ਬੁੱਧਵਾਰ, ਅਕਤੂਬਰ 1, 2025 12:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਿਧਾਇਕਾਂ ਨਾਲ ਰਾਬਤਾ ਮੁਹਿੰਮ

by Gurjeet Kaur
ਜਨਵਰੀ 11, 2024
in ਪੰਜਾਬ
0
ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਿਧਾਇਕਾਂ ਨਾਲ ਰਾਬਤਾ ਮੁਹਿੰਮ
ਕੈਬਨਿਟ ਮੰਤਰੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਲਈ ਜਾ ਰਹੀ ਹੈ ਜ਼ਮੀਨੀ ਪੱਧਰ ਦੀ ਜਾਣਕਾਰੀ
20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋੜਨ ਦਾ ਟੀਚਾ ਮਿੱਥਿਆ
ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾ ਕੇ ਸੂਬੇ ਦੇ ਹਰ ਖੇਤ ਨੂੰ ਸਿੰਜਣ ਲਈ ਨਹਿਰੀ ਪਾਣੀ ਪੁੱਜਦਾ ਕਰਨ ਵਾਸਤੇ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ   ਜੌੜਾਮਾਜਰਾ ਮੁਕਾਮੀ ਵਿਧਾਇਕਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਜ਼ਮੀਨੀ ਪੱਧਰ ਦੀ ਹਕੀਕਤ ਜਾਣ ਰਹੇ ਹਨ ਅਤੇ ਤੁਰੰਤ ਉਨ੍ਹਾਂ ਮੁਸ਼ਕਲਾਂ ਦਾ ਹੱਲ ਕਰ ਰਹੇ ਹਨ।
 ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਵਿਭਾਗ ਦਾ ਕਾਰਜਭਾਰ ਸਾਂਭਣ ਤੋਂ ਬਾਅਦ ਪਿਛਲੇ ਦਿਨਾਂ ਤੋਂ ਪਟਿਆਲਾ, ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਜਾ ਚੁੱਕੀ ਹੈ।
ਕੈਬਨਿਟ ਮੰਤਰੀ ਨੇ ਇਸ ਗੱਲ ਉਤੇ ਖ਼ਾਸ ਜ਼ੋਰ ਦਿੱਤਾ ਹੈ ਕਿ ਪਾਣੀ ਦੀ ਘਾਟ ਅਤੇ ਮਾਰੁਥਲੀਕਰਣ ਦੇ ਰੁਝਾਨ, ਜਿਸ ਦੀ ਅਗਲੇ 20-25 ਸਾਲਾਂ ਦੌਰਾਨ ਸੰਭਾਵਨਾ ਹੈ, ਨੂੰ ਰੋਕਣ ਲਈ ਸਾਨੂੰ ਤੁਰੰਤ ਘੱਟ ਪਾਣੀ ਵਾਲੀਆਂ ਫ਼ਸਲਾਂ ਅਤੇ ਸਮਾਰਟ ਸਿੰਚਾਈ ਤਕਨੀਕਾਂ ਅਪਨਾਉਣ ਦੀ ਲੋੜ ਹੈ ਤਾਂ ਜੋ ਅਸੀਂ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਪਾਣੀ ਦੇ ਸੰਕਟ ਤੋਂ ਬਚ ਸਕਣ। ਉਨ੍ਹਾਂ ਦੱਸਿਆ ਕਿ ਸੂਬੇ ਦੇ 150 ਬਲਾਕਾਂ ਵਿੱਚੋਂ 117 