ਐਤਵਾਰ, ਜੂਨ 8, 2025 04:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ; ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ

by Gurjeet Kaur
ਫਰਵਰੀ 3, 2024
in ਪੰਜਾਬ
0
ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ; ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ
– ਗ੍ਰਿਫ਼ਤਾਰ ਮੁਲਜ਼ਮ ਹੈਪੀ ਬਾਬਾ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਵੀ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ‘ਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਬਾਬਾ ਵਾਸੀ ਪਿੰਡ ਅਲਾਦੀਨਪੁਰ, ਤਰਨਤਾਰਨ ਦੀ ਗ੍ਰਿਫ਼ਤਾਰੀ ਨਾਲ ਸੂਬੇ ‘ਚ ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਹੈਪੀ ਬਾਬਾ ਕਤਲ ਅਤੇ ਕਤਲ ਕਰਨ ਦੀ ਕੋਸ਼ਿਸ਼ ਦੇ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਿਲ ਹੈ।
ਪੁਲਿਸ ਟੀਮ ਨੇ ਉਸਦੇ ਕਬਜ਼ੇ ‘ਚੋਂ ਇੱਕ 30 ਬੋਰ ਦਾ ਆਟੋਮੈਟਿਕ ਪਿਸਤੌਲ, ਇੱਕ ਮੈਗਜ਼ੀਨ ਅਤੇ ਤਿੰਨ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਲੋੜੀਂਦਾ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਵਾਸੀ ਜੰਡਿਆਲਾ ਦਾ ਸੰਚਾਲਕ ਹੈ, ਜੋ ਸਰਹੱਦੀ ਸੂਬੇ ਪੰਜਾਬ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਸੀ ਅਤੇ ਵੱਡੀ ਰਕਮ ਬਦਲੇ ਇਹ ਕੰਮ ਹੈਪੀ ਬਾਬਾ ਨੂੰ ਸੌਂਪਿਆ ਹੋਇਆ ਸੀ।
ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਹੈਪੀ ਬਾਬਾ ਪੰਜਾਬ ਵਿੱਚ ਹਥਿਆਰਾਂ ਦਾ ਸਭ ਤੋਂ ਵੱਡਾ ਸਪਲਾਇਰ ਵੀ ਹੈ ਅਤੇ ਮੱਧ ਪ੍ਰਦੇਸ਼ ਦੇ ਹਥਿਆਰ ਸਪਲਾਇਰਾਂ ਨਾਲ ਨੇੜਿਓਂ ਜੁੜਿਆ ਹੋਇਆ ਸੀ।
ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਤਰਨਤਾਰਨ ਦੇ ਨਾਨਕਸਰ ਮੁਹੱਲੇ ਦੇ ਵਿਕਰਮਜੀਤ ਸਿੰਘ ਉਰਫ ਵਿੱਕੀ ਭੱਟੀ ਨੂੰ ਉਸ ਦੇ ਕਬਜ਼ੇ ‘ਚੋਂ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਨ ਤੋਂ 25 ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਗਈ।
ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮ ਵਿੱਕੀ ਭੱਟੀ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹੈਪੀ ਜੱਟ ਨੇ ਹੈਪੀ ਬਾਬਾ ਨੂੰ ਸੂਬੇ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਦੋਸ਼ੀ ਹੈਪੀ ਬਾਬਾ ਨੂੰ ਗ੍ਰਿਫਤਾਰ ਕਰ ਲਿਆ।
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਹੈਪੀ ਬਾਬਾ ਨੇ ਕਬੂਲ ਕੀਤਾ ਕਿ ਉਹ ਨਾਜਾਇਜ਼ ਹਥਿਆਰਾਂ ਦੀ ਅੰਤਰ-ਰਾਜੀ ਤਸਕਰੀ ਵਿੱਚ ਸ਼ਾਮਲ ਹੈ ਅਤੇ ਸਾਲ 2020-21 ਤੋਂ ਹੁਣ ਤੱਕ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਖੇਤਰ ਵਿੱਚ ਘੱਟੋ-ਘੱਟ 100 ਨਾਜਾਇਜ਼ ਹਥਿਆਰ ਵੇਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਐਫ.ਆਈ.ਆਰ. ਨੰਬਰ 57 ਮਿਤੀ 29.12.2023 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(8) ਅਧੀਨ ਕੇਸ ਦਰਜ ਕੀਤਾ ਗਿਆ ਹੈ।
Tags: DGP Gaurav Yadavਮੁੱਖ ਮੰਤਰੀ ਭਗਵੰਤ ਸਿੰਘ ਮਾਨ
Share206Tweet129Share52

Related Posts

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025
Load More

Recent News

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.