ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ‘ਤੇ ਪਹੁੰਚੇ ਕਿਸਾਨਾਂ ‘ਤੇ ਹੰਝੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ। ਪਰ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪਿੱਛੇ ਨਹੀਂ ਹੱਟਣ ਵਾਲੇ ਦਿੱਲੀ ਪਹੁੰਚ ਕੇ ਹੀ ਦਮ ਲੈਣਗੇ।
ਕਿਸਾਨਾਂ ਦੇ ਦਿੱਲੀ ਕੂਚ ਮਗਰੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ੰਭੂ ਸਰਹੱਦ ਉਪਰ ਪੁੱਜ ਗਏ ਹਨ। ਹਰਿਆਣਾ ਪੁਲਿਸ ਨੇ ਫਿਲਹਾਲ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਹੈ। ਕਿਸਾਨ ਦਿੱਲੀ ਵੱਲ ਮਾਰਚ ਕਰਨ ‘ਤੇ ਅੜੇ ਹੋਏ ਹਨ। ਜਿਵੇਂ ਹੀ ਪੰਜਾਬ ਤੋਂ ਕਿਸਾਨਾਂ ਦੀ ਭੀੜ ਹਰਿਆਣਾ ਵੱਲ ਵਧਦੀ ਹੈ ਤਾਂ ਮਸ਼ੀਨਾਂ ਅਤੇ ਡਰੋਨਾਂ ਦੀ ਵਰਤੋਂ ਕਰਕੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ। ਇਸ ਕਾਰਨ ਉਥੇ ਭੱਜ-ਦੌੜ ਦਾ ਮਾਹੌਲ ਬਣ ਗਿਆ।