ਮੰਗਲਵਾਰ, ਦਸੰਬਰ 9, 2025 05:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ

by Gurjeet Kaur
ਜਨਵਰੀ 16, 2024
in ਪੰਜਾਬ
0
ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ

 

ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਰੇਤ ਅਤੇ ਬਜਰੀ ਦੇਣ ਦੇ ਬਾਵਜੂਦ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਕੁੱਲ 472.50 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ।

 

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਵੱਖ-ਵੱਖ ਸਰੋਤਾਂ ਤੋਂ ਬੀਤੇ ਵਿੱਤੀ ਵਰ੍ਹੇ 2022-23 ਦੌਰਾਨ ਕੁੱਲ 247 ਕਰੋੜ ਰੁਪਏ ਜੁਟਾਏ ਅਤੇ ਮੌਜੂਦਾ ਵਿੱਤੀ ਵਰ੍ਹੇ 2023-24 ਦੌਰਾਨ 2 ਜਨਵਰੀ, 2024 ਤੱਕ 225.50 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਕੀਤੀ ਹੈ।

 

ਮਾਲੀਆ ਇੱਕਤਰ ਕਰਨ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਜਨਤਕ ਰੇਤ ਖੱਡਾਂ (ਪੀ.ਐਮ.ਐਸ.) ਤੋਂ 13.5 ਕਰੋੜ ਰੁਪਏ, ਵਪਾਰਕ ਰੇਤ ਖੱਡਾਂ (ਸੀ.ਐਮ.ਐਸ.) ਤੋਂ 8.8 ਕਰੋੜ ਰੁਪਏ, ਅੰਤਰਰਾਜੀ ਖਣਨ ਗਤੀਵਿਧੀਆਂ ਤੋਂ 146.1 ਕਰੋੜ ਰੁਪਏ, ਭੱਠਾ ਮਾਲਕਾਂ ਦੇ ਲਾਇਸੈਂਸਾਂ ਤੋਂ 22.5 ਕਰੋੜ ਰੁਪਏ, ਘੱਟ ਸਮੇਂ ਦੀ ਮਿਆਦ ਦੇ ਪਰਮਿਟਾਂ ਤੋਂ 96.03 ਕਰੋੜ ਰੁਪਏ, ਨਿਯਮ 75 ਤਹਿਤ ਜੁਰਮਾਨੇ ਤੋਂ 7.92 ਕਰੋੜ ਰੁਪਏ, ਹੋਰ ਸਰੋਤਾਂ ਜਿਵੇਂ ਕਰੱਸ਼ਰ, ਰਜਿਸਟ੍ਰੇਸ਼ਨਾਂ, ਕਰੱਸ਼ਰ ਈ.ਐਮ.ਐਫ਼, ਡਿਮਾਂਡ ਨੋਟਿਸਾਂ ਤੇ ਵਾਹਨ ਪਰਮਿਟਾਂ ਆਦਿ ਤੋਂ 94.21 ਕਰੋੜ ਰੁਪਏ, ਡੀ-ਸਿਲਟਿੰਗ ਸਾਈਟਾਂ ਤੋਂ 30.86 ਕਰੋੜ ਰੁਪਏ ਅਤੇ ਬਾਕੀ ਬਲਾਕਾਂ ਤੋਂ 60 ਕਰੋੜ ਰੁਪਏ ਮਾਲੀਆ ਪ੍ਰਾਪਤ ਹੋਇਆ ਹੈ।

 

ਉਨ੍ਹਾਂ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਕਾਰਨ ਮੌਜੂਦਾ ਵਿੱਤੀ ਸਾਲ ਦੌਰਾਨ ਡੀ-ਸਿਲਟਿੰਗ ਸਾਈਟਾਂ ਤੋਂ ਹੋਣ ਵਾਲੀ ਆਮਦਨ ਨੂੰ ਬਾਹਰ ਰੱਖਿਆ ਗਿਆ ਹੈ ਜਿਸ ਕਾਰਨ ਮਾਈਨਿੰਗ ਵਿਭਾਗ ਵੱਲੋਂ ਡੀ-ਸਿਲਟਿੰਗ ਸਾਈਟਾਂ ਸਰੰਡਰ ਕਰਨ ਕਰਕੇ ਲਗਭਗ 450 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

 

  ਜੌੜਾਮਾਜਰਾ ਨੇ ਕਿਹਾ ਕਿ ਮੌਜੂਦਾ ਵਿੱਤੀ ਵਰ੍ਹੇ 2023-24 ਲਈ 307 ਕਰੋੜ ਰੁਪਏ ਅਤੇ ਅਗਲੇ ਵਿੱਤੀ ਵਰ੍ਹੇ 2024-25 ਲਈ 300 ਕਰੋੜ ਰੁਪਏ ਆਮਦਨ ਹੋਣ ਦਾ ਅਨੁਮਾਨ ਹੈ।

 