ਬਲਾਕ ਪਹਿਲਾਂ ਹੀ ਅਤਿ ਸ਼ੋਸ਼ਿਤ ਸ਼੍ਰੇਣੀ ਅਧੀਨ ਆਉਂਦੇ ਹਨ,  ਜਿਸ ਦਾ ਮਤਲਬ ਰਾਜ ਦੇ 80 ਫ਼ੀਸਦੀ ਖੇਤਰ ਵਿਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਚਿੰਤਾਜਨਕ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣ ਦੇ ਨਿਰੰਤਰ ਉਪਰਾਲੇ ਕਰ ਰਹੀ ਹੈ ਜਦਕਿ ਪਿਛਲੀਆਂ ਸਰਕਾਰਾਂ ਇਸ ਗੰਭੀਰ ਮੁੱਦੇ ਉਤੇ ਟਾਲਾ ਵਟਦੀਆਂ ਰਹੀਆਂ ਜਿਸ ਕਾਰਨ ਨਹਿਰੀ ਪਾਣੀ ਦਾ ਸਾਰਾ ਢਾਂਚਾ ਲਗਭਗ ਤਬਾਹ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨਹਿਰੀ ਢਾਂਚੇ ਨੂੰ ਇਸ ਸਾਉਣੀ ਸੀਜ਼ਨ ਦੌਰਾਨ ਪੂਰੀ ਤਰ੍ਹਾਂ ਲੀਹ ਉਤੇ ਲਿਆ ਕੇ ਹਰੇਕ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰੇਗੀ।
 ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਸਪੱਸ਼ਟ ਆਦੇਸ਼ ਦਿੱਤੇ ਹਨ ਕਿ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਹੀ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟਾਈ ਜਾ ਸਕਦੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਚਾਲੂ ਵਿੱਤੀ ਵਰ੍ਹੇ ਦੌਰਾਨ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋੜਨ ਦਾ ਵੀ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਠੱਲ੍ਹ ਪਾਉਣ ਲਈ ਅਜਿਹੇ ਬਦਲਵੇਂ ਸਿੰਚਾਈ ਜਲ ਸਰੋਤਾਂ ਨੂੰ ਵਿਕਸਤ ਕਰਨ ਅਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਲਾਜ਼ਮੀ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇਸ ਸਮੇਂ ਸਿੰਚਾਈ ਲਈ 320 ਐਮ.ਐਲ.ਡੀ. ਟ੍ਰੀਟਿਡ (ਸੋਧੇ) ਪਾਣੀ ਦੀ ਵਰਤੋਂ ਹੋ ਰਹੀ ਹੈ ਜਿਸ ਨੂੰ ਚਾਲੂ ਵਿੱਤੀ ਸਾਲ ਦੇ ਅੰਤ ਤੱਕ ਦੁੱਗਣਾ ਕਰਕੇ 600 ਐਮ.ਐਲ.