਜਿਸਟਰੀ ਲਿਖਣ ਦੇ ਵੱਖ-ਵੱਖ ਕਾਊਂਟਰ ਇਸੇ ਦਫਤਰ ਵਿੱਚ ਹੋਣਗੇ।ਇਸ ਤੋਂ ਇਲਾਵਾ ਜੇਕਰ ਕੋਈ ਆਪਣੇ ਆਪ ਵਸੀਕਾ ਲਿਖਣਾ ਚਾਹੁੰਦਾ ਹੈ ਜਾਂ ਉਹ ਘਰ ਤੋਂ ਹੀ ਕਾਗਜ਼ ਲਿਖ ਕੇ ਲਿਆਉਣਾ ਚਾਹੁੰਦਾ ਹੈ ਤਾਂ ਉਸ ਲਈ ਆਨਲਾਈਨ ਕਾਊਂਟਰ ਹੋਵੇਗਾ।

ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਔਰਤਾਂ ਲਈ ਸਟੈਂਪ ਡਿਊਟੀ ਵਿੱਚ 2 ਫੀਸਦੀ ਛੋਟ ਕਾਰਨ ਰਜਿਸਟਰੀ ਕਰਵਾਉਣ ਵਾਲਿਆਂ ਵਿੱਚ ਔਰਤਾਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਨਵੇਂ ਦਫਤਰ ਵਿੱਚ ਔਰਤਾਂ ਦੇ ਬੈਠਣ ਲਈ ਵਿਸ਼ੇਸ਼ ਜਗ੍ਹਾਂ ਦਾ ਪ੍ਰਬੰਧ ਹੋਵੇਗਾ। ਇਸ ਦੇ ਨਾਲ ਹੀ ਆਮ ਲੋਕਾਂ ਦੇ ਬੈਠਣ ਲਈ ਉਡੀਕ ਖੇਤਰ ਅਤੇ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਰਜਿਸਟਰੀ ਲਈ ਆਪਣਾ ਸਮਾਂ ਲੈਣ ਵਾਲਾ ਵਿਅਕਤੀ ਆਪਣੇ ਮੋਬਾਈਲ ਉਤੇ ਮਿਲੀ ਅਪੁਆਇੰਟਮੈਂਟ ਦਿਖਾ ਕੇ ਦਫ਼ਤਰ ਵਿੱਚ ਆ ਸਕੇਗਾ।

 

ਵਿਸ਼ੇਸ਼ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਆਉਣ ਵਾਲੇ ਭਵਿੱਖ ਦੀਆਂ ਚੁਣੌਤੀਆਂ ਨੂੰ ਦੇਖਦਿਆਂ ਸਹੂਲਤਾਂ ਅਤੇ ਸਟਾਫ ਦੀ ਤਾਇਨਾਤੀ ਕੀਤੀ ਜਾਵੇ ਤਾਂ ਜੋ ਰਜਿਸਟਰੀ ਕਰਵਾਉਣ ਆਉਣ ਵਾਲੇ ਵਿਅਕਤੀਆਂ ਗਿਣਤੀ ਵੱਧਣ ਦੇ ਬਾਵਜੂਦ ਕੋਈ ਦਿੱਕਤ ਨਾ ਆਵੇ।

