ਕ੍ਰਿਕਟਰ ਹਰਭਜਨ ਸਿੰਘ ਨੇ ਕੱਲ੍ਹ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਜਲੰਧਰ ਦੇ ਬਰਲਟਨ ਪਾਰਕ ਵਿੱਚ ਮੀਡੀਆ ਨੂੰ ਸੰਬੋਧਨ ਕੀਤਾ। ਇਸ ਮੌਕੇ ਕ੍ਰਿਕਟਰ ਹਰਭਜਨ ਸਿੰਘ ਨੇ ਆਪਣੀ ਦੂਜੀ ਪਾਰੀ ਦਾ ਐਲਾਨ ਕਰਦਿਆਂ ਕਿਹਾ ਕਿ ਜਲਦੀ ਹੀ ਉਹ ਰਾਜਨੀਤੀ ਵਿੱਚ ਵੀ ਪ੍ਰਵੇਸ਼ ਕਰ ਸਕਦੇ ਹਨ ਪਰ ਹਰਭਜਨ ਸਿੰਘ ਨੇ ਅਜੇ ਤੱਕ ਇਹ ਨਹੀਂ ਦੱਸਿਆ ਕਿ ਉਹ ਕਿਸ ਪਾਰਟੀ ਵਿੱਚ ਜਾਣਗੇ ਜਾਂ ਆਪਣੀ ਕੋਈ ਨਵੀਂ ਪਾਰਟੀ ਬਣਾਉਣਗੇ।
ਉਨ੍ਹਾਂ ਨੇ ਕਿਹਾ ਕਿ ”ਮੈਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਜਾਣਦਾ ਹਾਂ। ਪੰਜਾਬ ਦੀ ਸੇਵਾ ਕਰਾਂਗਾ ਭਾਵੇਂ ਸਿਆਸਤ ਵਿਚ ਆ ਕੇ ਕਰਾਂ ਜਾਂ ਕਿਸੇ ਹੋਰ ਢੰਗ ਨਾਲ ਪਰ ਅਜੇ ਕੋਈ ਫ਼ੈਸਲਾ ਨਹੀਂ ਲਿਆ। ਜੇਕਰ ਮੈਂ ਕਿਸੇ ਪਾਰਟੀ ਵਿਚ ਸ਼ਾਮਲ ