ਸੋਮਵਾਰ, ਫਰਵਰੀ 2, 2026 03:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ ਸੂਬੇ ‘ਚ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ

by Gurjeet Kaur
ਫਰਵਰੀ 7, 2024
in ਪੰਜਾਬ
0
ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ ਸੂਬੇ ‘ਚ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ

 

ਟੀਕਾਕਰਨ ਮੁਹਿੰਮ ਦੌਰਾਨ 25 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ

 

• ਪਸ਼ੂ ਪਾਲਣ ਮੰਤਰੀ ਵੱਲੋਂ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮਹੀਨੇ ਦੇ ਅੰਦਰ ਵਿਆਪਕ ਟੀਕਾਕਰਨ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼

 

 ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ   ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ 25 ਲੱਖ ਤੋਂ ਵੱਧ ਗਊ-ਵੰਸ਼ ਨੂੰ ਟੀਕਾ ਲਗਾਉਣ ਲਈ ਵਿਆਪਕ ਮੁਹਿੰਮ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ।

 

ਕੈਬਨਿਟ ਮੰਤਰੀ   ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਪੰਜਾਬ ਭਵਨ ਵਿਖੇ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ   ਵਿਕਾਸ ਪ੍ਰਤਾਪ ਨਾਲ ਵੱਖ-ਵੱਖ ਵਿਭਾਗੀ ਪ੍ਰਾਜੈਕਟਾਂ ਅਤੇ ਕੰਮਕਾਜ ਦੀ ਸਮੀਖਿਆ ਸਬੰਧੀ ਮੀਟਿੰਗ ਦੌਰਾਨ ਦੱਸਿਆ ਕਿ ਇਸ ਬਿਮਾਰੀ ਦੇ ਕਿਸੇ ਵੀ ਸੰਭਾਵਤ ਫੈਲਾਅ ਦੀ ਰੋਕਥਾਮ ਲਈ ਹੁਣ ਤੀਜੀ ਵਾਰ ਗੋਟ ਪੌਕਸ ਵੈਕਸੀਨ ਨੂੰ ਬੂਸਟਰ ਡੋਜ਼ ਵਜੋਂ ਲਗਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਪਿਛਲੇ ਸਾਲ ਦੇਸ਼ ਭਰ ਵਿੱਚ ਬਿਮਾਰੀ ਦੇ ਫੈਲਾਅ ਤੋਂ ਬਾਅਦ ਸੂਬੇ ਵਿੱਚ ਇਸ ਬੀਮਾਰੀ ਦੀ ਰੋਕਥਾਮ ਲਈ ਪਸ਼ੂਆਂ ਲਈ ਟੀਕਾਕਰਨ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਅਧਿਕਾਰੀਆਂ ਨੂੰ ਟੀਕਾਕਰਨ ਲਈ ਦਵਾਈ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਕੋਲਡ ਚੇਨ ਕਾਇਮ ਰੱਖਣ ਲਈ ਵੀ ਕਿਹਾ।

  ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇੱਕ ਫੁਲਪਰੂਫ ਵਿਧੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਮਹੀਨੇ ਦੇ ਅੰਦਰ ਅੰਦਰ ਵਿਆਪਕ ਟੀਕਾਕਰਨ ਕਾਰਜ ਯੋਜਨਾ ਤਿਆਰ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਵਿਭਾਗ ਦੇ ਫੀਲਡ ਸਟਾਫ਼ ਨੂੰ ਵੀ ਹਦਾਇਤ ਕੀਤੀ ਕਿ ਉਹ ਪਸ਼ੂ ਪਾਲਕਾਂ ਨੂੰ ਵੱਖ-ਵੱਖ ਟੀਕਾਕਰਨ ਮੁਹਿੰਮਾਂ ਦੇ ਲਾਭਾਂ ਬਾਰੇ ਜਾਗਰੂਕ ਕਰਨ ਅਤੇ ਇਸ ਕਾਰਜ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਚਾਇਤਾਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਏ.ਸੀ.ਐਸ.   ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਭਰ ਵਿੱਚ ਲਗਭਗ 6.37 ਕਰੋੜ ਰੁਪਏ ਦੀ ਲਾਗਤ ਨਾਲ ਡੀਵਾਰਮਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ 10 ਫ਼ਰਵਰੀ ਨੂੰ ਖ਼ਤਮ ਹੋਵੇਗੀ। ਇਸ ਤੋਂ ਇਲਾਵਾ ਸੂਬੇ ਦੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਨੂੰ 1.56 ਕਰੋੜ ਰੁਪਏ ਦੀਆਂ ਦਵਾਈਆਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਨੇ ਹਾਲ ਹੀ ਵਿੱਚ ਮੂੰਹਖੁਰ ਦੀ ਬਿਮਾਰੀ ਦੀ ਰੋਕਥਾਮ ਲਈ ਵਿਆਪਕ ਟੀਕਾਕਰਨ ਮੁਹਿੰਮ ਮੁਕੰਮਲ ਕੀਤੀ ਹੈ।

ਇਸ ਮੀਟਿੰਗ ਵਿੱਚ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਡਾਇਰੈਕਟਰ ਆਫ਼ ਕਲੀਨਿਕਸ ਡਾ. ਐੱਸ.ਐੱਸ. ਰੰਧਾਵਾ, ਐਚ.ਓ.ਡੀ. ਵੈਟਰਨਰੀ ਮੈਡੀਸਨ ਡਾ. ਅਸ਼ਵਨੀ ਕੁਮਾਰ, ਪਸ਼ੂ ਰੋਗ ਖੋਜ ਕੇਂਦਰ ਦੇ ਪ੍ਰਿੰਸੀਪਲ ਸਾਇੰਸਟਿਸਟ ਅਤੇ ਇੰਚਾਰਜ ਡਾ. ਐਮ.ਐਸ. ਬਾਲ, ਪਸ਼ੂ ਰੋਗ ਖੋਜ ਕੇਂਦਰ ਦੇ ਪ੍ਰਿੰਸੀਪਲ ਸਾਇੰਸਟਿਸਟ ਡਾ. ਵਿਸ਼ਾਲ ਮਹਾਜਨ, ਡਾਇਰੈਕਟਰ ਸੈਂਟਰ ਫ਼ਾਰ ਵਨ ਹੈਲਥ ਡਾ. ਜੇ.ਐਸ. ਬੇਦੀ ਅਤੇ ਪਸ਼ੂ ਪਾਲਣ ਵਿਭਾਗ ਦੇ ਜ਼ਿਲ੍ਹਿਆਂ ਵਿੱਚ ਤਾਇਨਾਤ ਅਧਿਕਾਰੀ ਵੀ ਹਾਜ਼ਰ ਸਨ।
Tags: aapGurmeet Singh Khudiyanpunjabpunjab government
Share211Tweet132Share53

Related Posts

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

ਅੱਜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ, ਹਜ਼ਾਰਾਂ ਮਰੀਜ਼ਾਂ ਦੇ ਲੱਖਾਂ ਦੀ ਬਚਤ

ਜਨਵਰੀ 31, 2026

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਨਵਰੀ 31, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

13,500 ਰੁਪਏ ਥੱਲੇ ਡਿੱਗਿਆ ਸੋਨਾ, ਬਜਟ ਮਗਰੋਂ ਘਟੇ ਸੋਨੇ ਚਾਂਦੀ ਦੇ ਰੇਟ

ਫਰਵਰੀ 1, 2026

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.