ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ ਦੇ ਸੱਦੇ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰੋਕਣ ਲਈ ਪੂਰੀ ਤਿਆਰੀ ਕਰ ਲਈ ਹੈ। ਅੰਬਾਲਾ ਦੇ ਸ਼ੰਭੂ ਬਾਰਡਰ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਹਨ। ਨਾਲ ਹੀ ਬੈਰੀਕੇਡਿੰਗ ਦੀਆਂ ਤਿੰਨ ਪਰਤਾਂ ਵੀ ਕੀਤੀਆਂ ਗਈਆਂ ਹਨ।
ਇਧਰ, ਪਾਣੀਪਤ ਪ੍ਰਸ਼ਾਸਨ ਨੇ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ। ਪ੍ਰਸ਼ਾਸਨ ਨੇ ਪੈਟਰੋਲ ਪੰਪ ਮਾਲਕਾਂ ਨੂੰ ਪੱਤਰ ਭੇਜ ਕੇ ਆਖਿਆ ਹੈ ਕਿ ਕਿਸੇ ਵੀ ਟਰੈਕਟਰ ਵਿਚ 10 ਲਿਟਰ ਤੋਂ ਵਾਧੂ ਤੇਲ ਨਾ ਪਾਇਆ ਜਾਵੇ। ਇਸ ਤੋਂ ਇਲ਼ਾਵਾ ਖੁੱਲ਼੍ਹੇ ਵਿਚ ਤੇਲ ਦੇਣ ਉਤੇ ਰੋਕ ਲਗਾ ਦਿੱਤੀ ਗਈ ਹੈ।
ਦਰਅਸਲ ਇਹ ਸਾਰੀਆਂ ਤਿਆਰੀਆਂ ਕਿਸਾਨਾਂ ਦੇ ‘ਦਿੱਲੀ ਚਲੋ’ ਦੇ ਸੱਦੇ ਨੂੰ ਦੇਖਦਿਆਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਜਥੇਬੰਦੀਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ ਹੈ। ਇਸ ਦੇ ਮੱਦੇਨਜ਼ਰ ਹਰਿਆਣਾ ਪ੍ਰਸ਼ਾਸਨ ਨੇ ਚੌਕਸੀ ਵਧਾ ਦਿੱਤੀ ਹੈ, ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।