ਡੀ ਕਰ ਦਿੱਤਾ ਜਾਵੇਗਾ, ਜਿਸ ਨਾਲ 20,000 ਹੈਕਟੇਅਰ ਰਕਬੇ ਨੂੰ ਸਿੰਚਾਈ ਸਹੂਲਤ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਟ੍ਰੀਟ ਕੀਤੇ ਪਾਣੀ ਦੀ ਵਰਤੋਂ ਨਾਲ ਨਾ ਕੇਵਲ ਸਰਕਾਰ ਦੀ ਪਾਣੀ ਬਚਾਉਣ ਦੀ ਮੁਹਿੰਮ ਨੂੰ ਬਲ ਮਿਲੇਗਾ, ਸਗੋਂ ਟ੍ਰੀਟ ਕੀਤੇ ਪਾਣੀ ਵਿੱਚ ਪੌਸ਼ਟਿਕ ਤੱਤਾਂ ਦੀ ਮੌਜੂਦਗੀ ਨਾਲ ਖਾਦ ਦੀ ਘੱਟ ਵਰਤੋਂ ਹੋਵੇਗੀ ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।
ਜਲ ਸਰੋਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਨਹਿਰੀ ਵਿਭਾਗ ਦੇ ਖਾਲਿਆਂ ਉਪਰ ਹੋਏ ਨਾਜਾਇਜ਼ ਕਬਜ਼ੇ ਵੀ ਖਾਲੀ ਕਰਵਾਏ ਜਾਣ ਤਾਂ ਜੋ ਕਿਸਾਨਾਂ ਨੂੰ ਨਹਿਰੀ ਪਾਣੀ ਮਿਲ ਸਕੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਲ ਸਰੋਤ, ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਪਿਛਲੇ ਸਮਿਆਂ ਦੌਰਾਨ ਕੱਢੇ ਗਏ ਖਾਲਿਆਂ ਤੋਂ ਨਾਜਾਇਜ਼ ਕਬਜ਼ੇ ਆਪ ਹੀ ਛੱਡ ਦੇਣ ਕਿਉਂਕਿ ਇਨ੍ਹਾਂ ਖਾਲਿਆਂ ਰਾਹੀਂ ਉਨ੍ਹਾਂ ਦੇ ਹੀ ਖੇਤਾਂ ਨੂੰ ਪਾਣੀ ਮਿਲੇਗਾ ਜਿਸ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਵੇਗਾ।
ਮੰਤਰੀ ਨੇ ਦੱਸਿਆ ਕਿ ਨਾਲਿਆਂ ਅਤੇ ਖਾਲਿਆਂ ਦੀ ਸਫ਼ਾਈ ਲਈ ਸਰਕਾਰ ਨੇ 10 ਵੱਡੀਆਂ ਮਸ਼ੀਨਾਂ ਦੀ ਖ਼ਰੀਦ ਕੀਤੀ ਹੈ ਜਿਸ ਨਾਲ ਖਰਚ ਵਿਚ 60 ਫੀਸਦੀ ਬੱਚਤ ਹੋਈ ਹੈ ਅਤੇ ਕੰਮ ਵੀ ਵਧੀਆ ਹੋਣ ਲੱਗਾ ਹੈ। ਉਨ੍ਹਾਂ ਕਿਹਾ ਕਿ ਜੇ ਹੋਰ ਲੋੜ ਮਹਿਸੂਸ ਹੋਈ ਤਾਂ ਹੋਰ ਮਸ਼ੀਨਰੀ ਖਰੀਦੀ ਜਾਵੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਹੈ ਕਿ ਖਾਲਿਆਂ ਤੇ ਡਰੇਨਾਂ ਦੀ ਸਫ਼ਾਈ ਅਤੇ ਚੱਲ ਰਹੇ ਪ੍ਰਾਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਕੱਟਣ ਤੋਂ ਤੁਰੰਤ ਬਾਅਦ ਹਰੇਕ ਡਰੇਨ ਦੀ ਨਿਸ਼ਾਨਦੇਹੀ ਕਰਵਾਈ ਜਾਵੇ।
Tags: Cabinet Ministerਚੇਤਨ ਸਿੰਘ ਜੌੜਾਮਾਜਰਾਨਹਿਰੀ ਪਾਣੀ
Share219Tweet137Share55

