ਪੰਜਾਬ ਦੇ ਜਲੰਧਰ ਦੇ ਗਦਈਪੁਰ ਵਿੱਚ ਸਥਿਤ ਅਮਿਤ ਜਵੈਲਰਜ਼ ਅਤੇ ਸ਼੍ਰੀ ਨਾਥ ਜਿਊਲਰਜ਼ ਦੇ ਸ਼ੋਅਰੂਮ ਵਿੱਚ ਅੱਧੀ ਦਰਜਨ ਦੇ ਕਰੀਬ ਚੋਰਾਂ ਨੇ ਦਾਖਲ ਹੋ ਕੇ ਲੱਖਾਂ ਰੁਪਏ ਦੇ ਗਹਿਣੇ ਚੋਰੀ ਕਰ ਲਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 8 ਫੋਕਲ ਪੁਆਇੰਟ ਦੀ ਪੁਲਸ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤਾਂ ਦਾ 56 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮਾਂ ਨੇ ਦੁਕਾਨ ਅੰਦਰ ਪਈਆਂ ਅਲਮਾਰੀਆਂ ਅਤੇ ਹੋਰ ਸਾਮਾਨ ਨਹਿਰ ਵਿੱਚ ਸੁੱਟ ਦਿੱਤਾ ਅਤੇ ਫ਼ਰਾਰ ਹੋ ਗਏ।