ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਰਾਹਤ ਮਿਲਦੀ ਨਜ਼ਰ ਆ ਰਹੀ ਹੈ, ਦਰਅਸਲ, ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਨੇ ਹਾਈਕੋਰਟ ‘ਚ ਪੰਜਾਬ ਸਰਕਾਰ ਖਿਲਾਫ ਜਿੱਤ ਹਾਸਿਲ ਕੀਤੀ ਹੈ।
ਦੱਸ ਦਈਏ ਕਿ ਪਟਿਆਲਾ ਨਗਰ ਨਿਗਮ ਦੀ 25 ਨਵੰਬਰ ਨੂੰ ਹੋਈ ਮੀਟਿੰਗ ‘ਚ ਬੇਭਰੋਸਗੀ ਮਤਾ ਪੇਸ਼ ਕੀਤਾ ਗਿਆ ਸੀ, ਜਿਸ ‘ਚ ਸੰਜੀਵ ਬਿੱਟੂ ਦੇ ਹੱਕ ‘ਚ 25 ਅਤੇ ਉਨ੍ਹਾਂ ਦੇ ਖਿਲਾਫ 36 ਵੋਟਾਂ ਪਈਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਟਾਉਣ ਦਾ ਫੈਸਲਾ ਲਿਆ ਗਿਆ ਸੀ।
ਇਸ ‘ਤੇ ਸੰਜੀਵ ਬਿੱਟੂ ਨੇ ਕਿਹਾ ਸੀ ਕਿ ਉਨ੍ਹਾਂ ਦੀ ਮੁਅੱਤਲੀ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਹਾਈਕੋਰਟ ‘ਚ ਜਾ ਕੇ ਪਟੀਸ਼ਨ ਦਾਇਰ ਕੀਤੀ, ਜਿਸ ‘ਚ ਅੱਜ ਉਨ੍ਹਾਂ ਦੀ ਜਿੱਤ ਹੋਈ ਹੈ।