Related Posts

ਮਾਨ ਸਰਕਾਰ ਨੇ ਅਪਾਹਜ ਬੱਚਿਆਂ ਦੇ ਜੀਵਨ ਵਿੱਚ ਲਿਆਂਦੀ ਨਵੀਂ ਰੌਸ਼ਨੀ , ਸੰਕੇਤ ਭਾਸ਼ਾ ਰਾਹੀਂ ਖੁਲ੍ਹੇ ਨਵੇਂ ਮੌਕਿਆਂ ਦੇ ਦਰਵਾਜ਼ੇ ।

ਅਕਤੂਬਰ 1, 2025

ਪੰਜਾਬ ਦੇ ਸਰਕਾਰੀ ਸਕੂਲਾਂ ‘ਚ AI ਕਰਾਂਤੀ! ਸਮਾਰਟ ਕਲਾਸਰੂਮ ਤੇ ਨਵੇਂ AI ਕੋਰਸ ਨਾਲ ਡਿਜ਼ਿਟਲ ਭਵਿੱਖ ਦੀ ਸ਼ੁਰੂਆਤ

ਅਕਤੂਬਰ 1, 2025

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣਾ ਘਰ ਆਮ ਆਦਮੀ ਕਲੀਨਿਕ ਨੂੰ ਕੀਤਾ ਸਮਰਪਿਤ

ਅਕਤੂਬਰ 1, 2025

1.19 ਕਰੋੜ ਦੀ ਲਾਗਤ ਨਾਲ਼ ਜਲੰਧਰ ਵਿੱਚ ਬਣੇਗੀ ਆਧੁਨਿਕ ਫੂਡ ਸਟ੍ਰੀਟ, ਆਮ ਆਦਮੀ ਪਾਰਟੀ ਦੇ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਰੱਖਿਆ ਨੀਂਹ ਪੱਥਰ

ਸਤੰਬਰ 30, 2025

ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ‘ਚ ਹੋਣਗੇ ਸ਼ਾਮਲ

ਸਤੰਬਰ 30, 2025

ਮਾਨ ਸਰਕਾਰ ਨੇ ਅਪਾਹਜ ਬੱਚਿਆਂ ਦੇ ਜੀਵਨ ਵਿੱਚ ਲਿਆਂਦੀ ਨਵੀਂ ਰੌਸ਼ਨੀ , ਸੰਕੇਤ ਭਾਸ਼ਾ ਰਾਹੀਂ ਖੁਲ੍ਹੇ ਨਵੇਂ ਮੌਕਿਆਂ ਦੇ ਦਰਵਾਜ਼ੇ

ਸਤੰਬਰ 30, 2025
Load More

Recent News

ਅੱਜ ਤੋਂ ਬਦਲ ਦਿੱਤੇ ਜਾਣਗੇ UPI ਨਿਯਮ, ਹੁਣ ਤੁਸੀਂ Gpay-PhonePe ‘ਤੇ ਨਹੀਂ ਕਰ ਸਕੋਗੇ ਇਹ ਕੰਮ

ਅਕਤੂਬਰ 1, 2025

ਅਕਤੂਬਰ ਦੇ ਪਹਿਲੇ ਦਿਨ ਵਧੀਆਂ ਸੋਨੇ ਦੀਆਂ ਕੀਮਤਾਂ; ਜਾਣੋ Latest ਰੇਟ

ਅਕਤੂਬਰ 1, 2025

ਫਿਲੀਪੀਨਜ਼ ‘ਚ ਭੂਚਾਲ ਨੇ ਮਚਾਈ ਤਬਾਹੀ, 60 ਮੌਤਾਂ; ਕਈ ਇਮਾਰਤਾਂ ਢਹਿ-ਢੇਰੀ

ਅਕਤੂਬਰ 1, 2025

ਦਿੱਲੀ ਦੇ ਨਾਲ ਲੱਗਦੇ ਇਸ ਖੇਤਰ ‘ਚ 5,000 ਤੋਂ ਵੱਧ ਪਾਇਲਟਾਂ ਨੂੰ ਦਿੱਤੀ ਜਾਵੇਗੀ ਸਿਖਲਾਈ

ਅਕਤੂਬਰ 1, 2025

ਮਾਨ ਸਰਕਾਰ ਨੇ ਅਪਾਹਜ ਬੱਚਿਆਂ ਦੇ ਜੀਵਨ ਵਿੱਚ ਲਿਆਂਦੀ ਨਵੀਂ ਰੌਸ਼ਨੀ , ਸੰਕੇਤ ਭਾਸ਼ਾ ਰਾਹੀਂ ਖੁਲ੍ਹੇ ਨਵੇਂ ਮੌਕਿਆਂ ਦੇ ਦਰਵਾਜ਼ੇ ।

ਅਕਤੂਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.