ਇਸ ਮੌਕੇ ਸਕੱਤਰ ਲੋਕ ਨਿਰਮਾਣ ਵਿਭਾਗ ਪ੍ਰਿਆਂਕ ਭਾਰਤੀ, ਵਿਸ਼ੇਸ਼ ਸਕੱਤਰ ਮਾਲ ਕੇਸ਼ਵ ਹਿੰਗੋਨੀਆ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਸਟਾਫ ਅਫਸਰ ਟੀ. ਬੈਨਿਥ, ਐਸ.ਐਸ.ਪੀ. ਡਾ ਸੰਦੀਪ ਗਰਗ, ਏਡੀਸੀ (ਜਨਰਲ) ਵਿਰਾਜ ਐਸ ਤਿੜਕੇ, ਐਸ.ਡੀ.ਐਮ. ਚੰਦਰ ਜੋਤੀ ਸਿੰਘ, ਚੀਫ ਆਰਕੀਟੈਕਟ ਮੈਡਮ ਸਪਨਾ, ਜ਼ਿਲਾ ਮਾਲ ਅਫਸਰ ਅਮਨਦੀਪ ਚਾਵਲਾ, ਸਬ ਰਜਿਸਟਰਾਰ ਬੀਰਕਰਨ ਸਿੰਘ ਤੇ ਤਹਿਸੀਲਦਾਰ ਕੁਲਦੀਪ ਸਿੰਘ ਢਿੱਲੋੰ ਵੀ ਹਾਜ਼ਰ ਸਨ।
Tags: aappro punjab tvpunjab cm bhagwant mannpunjab governmentPunjabiNewsਮੁੱਖ ਮੰਤਰੀ ਭਗਵੰਤ ਸਿੰਘ ਮਾਨ
Share205Tweet128Share51

Related Posts

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨ ਹੋਰ ਤੇਜ਼ : ਡਾ. ਬਲਜੀਤ ਕੌਰ

ਅਕਤੂਬਰ 12, 2025

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅਕਤੂਬਰ 12, 2025

Breaking News : ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ 8 ਦਵਾਈਆਂ ਦੀ ਖ਼ਰੀਦ ਅਤੇ ਵਰਤੋਂ ‘ਤੇ ਲੱਗੀ ਪਾਬੰਦੀ

ਅਕਤੂਬਰ 12, 2025

ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤਾ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ

ਅਕਤੂਬਰ 12, 2025

IT Hub! Sify Infinit ਦੇ ₹611 ਕਰੋੜ ਦੇ ਨਿਵੇਸ਼ ਨਾਲ ਪੰਜਾਬ ਨੇ ਡਿਜੀਟਲ ਯੁੱਗ ‘ਚ ਮਾਰੀ ਇਤਿਹਾਸਕ ਛਾਲ

ਅਕਤੂਬਰ 11, 2025

ਜਾਪਾਨ ਦੀ ਪੈਕੇਜਿੰਗ ਕੰਪਨੀ Toppan ਪੰਜਾਬ ‘ਚ ਕਰੇਗੀ ₹788 ਕਰੋੜ ਦਾ ਨਿਵੇਸ਼

ਅਕਤੂਬਰ 11, 2025
Load More

Recent News

ਚੌਲਾਂ ਦੀ ਇਡਲੀ ਜਾਂ ਸੂਜੀ ਦਾ ਉਪਮਾ . . . . ਕੀ ਹੈ ਸਿਹਤ ਲਈ ਜ਼ਿਆਦਾ ਫ਼ਾਇਦੇਮੰਦ ?

ਅਕਤੂਬਰ 12, 2025

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨ ਹੋਰ ਤੇਜ਼ : ਡਾ. ਬਲਜੀਤ ਕੌਰ

ਅਕਤੂਬਰ 12, 2025

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅਕਤੂਬਰ 12, 2025

Breaking News : ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ 8 ਦਵਾਈਆਂ ਦੀ ਖ਼ਰੀਦ ਅਤੇ ਵਰਤੋਂ ‘ਤੇ ਲੱਗੀ ਪਾਬੰਦੀ

ਅਕਤੂਬਰ 12, 2025

ਕੀ ਛਾਤੀ ਵਿੱਚ ਹੋਣ ਵਾਲੀ ਹਰ ਗੰਢ ਕੈਂਸਰ ਦੀ ਨਿਸ਼ਾਨੀ ਹੈ ? ਮਾਹਿਰਾਂ ਤੋਂ ਜਾਣੋ

ਅਕਤੂਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.