ਵੀਰਵਾਰ, ਅਗਸਤ 21, 2025 07:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ

by Gurjeet Kaur
ਫਰਵਰੀ 14, 2024
in ਪੰਜਾਬ
0
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ
ਜਾਣਕਾਰੀ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਲਈ ਮੋਬਾਈਲ-ਅਨੁਕੂਲ ਹੋਵੇਗੀ ਵੈੱਬਸਾਈਟ
ਵੈੱਬਸਾਈਟ ‘ਤੇ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਜਾਣਕਾਰੀ ਹੋਵੇਗੀ ਉਪਲੱਬਧ
 ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ ਕੀਤੀ, ਜੋ ਸੂਬੇ ਵਿੱਚ ਸੂਚਨਾ ਦੇ ਅਦਾਨ-ਪ੍ਰਦਾਨ ਨਾਲ ਸਬੰਧਤ ਗਤੀਵਿਧੀਆਂ ਵਿੱਚ ਜਨਤਕ ਸ਼ਮੂਲੀਅਤ ਯਕੀਨੀ ਬਣਾਉਣ ਸਣੇ ਸੂਚਨਾ ਪਸਾਰ ਨੂੰ ਵਧੇਰੇ ਸੁਚਾਰੂ ਬਣਾਏਗੀ ਅਤੇ ਪਾਰਦਰਸ਼ਤਾ ਵਿੱਚ ਹੋਰ ਵਾਧਾ ਕਰੇਗੀ।
ਵਿਭਾਗ ਦੇ ਅਧਿਕਾਰੀਆਂ ਅਤੇ ਸਮੁੱਚੀ ਤਕਨੀਕੀ ਟੀਮ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਨੇ ਆਸ ਪ੍ਰਗਟਾਈ ਕਿ ਮੋਬਾਈਲ-ਅਨੁਕੂਲ ਇਹ ਨਵੀਂ ਵੈੱਬਸਾਈਟ https://ipr.punjab.gov.in/en/ ਪੱਤਰਕਾਰਾਂ ਅਤੇ ਆਮ ਲੋਕਾਂ ਨੂੰ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ-ਪੱਖੀ ਨੀਤੀਆਂ ਬਾਰੇ ਨਵੀਨਤਮ ਜਾਣਕਾਰੀ ਪ੍ਰਦਾਨ ਕਰੇਗੀ ਅਤੇ ਉਨ੍ਹਾਂ ਤੱਕ ਸਹੀ ਜਾਣਕਾਰੀ ਅੰਗਰੇਜ਼ੀ, ਪੰਜਾਬੀ ਅਤੇ ਹਿੰਦੀ ਤਿੰਨੋਂ ਭਾਸ਼ਾਵਾਂ ਵਿੱਚ ਪਹੁੰਚਾਉਣਾ ਯਕੀਨੀ ਬਣਾਏਗੀ।
ਵੈਬਸਾਈਟ ਦੀਆਂ ਹੋਰ ਮੁੱਖ ਵਿਸ਼ੇਸ਼ਤਾਵਾਂ ਉਜਾਗਰ ਕਰਦਿਆਂ   ਜੌੜਾਮਾਜਰਾ ਨੇ ਕਿਹਾ ਕਿ ਇਸ ਵੈਬਸਾਈਟ ਨੂੰ ਸੌਖ ਅਤੇ ਵਰਤੋਂ ਵਿੱਚ ਆਸਾਨੀ ਨੂੰ ਧਿਆਨ ਵਿੱਚ ਰੱਖਦਿਆਂ ਡਿਜ਼ਾਇਨ ਕੀਤਾ ਗਿਆ ਹੈ ਤਾਂ ਜੋ ਲੋਕ ਆਸਾਨੀ ਨਾਲ ਜਾਣਕਾਰੀ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਵੈਬਸਾਈਟ ਜ਼ਰੀਏ ਲੋਕ ਸਰਕਾਰ ਦੀਆਂ ਪਹਿਲਕਦਮੀਆਂ, ਪ੍ਰੈਸ ਰਿਲੀਜ਼, ਪ੍ਰਕਾਸ਼ਨਾਵਾਂ ਅਤੇ ਵੱਖ-ਵੱਖ ਖੇਤਰਾਂ ਬਾਰੇ ਤਾਜ਼ਾ ਅਤੇ ਵਿਆਪਕ ਜਾਣਕਾਰੀ ਪ੍ਰਾਪਤ ਕਰ ਸਕਣਗੇ।
ਲੋਕ ਸੰਪਰਕ ਮੰਤਰੀ ਨੇ ਕਿਹਾ ਕਿ ਇਹ ਵੈੱਬਸਾਈਟ ਮੋਬਾਈਲ ਉਪਕਰਣਾਂ ਲਈ ਅਨੁਕੂਲ ਹੈ, ਜਿਸ ਨਾਲ ਲੋਕ ਕਿਸੇ ਵੀ ਥਾਂ ‘ਤੇ ਤੁਰੰਤ ਜਾਣਕਾਰੀ ਤੱਕ ਪਹੁੰਚ ਕਰ ਸਕਣਗੇ।
ਇਹ ਵੈੱਬਸਾਈਟ ਨੈਸ਼ਨਲ ਇਨਫ਼ਾਰਮੈਟਿਕਸ ਸੈਂਟਰ ਪੰਜਾਬ (ਐਨ.ਆਈ.ਸੀ ਪੰਜਾਬ) ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ, ਜੋ ਵਰਤੋਂਕਾਰ-ਪੱਖੀ ਮੁਹਾਂਦਰੇ ਅਤੇ ਨੈਵੀਗੇਸ਼ਨ ‘ਤੇ ਆਧਾਰਿਤ ਹੈ ਅਤੇ ਇਹ ਲੋਕਾਂ ਨੂੰ ਸਰਕਾਰੀ ਨੀਤੀਆਂ, ਐਲਾਨਾਂ ਅਤੇ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਤੱਕ ਆਸਾਨ ਪਹੁੰਚ ਪ੍ਰਦਾਨ ਕਰੇਗੀ।
ਹੋਰ ਜਾਣਕਾਰੀ ਸਾਂਝੀ ਕਰਦਿਆਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ  ਭੁਪਿੰਦਰ ਸਿੰਘ ਨੇ ਕਿਹਾ ਕਿ ਵੈਬਸਾਈਟ ਵਿੱਚ ਫ਼ੀਡਬੈਕ ਫ਼ਾਰਮ, ਸਰਵੇਖਣ ਅਤੇ ਸਬੰਧਿਤ ਸਰੋਤਾਂ ਦੇ ਲਿੰਕ ਵਰਗੀਆਂ ਵਿਸ਼ੇਸ਼ਤਾਵਾਂ ਸ਼ਾਮਲ ਹਨ, ਜੋ ਸਰਕਾਰ ਅਤੇ ਜਨਤਾ ਦਰਮਿਆਨ ਬਿਹਤਰ ਸੰਚਾਰ ਦੀ ਸਹੂਲਤ ਪ੍ਰਦਾਨ ਕਰਨਾ ਯਕੀਨੀ ਬਣਾਉਣਗੀਆਂ।
ਵਧੀਕ ਡਾਇਰੈਕਟਰ (ਪ੍ਰਸ਼ਾਸਨ)   ਸੰਦੀਪ ਸਿੰਘ ਗਾੜ੍ਹਾ ਨੇ ਕਿਹਾ ਕਿ ਐਨ.ਆਈ.ਸੀ. ਪੰਜਾਬ ਅਤੇ ਡੀ.ਜੀ.ਆਰ. ਵੈਬਸਾਈਟ ਲਈ ਤਕਨੀਕੀ ਸਹਾਇਤਾ ਯਕੀਨੀ ਬਣਾਉਣ ਦੇ ਨਾਲ-ਨਾਲ ਨਵੀਨਤਮ ਤਕਨੀਕੀ ਮਾਪਦੰਡ ਅਤੇ ਸੁਰੱਖਿਆ ਪ੍ਰੋਟੋਕੋਲ ਪ੍ਰਦਾਨ ਕਰਨਗੇ ਤਾਂ ਜੋ ਕਾਰਜਕੁਸ਼ਲਤਾ ਅਤੇ ਸੁਰੱਖਿਆ ਦੇ ਉੱਚ ਮਿਆਰਾਂ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਨ.ਆਈ.ਸੀ. ਪੰਜਾਬ ਤੋਂ ਵਧੀਕ ਐਸ.ਆਈ.ਓ.  ਵਿਕਰਮ ਜੀਤ ਗਰੋਵਰ, ਸੀਨੀਅਰ ਡਾਇਰੈਕਟਰ   ਅਨੂਪ ਕੁਮਾਰ ਜਲਾਲੀ, ਜੁਆਇੰਟ ਡਾਇਰੈਕਟਰ (ਆਈ.ਟੀ.)  ਲੋਕੇਸ਼ ਦਿਵੇਦੀ ਸ਼ਾਮਲ ਸਨ।
Tags: : Chetan Singh JodaMajra
Share205Tweet128Share51

