ਬਹੁਜਨ ਸਮਾਜ ਪਾਰਟੀ ‘ਤੇ ਚੁਟਕੀ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਬਸਪਾ ਲੀਡਰਸ਼ਿਪ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪਾਰਟੀ ਵੇਚ ਕੇ ਅਨੁਸੂਚਿਤ ਜਾਤੀ ਭਾਈਚਾਰੇ ਦੀ ਪਿੱਠ ‘ਚ ਛੁਰਾ ਮਾਰਿਆ ਹੈ।
ਬਸਪਾ ਨੇ ਬਾਬੂ ਕਾਂਸ਼ੀ ਰਾਮ ਦੀ ਬਹੁਜਨ ਸਸ਼ਕਤੀਕਰਨ ਦੀ ਵਿਚਾਰਧਾਰਾ ਨੂੰ ਅਕਾਲੀਆਂ ਨੂੰ ਪਾਰਟੀ ਦੇ ਹਿੱਤਾਂ ਅਤੇ ਅਧਿਕਾਰਾਂ ਨੂੰ ਵੇਚਦੇ ਹੋਏ ਦਰਕਿਨਾਰ ਕਰ ਦਿੱਤਾ ਹੈ। ਉਨ੍ਹਾਂ ਅਕਾਲੀ-ਬਸਪਾ ਗਠਜੋੜ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਨੇ ਜਿੱਤੀਆਂ 20 ਸੀਟਾਂ ‘ਚੋਂ ਪਾਰਟੀ ਨੇ 15 ਸੀਟਾਂ ਅਕਾਲੀਆਂ ਨੂੰ ਵੇਚ ਦਿੱਤੀਆਂ ਹਨ ਅਤੇ ਅਕਾਲੀਆਂ ਅੱਗੇ ਝੁਕ ਗਈ ਹੈ।