ਪੰਜਾਬ ਸਰਕਾਰ ਨੇ ਆਪਣੇ ਕਰਮਚਾਰੀਆਂ ਨੂੰ ਕਿਹਾ ਹੈ ਕਿ ਜੇਕਰ ਉਹ ਕੋਵਿਡ ਵੈਕਸੀਨ ਸਰਟੀਫਿਕੇਟ ਜਮ੍ਹਾਂ ਨਹੀਂ ਕਰਵਾਉਂਦੇ ਤਾਂ ਤਨਖ਼ਾਹਾਂ ਜਾਰੀ ਨਹੀਂ ਕੀਤੀਆਂ ਜਾਣਗੀਆਂ।
ਰਾਜ ਸਰਕਾਰ ਨੇ ਕਰਮਚਾਰੀਆਂ ਨੂੰ ਸਰਕਾਰ ਦੇ ਮਨੁੱਖੀ ਸਰੋਤ ਪੋਰਟਲ ‘ਤੇ ਆਪਣਾ ਪੂਰਾ ਟੀਕਾਕਰਨ ਜਾਂ ਇੱਕ ਖੁਰਾਕ ਸਰਟੀਫਿਕੇਟ ਨੰਬਰ ਰਜਿਸਟਰਡ ਕਰਵਾਉਣ ਲਈ ਕਿਹਾ ਹੈ।
ਸਰਕਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਕਰਮਚਾਰੀ ਅਜਿਹਾ ਕਰਨ ਵਿੱਚ ਅਸਫਲ ਰਹਿੰਦਾ ਹੈ ਤਾਂ ਉਸਦੀ ਤਨਖਾਹ ਜਾਰੀ ਨਹੀਂ ਕੀਤੀ ਜਾਵੇਗੀ।
ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਵੱਧ ਤੋਂ ਵੱਧ ਮੁਲਾਜ਼ਮਾਂ ਨੂੰ ਟੀਕਾਕਰਨ ਕਰਵਾਉਣ ਲਈ ਉਤਸ਼ਾਹਿਤ ਕਰਨ ਦੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਇਹ ਹੁਕਮ ਅਜਿਹੇ ਸਮੇਂ ‘ਚ ਜਾਰੀ ਕੀਤਾ ਗਿਆ ਹੈ ਜਦੋਂ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮਿਕਰੋਨ ਦੇ ਸੰਕ੍ਰਮਣ ਦੇ ਫੈਲਣ ਦਾ ਖ਼ਤਰਾ ਹੈ।