ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ 19 ਦਸੰਬਰ ਯਾਨੀ ਐਤਵਾਰ ਨੂੰ ਚੰਡੀਗੜ੍ਹ ਪੁੱਜਣਗੇ, ਜਿੱਥੇ ਉਹ ਸੈਕਟਰ 43 ਸਥਿਤ ਦੁਸਹਿਰਾ ਗਰਾਊਂਡ ਵਿੱਚ ਹੋਣ ਵਾਲੀ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਕੇਜਰੀਵਾਲ 24 ਦਸੰਬਰ ਨੂੰ ਚੰਡੀਗੜ੍ਹ ‘ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ‘ਆਪ’ ਉਮੀਦਵਾਰਾਂ ‘ਚ ਭਾਰੀ ਉਤਸ਼ਾਹ ਪਾਉਣਗੇ ਅਤੇ ਜਿੱਤ ਦਾ ਮੰਤਰ ਦੇਣਗੇ। ਉਨ੍ਹਾਂ ਦੇ ਨਾਲ ਪੰਜਾਬ ਇੰਚਾਰਜ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਵੀ ਹੋਣਗੇ।
ਪਾਰਟੀ ਦੇ ਕੌਮੀ ਆਗੂ ਅਤੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜਨ ਸਭਾ ਨੂੰ ਇਤਿਹਾਸਕ ਬਣਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਹਨਾਂ ਦੱਸਿਆ ਕਿ ਇਸ ਜਨਸਭਾ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਲੋਕ ਪਹੁੰਚਣਗੇ।
ਇਸ ਦੇ ਮੱਦੇਨਜ਼ਰ ਵੀਰਵਾਰ ਨੂੰ ਜਰਨੈਲ ਸਿੰਘ ਅਤੇ ਚੰਡੀਗੜ੍ਹ ਦੀ ਅਗਵਾਈ ਵਿਚ ਸੈਕਟਰ-43 ਸਥਿਤ ਦੁਸਹਿਰਾ ਗਰਾਊਂਡ ਵਿਚ ਪਹੁੰਚ ਕੇ ਤਿਆਰੀਆਂ ਦਾ ਜਾਇਜ਼ਾ ਲਿਆ।