Chandigarh School Holiday: ਕੜਾਕੇ ਦੀ ਪੈ ਰਹੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਵਿੱਚ ਛੁੱਟੀਆਂ ਵਿੱਚ ਵਾਧੇ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਦਿਆਰਥੀਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।
ਚੰਡੀਗੜ੍ਹ ਐਜੂਕੇਸ਼ਨ ਡਿਪਾਰਟਮੈਂਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਸੰਘਣੀ ਧੁੰਦ ਅਤੇ ਕੜਾਕੇ ਦੀ ਪੈ ਰਹੀ ਠੰਢ ਦੇ ਮੱਦੇਨਜ਼ਰ ਸ਼ਹਿਰ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਵਿੱਚ ਪੜ੍ਹਦੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
14 ਜਨਵਰੀ ਤੱਕ ਵਿਦਿਆਰਥੀਆਂ ਨੂੰ ਛੁੱਟੀਆਂ ਰਹਿਣਗੀਆਂ ਤੇ 15 ਜਨਵਰੀ ਨੂੰ ਮੁੜ ਸਕੂਲ ਖੋਲ੍ਹਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਬਾਕੀ ਕਲਾਸਾਂ ਦੇ 8 ਤੋਂ 13 ਜਨਵਰੀ ਤੱਕ ਸਕੂਲ ਸਵੇਰੇ 9.30 ਵਜੇ ਸਵੇਰੇ ਲੱਗਣਗੇ ਤੇ ਛੁੱਟੀ ਬਾਅਦ ਦੁਪਹਿਰ 3.00 ਵਜੇ ਹੋਵੇਗੀ।