ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੇ ਅੰਤਰਰਾਸ਼ਟਰੀ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦਾ ਪ੍ਰੋਗਰਾਮ ਚੰਡੀਗੜ੍ਹ ਸਥਿਤ ਆਪਣੇ ਘਰ ਰੱਖਿਆ। ਇਨ੍ਹਾਂ ‘ਚੋਂ 9 ਖਿਡਾਰੀ ਹਾਕੀ ਟੀਮ ਦੇ ਹਨ, ਜਦਕਿ 1 ਕ੍ਰਿਕਟ ਖਿਡਾਰੀ ਹੈ। ਇਨ੍ਹਾਂ ਵਿੱਚੋਂ 6 ਪੰਜਾਬ ਪੁਲਿਸ ਸਰਵਿਸ ਅਤੇ 4 ਪੰਜਾਬ ਸਿਵਲ ਸਰਵਿਸ ਵਿੱਚ ਨਿਯੁਕਤ ਕੀਤੇ ਗਏ ਹਨ।