Related Posts

ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਅਗਸਤ 21, 2025

ਸਮਾਜਿਕ ਸੁਰੱਖਿਆ ਵਿਭਾਗ ਦੇ ਦੋ ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

ਅਗਸਤ 21, 2025

ਪੰਜਾਬ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਵੱਡੇ ਜ਼ੁਲਮ ‘ਚ ਲੋੜੀਂਦੇ ਮੁਲਜ਼ਮ ਕੀਤੇ ਗ੍ਰਿਫ਼ਤਾਰ

ਅਗਸਤ 21, 2025

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, 10 ਹਜ਼ਾਰ ਅਧਿਆਪਕ ਬਣ ਰਹੇ AI ਦੇ ਮਾਹਿਰ

ਅਗਸਤ 20, 2025

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025
Load More

Recent News

ਵਿਸ਼ਵ ਉਦਮੀ ਦਿਵਸ ’ਤੇ ਕਰਵਾਇਆ ਦੋ ਰੋਜ਼ਾ ’ਜੀਰੋ ਟੂ ਵਨ’ ਸਟਾਰਟਅੱਪ ਹੈਕਾਥਾਨ

ਅਗਸਤ 21, 2025

ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਅਗਸਤ 21, 2025

ਸਮਾਜਿਕ ਸੁਰੱਖਿਆ ਵਿਭਾਗ ਦੇ ਦੋ ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

ਅਗਸਤ 21, 2025

Skin Care Tips: ਪਿਗਮੈਂਟੇਸ਼ਨ ਤੋਂ ਹਮੇਸ਼ਾ ਲਈ ਮਿਲੇਗਾ ਛੁਟਕਾਰਾ, ਅਜ਼ਮਾਓ ਬਸ ਇਹ ਘਰੇਲੂ ਉਪਚਾਰ

ਅਗਸਤ 21, 2025

ਸਹੁਰਿਆਂ ਦੇ ਘਰ ਹੀ ਦਹੇਜ ਸਮੇਤ ਪੇਕਿਆਂ ਨੇ ਧੀ ਦਾ ਕਰ ਦਿੱਤਾ ਸਸਕਾਰ, ਜਾਣੋ ਅਜਿਹਾ ਕੀ ਰਿਹਾ ਕਾਰਨ

ਅਗਸਤ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.