ਸ਼ਨੀਵਾਰ, ਜੂਨ 6, 2026 07:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫਤਾਰ

by Gurjeet Kaur
ਜਨਵਰੀ 7, 2024
in ਪੰਜਾਬ
0
vigilance bureau punjab
ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਵਿੱਚ ਲੇਖਾਕਾਰ ਵਜੋਂ ਤਾਇਨਾਤ ਵਿਸ਼ਾਲ ਸ਼ਰਮਾ ਵਾਸੀ ਅੰਮ੍ਰਿਤਸਰ , ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਏ.ਆਈ.ਟੀ.  ਦੇ ਮੁਲਜ਼ਮ ਕਾਨੂੰਨ ਅਧਿਕਾਰੀ ਗੌਤਮ ਮਜੀਠੀਆ, ਵਾਸੀ ਗਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਲੇਖਾਕਾਰ ਅਤੇ ਏ.ਆਈ.ਟੀ. ਦੇ ਲਾਅ ਅਫਸਰ ਨੂੰ ਜਤਿੰਦਰ ਸਿੰਘ ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ।
ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਕਾਨੂੰਨ ਅਧਿਕਾਰੀ ਅਤੇ ਲੇਖਾਕਾਰ ਨੇ ਜ਼ਿਲ੍ਹਾ ਅਦਾਲਤ ਦੇ ਨਿਰਦੇਸ਼ਾਂ ’ਤੇ ਉਸ ਦੀ ਜ਼ਮੀਨ ਐਕਵਾਇਰ ਕਰਨ ਬਦਲੇ 20 ਫੀਸਦੀ ਹੋਰ (ਵਾਧੂ) ਮੁਆਵਜ਼ਟ ਵਜੋਂ 20 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਇਵਜ਼ ਵਿੱਚ 8 ਲੱਖ ਰੁਪਏ ਵਸੂਲੇ ਹਨ।
ਸ਼ਿਕਾਇਤਕਰਤਾ ਨੇ ਉਕਤ ਵਕੀਲ ਨਾਲ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਸੀ, ਜੋ ਕਿ ਸਬੂਤ ਵਜੋਂ ਉਸਨੇ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ ਸੀ।
ਬੁਲਾਰੇ ਨੇ ਦੱਸਿਆ ਕਿ ਕੇਸ ਦੀ ਜਾਂਚ ਦੌਰਾਨ ਉਕਤ ਕਾਨੂੰਨ ਅਧਿਕਾਰੀ ਨੇ ਖੁਲਾਸਾ ਕੀਤਾ ਕਿ ਉਸ ਨੇ ਲੇਖਾਕਾਰ ਵਿਸ਼ਾਲ ਸ਼ਰਮਾ ਨੂੰ 8 ਲੱਖ ਰੁਪਏ ਦੇ ਚੈੱਕ ਸੌਂਪੇ ਸਨ, ਜੋ ਕਿ ਸ਼ਿਕਾਇਤਕਰਤਾ ਨਾਲ ਹੋਈ ਗੱਲਬਾਤ ਦੀ ਆਡੀਓ-ਵੀਡੀਓ ਰਿਕਾਰਡਿੰਗ ਵਿੱਚ ਸੱਚ ਸਾਬਤ ਹੋਇਆ ਹੈ। ਇਸ ਤੋਂ ਇਲਾਵਾ, ਲੇਖਾਕਾਰ ਨੇ ਸ਼ਿਕਾਇਤਕਰਤਾ ਨੂੰ ਵਧਿਆ ਹੋਇਆ ਮੁਆਵਜ਼ਾ ਦੇਣ ਲਈ ਐਸਟੀਮੇਟ ’ਤੇ ਦਸਤਖਤ ਕੀਤੇ ਹਨ, ਜੋ ਕਿ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੇ ਪੈਸੇ ਲੈਣ ਲਈ ਦੋਵਾਂ ਦੋਸ਼ੀਆਂ ਦੀ ਮਿਲੀਭੁਗਤ ਨੂੰ ਜਾਇਜ਼ ਠਹਿਰਾਉਂਦਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੇ ਅਧਾਰ ’ਤੇ ਵਿਜੀਲੈਂਸ ਬਿਓਰੋ ਰੇਂਜ ਅੰਮ੍ਰਿਤਸਰ ਨੇ ਉਕਤ ਸਹਿ-ਮੁਲਜ਼ਮ ਲੇਖਾਕਾਰ ਨੂੰ ਸ਼ਿਕਾਇਤਕਰਤਾ ਤੋਂ 8 ਲੱਖ ਰੁਪਏ ਰਿਸ਼ਵਤ ਲੈਣ ਵਿੱਚ  ਦੋਸ਼ੀ ਪਾਏ ਜਾਣ ’ਤੇ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Tags: pro punjab tvpunjabpunjabi newsਅੰਮ੍ਰਿਤਸਰ ਇੰਪਰੂਵਮੈਂਟ ਟਰੱਸਟਪੰਜਾਬ ਵਿਜੀਲੈਂਸ ਬਿਊਰੋ
Share205Tweet128Share51

Related Posts

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ

ਜੂਨ 6, 2026

ਪੰਜਾਬ ਵਿੱਚ ਦੋ ਗੁੱਟਾਂ ਵਿਚਕਾਰ ਹੋਈ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ ਅਤੇ ਤਿੰਨ ਗੰਭੀਰ ਜ਼ਖਮੀ

ਜੂਨ 5, 2026

ਪੰਜਾਬ ਦੇ ਇੱਕ ਫਰਨੀਚਰ ਘਰ ‘ਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਰੁਪਏ ਦਾ ਨੁਕਸਾਨ

ਜੂਨ 5, 2026

ਗੁਰਦੁਆਰੇ ਵਿੱਚ ਲੱਗੀ ਭਿਆਨਕ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਦੇ ਜਲੇ ਕਵਰ

ਜੂਨ 5, 2026

ਮੋਹਾਲੀ ਵਿੱਚ ਵਾਪਰੀ ਭਿਆਨਕ ਘਟਨਾ, ਸਾਬਕਾ ਪ੍ਰੇਮਿਕਾ ਦਾ ਕਤਲ

ਜੂਨ 5, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਜੂਨ 5, 2026
Load More

Recent News

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ

ਜੂਨ 6, 2026

ਸਪੇਨ ਵਿੱਚ ਵੱਸਦੇ ਭਾਰਤੀਆਂ ਨੂੰ ਵੱਡੀ ਰਾਹਤ : ਮੈਡਰਿਡ ਅਤੇ ਬਾਰਸੀਲੋਨਾ ਵਿੱਚ ਲੰਬੇ ਸਮੇਂ ਤੋਂ ਪਾਸਪੋਰਟ ਰੀਨਿਊਲ ਦੇ ਪੈਂਡਿੰਗ ਮਾਮਲਿਆਂ ਨੂੰ ਸੁਲਝਾਇਆ

ਜੂਨ 6, 2026

ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ

ਜੂਨ 6, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਮਨ ਵਿੱਚ ਲਗਭਗ 2,970 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਜੂਨ 6, 2026

‘ਕਾਕਰੋਚ ਜਨਤਾ ਪਾਰਟੀ’ ਦੇ ਫਾਊਂਡਰ ਅਭਿਜੀਤ ਪਹੁੰਚੇ ਦਿੱਲੀ, ਸਮਰਥਕਾਂ ਨਾਲ ਜੰਤਰ-ਮੰਤਰ ‘ਤੇ ਕਰਨਗੇ ਪ੍ਰਦਰਸ਼ਨ

ਜੂਨ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.