ਮੀਡੀਆ ਦੇ ਇੱਕ ਹਿੱਸੇ ਵਿੱਚ ਆਈ ਰਿਪੋਰਟ ਨੂੰ ਬੇਬੁਨਿਆਦ, ਗੁੰਮਰਾਹਕੁੰਨ ਅਤੇ ਮਨਘੜਤ ਦੱਸਦਿਆਂ   ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਕੀਤਾ ਕਿ ਰਿਪੋਰਟ ਵਿੱਚ ਦਰਸਾਏ ਗਏ ਮਾਲੀਏ ਦੇ ਅੰਕੜੇ ਸਿਰਫ਼
ਜਨਤਕ ਰੇਤ ਖੱਡਾਂ ਅਤੇ ਵਪਾਰਕ ਰੇਤ ਖੱਡਾਂ ਤੋਂ ਹੋਣ ਵਾਲੇ ਮਾਲੀਏ ਨੂੰ ਦਰਸਾਉਂਦੇ ਹਨ ਅਤੇ ਇਸ ਵਿੱਚ ਹੋਰਨਾਂ ਪ੍ਰਮੁੱਖ ਸਰੋਤਾਂ ਤੋਂ ਹੋਣ ਵਾਲੇ ਮਾਲੀਏ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ।

 

  ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰੇਤ ਮਾਫੀਆ ਨੂੰ ਕਰੜੇ ਹੱਥੀਂ ਨੱਥ ਪਾਈ ਗਈ ਹੈ ਅਤੇ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਰਿਕਾਰਡ ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਚ ਸ਼ਾਮਲ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਕਿਫ਼ਾਇਤੀ ਦਰਾਂ ‘ਤੇ ਰੇਤ-ਬਜਰੀ ਮੁਹੱਈਆ ਕਰਵਾ ਰਹੀ ਹੈ ਅਤੇ ਇਸ ਦੇ ਬਾਵਜੂਦ ਸਰਕਾਰ ਦੇ ਮਾਲੀਏ ਵਿੱਚ ਵਾਧਾ ਹੋਇਆ ਹੈ।
Tags: ਮੰਤਰੀ ਚੇਤਨ ਸਿੰਘ ਜੌੜਾਮਾਜਰਾਮੁੱਖ ਮੰਤਰੀ ਭਗਵੰਤ ਸਿੰਘ ਮਾਨ
Share206Tweet129Share51

Related Posts

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ

ਦਸੰਬਰ 8, 2025

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਬਣਿਆ ਦੇਸ਼ ਦਾ ‘ਕਰੀਅਰ ਕੈਪੀਟਲ’

ਦਸੰਬਰ 8, 2025

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲ ‘ਖੁਸ਼ੀ ਦੇ ਸਕੂਲ’ ਬਣੇ, ਫਿਨਲੈਂਡ ਦੇ ਸਿੱਖਿਆ ਮਾਡਲ ਨਾਲ ਲੱਖਾਂ ਬੱਚਿਆਂ ਦਾ ਭਵਿੱਖ ਸੰਵਰਿਆ

ਦਸੰਬਰ 8, 2025

2026 ਤੱਕ ਕੌਮੀ ਔਸਤ ਤੋਂ ਬਿਹਤਰ ਲਿੰਗ ਅਨੁਪਾਤ ਦਾ ਟੀਚਾ, ਪੰਜਾਬ ਸਰਕਾਰ ਦੀ ਅਗਵਾਈ ਵਿੱਚ ਧੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਵੱਡਾ ਕਦਮ

ਦਸੰਬਰ 8, 2025

4.20 ਕਰੋੜ ਮਰੀਜ਼ਾਂ ਦਾ ਰੋਜ ਹੋ ਰਿਹਾ ਮੁਫ਼ਤ ਇਲਾਜ, ਰੋਜ਼ਾਨਾ 73,000 ਲੋਕ ਲੈ ਰਹੇ ਮੁਫ਼ਤ ਸੇਵਾ

ਦਸੰਬਰ 8, 2025

ਮਾਨ ਸਰਕਾਰ ਦੀ ਪਹਿਲਕਦਮੀ ਨੇ ਕਿਸਾਨਾਂ ਵਿੱਚ ਲਿਆਂਦੀ ਖੁਸ਼ੀ ਦੀ ਲਹਿਰ, ਦਹਾਕਿਆਂ ਬਾਅਦ ਖੇਤਾਂ ਤੱਕ ਪਹੁੰਚਿਆ ਨਹਿਰੀ ਪਾਣੀ !

ਦਸੰਬਰ 8, 2025
Load More

Recent News

ਲੋਕ ਸਭਾ ‘ਚ ਵੰਦੇ ਮਾਤਰਮ ‘ਤੇ ਚਰਚਾ, PM ਮੋਦੀ ਨੇ ਕਿਹਾ . . . .

ਦਸੰਬਰ 8, 2025

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ

ਦਸੰਬਰ 8, 2025

ਸੋਨਾ ਚਾਂਦੀ ਖ਼ਰੀਦਣ ਵਾਲਿਆਂ ਲਈ ਆਈ ਚੰਗੀ ਖ਼ਬਰ, ਜਾਣੋ ਕਿੰਨੀ ਘਟੀ ਕੀਮਤ ?

ਦਸੰਬਰ 8, 2025

8ਵਾਂ ਤਨਖਾਹ ਕਮਿਸ਼ਨ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਹੋਵੇਗਾ ਵੱਡਾ ਲਾਭ

ਦਸੰਬਰ 8, 2025

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਬਣਿਆ ਦੇਸ਼ ਦਾ ‘ਕਰੀਅਰ ਕੈਪੀਟਲ’

ਦਸੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.