ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਅੱਜ ਬੀਜੇਪੀ ਦਾ ਪੱਲਾ ਫੜ ਲਿਆ ਹੈ।ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਅਸਤੀਫਾ ਭੇਜ ਕੇ ਪਾਰਟੀ ਤੋਂ ਖੁਦ ਨੂੰ ਵੱਖ ਕਰ ਲਿਆ।ਦੂਜੇ ਪਾਸੇ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਸੋਮਪ੍ਰਕਾਸ਼ ਨੇ ਰਾਣਾ ਗੁਰਮੀਤ ਸੋਢੀ ਦਾ ਬੀਜੇਪੀ ‘ਚ ਸਵਾਗਤ ਕੀਤਾ।
ਦੂਜੇ ਪਾਸੇ ਬੀਜੇਪੀ ‘ਚ ਸ਼ਾਮਿਲ ਹੋਣ ਤੋਂ ਬਾਅਦ ਰਾਣਾ ਗੁਰਮੀਤ ਸੋਢੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।ਦੱਸਣਯੋਗ ਹੈ ਕਿ ਸੋਢੀ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ ਇੰਨਾ ਹੀ ਨਹੀਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ‘ਚ ਉਹ ਪੰਜਾਬ ਦੇ ਖੇਡ ਮੰਤਰੀ ਵੀ ਰਹਿ ਚੁੱਕੇ ਹਨ।ਨਾਲ ਹੀ ਉਹ ਫਿਰੋਜ਼ਪੁਰ ਦੀ ਗੁਰੂ ਹਰਿਸਹਾਏ ਸੀਟ ਤੋਂ ਲਗਾਤਾਰ 4 ਵਾਰ ਵਿਧਾਇਕ ਰਹਿ ਚੁੱਕੇ ਹਨ।