ਵੀਰਵਾਰ, ਜੁਲਾਈ 16, 2026 08:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ

by Gurjeet Kaur
ਜਨਵਰੀ 13, 2024
in ਪੰਜਾਬ
0

10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ

  • ਵੱਖ-ਵੱਖ ਵਰਗ ਦੇ ਪਤੰਗਬਾਜ਼ੀ ਮੁਕਾਬਲਿਆਂ ਵਿੱਚ ਜੇਤੂਆਂ ਲਈ ਹੋਣਗੇ ਲੱਖਾਂ ਰੁਪਏ ਦੇ ਇਨਾਮ

  • ‘‘ਸਭ ਸੇ ਬੜਾ ਪਤੰਗਬਾਜ਼’’ ਥੀਮ ਤਹਿਤ ਹੋਣਗੇ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਮੁਕਾਬਲੇ

  • ਰਵਾਇਤੀ ਖਾਣਿਆਂ ਦੇ ਸਟਾਲ, ਲੋਕ ਗਾਇਕ ਹੋਣਗੇ ਮੇਲੇ ਦਾ ਮੁੱਖ ਆਕਰਸ਼ਨ

 ਪਤੰਗਬਾਜ਼ੀ ਵਿਚ ਭਾਗ ਲੈਣ ਲਈ  ਰਜਿਸਟ੍ਰੇਸ਼ਨ ਅਤੇ ਅਤੇ ਮੇਲੇ ਸਬੰਧੀ ਹੋਰ ਜਾਣਕਾਰੀ ਲਈ ਵੈਬਸਾਈਟ ਲਾਂਚ

  • ਪਤੰਗਬਾਜ਼ੀ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ 15 ਜਨਵਰੀ ਤੋਂ

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਤੇ ਵਿਰਾਸਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ ਲੋਕਾਂ ਦੀ ਰੁਚੀ ਨੂੰ  ਹੋਰ ਵਧਾਉਣ ਲਈ ਰਾਜ ਵਿੱਚ ਸ਼ੁਰੂ ਕੀਤੇ ਗਏ ਮੇਲਿਆਂ ਦੀ ਲੜੀ ਤਹਿਤ 10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ‘‘ਸਭ ਸੇ ਬੜਾ ਪਤੰਗਬਾਜ਼’’ ਥੀਮ ਤਹਿਤ ਰਾਜ ਪੱਧਰੀ ਪਤੰਗਬਾਜ਼ੀ ਮੁਕਾਬਲੇ ਅਤੇ ਬਸੰਤ ਮੇਲਾ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ  ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ  ਅਨਮੋਲ ਗਗਨ ਮਾਨ ਨੇ ਦੱਸਿਆ ਕਿ ਫਿਰੋਜ਼ਪੁਰ ਦਾ ਬਸੰਤ ਮੇਲਾ  ਧੂਮ ਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ  ਪੰਜਾਬ ਸਰਕਾਰ ਵੱਲੋਂ ਇਸ ਮੇਲੇ ਨੂੰ  ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਹੈ  ਜਿਸ ਲਈ ਬਸੰਤ ਮੇਲੇ ਮੌਕੇ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਪਤੰਗਬਾਜ਼ੀ ਦੇ ਮੇਲੇ ਵਿੱਚ ਭਾਗ ਲੈਣ ਲਈ  ਰਜਿਸਟ੍ਰੇਸ਼ਨ ਅਤੇ ਅਤੇ ਮੇਲੇ ਸਬੰਧੀ ਹੋਰ ਜਾਣਕਾਰੀ ਲਈ ਵੈਬਸਾਈਟ ਲਾਂਚ ਕੀਤੀ ਗਈ ਹੈ।

          ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਹੋਣਗੇ ਅਤੇ ਪਹਿਲੇ ਸਥਾਨ ਤੇ ਰਹਿਣ ਵਾਲਿਆਂ ਨੂੰ ਲੱਖਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮਰਦਾਂ ਦੇ ਪਤੰਗਬਾਜ਼ੀ ਮੁਕਾਬਲੇ ਵਿੱਚ ਪਹਿਲਾਂ ਸਥਾਨ ਹਾਸਲ ਕਰਨ ਵਾਲੇ ਨੂੰ 1 ਲੱਖ ਦਾ ਇਨਾਮ ਦਿੱਤਾ ਜਾਵੇਗਾ ਅਤੇ ਇਸੇ ਤਰ੍ਹਾਂ ਹੀ ਔਰਤਾਂ ਦੇ ਪਤੰਗਬਾਜ਼ੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਜੇਤਾ ਨੂੰ ਵੀ 1 ਲੱਖ ਦਾ ਇਨਾਮ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ 10 ਤੋਂ 18 ਸਾਲ ਦੀ ਉਮਰ ਵਾਲੇ ਲੜਕੇ-ਲੜਕੀਆਂ ਵਿਚੋਂ ਜੇਤੂਆਂ ਨੂੰ 25-25 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਸ ਤੋਂ ਇਲਾਵਾ ਐਨ.ਆਰ.ਆਈ ਕੈਟਾਗਰੀ ਪਤੰਗਬਾਜੀ ਮੁਕਾਬਲਿਆਂ ਦੇ ਜੇਤੂਆਂ ਨੂੰ 51 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪਤੰਗਬਾਜੀ ਮੁਕਾਬਲਿਆਂ ਵਿੱਚ ਸਭ ਤੋਂ ਆਕਰਸ਼ਿਤ ਮੁਕਾਬਲਾ “ਸਭ ਸੇ ਬੜਾ ਪਤੰਗਬਾਜ਼ ਮੁਕਾਬਲਾ” ਹੋਵੇਗਾ ਅਤੇ ਇਸ ਮੁਕਾਬਲੇ ਦੇ ਜੇਤੂ ਨੂੰ 2 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।

           ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਚਾਈਨਾ ਡੋਰ ਦੀ ਵਰਤੋਂ ਕਰਨ ਦੀ ਪੂਰਨ ਪਾਬੰਦੀ ਹੈ। ਪਤੰਗਬਾਜੀ ਮੁਕਾਬਲਿਆਂ ਵਿੱਚ ਭਾਗ ਲੈਣ ਵਾਲਿਆਂ ਨੂੰ ਆਪਣੀ ਰਜਿਸਟ੍ਰੇਸ਼ਨ ਵੈਬਸਾਈਟ www.kitefestivalferozepur2024.in ਤੇ 15 ਜਨਵਰੀ ਤੋਂ 25 ਜਨਵਰੀ 2024 ਤੱਕ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਮੁਕਾਬਲਿਆਂ ਸਬੰਧੀ ਨਿਯਮ ਅਤੇ ਸ਼ਰਤਾਂ ਵੀ ਇਸ ਵੈਬਸਾਈਟ ਤੇ ਉਪਲੱਬਧ ਹਨ।

 ਇਸ ਮੇਲੇ ਵਿੱਚ ਰਵਾਇਤੀ ਖਾਣਿਆਂ ਦੇ ਸਟਾਲ ਲਗਾਏ ਜਾਣਗੇ ਅਤੇ ਲੋਕ ਗਾਇਕ ਆਪਣੇ ਗੀਤਾਂ ਰਾਹੀਂ ਮੇਲੇ ਦਾ ਮਾਹੌਲ ਰੰਗੀਨ ਬਣਾਉਣਗੇ। ਉਨ੍ਹਾਂ ਰਾਜ ਵਾਸੀਆਂ ਨੂੰ ਅਪੀਲ ਕਰਦਿਆਂ  ਕਿਹਾ ਕਿ ਉਹ ਵੱਧ ਤੋਂ ਵੱਧ ਇਸ ਮੇਲੇ ਵਿੱਚ ਭਾਗ ਲੈਣ।

          ਮੇਲੇ ਸਬੰਧੀ ਵੈਬਸਾਈਟ ਲਾਂਚ ਕਰਨ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਅਤੇ ਡਾਇਰੈਕਟਰ ਨੀਰੂ ਕਤਿਆਲ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Tags: Cabinet Minister Anmol Gagan Mannਕੈਬਨਿਟ ਮੰਤਰੀ ਅਨਮੋਲ ਗਗਨ ਮਾਨ
Share202Tweet127Share51

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026

ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਜੁਲਾਈ 16, 2026

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਜੁਲਾਈ 16, 2026

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 16, 2026

ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਜੁਲਾਈ 15, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਕੱਲ ਹਰਿਆਣਾ ‘ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਬਾਕੀ ਟ੍ਰੇਨਾਂ ਕਿਵੇਂ ਵੱਖਰੀ ਹੈ ਇਹ ਟਰੇਨ

ਜੁਲਾਈ 16, 2026

ਅਮਰੀਕੀ ਫੈਡਰਲ ਰਿਜ਼ਰਵ ‘ਚ ਭਾਰਤੀ ਲੋਕਾਂ ਦਾ ਦਬਦਬਾ, ਮਿਲੀ ਵੱਡੀ ਜਿੰਮੇਵਾਰੀ

ਜੁਲਾਈ 16, 2026

ਜੇ ਮੈਂ ਖਾਣਾ ਖਾਵਾਂ ਤਾਂ ਕੀ ਬਦਲ ਜਾਵੇਗਾ?’ ਸੋਨਮ ਵਾਂਗਚੁਕ ਨੇ ਆਪਣਾ ਵਰਤ ਖਤਮ ਕਰਨ ਤੋਂ ਕੀਤਾ ਇਨਕਾਰ, ਹਾਈ ਕੋਰਟ ਨੇ ਮਾਮਲੇ ਦੀ ਕੀਤੀ ਸੁਣਵਾਈ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.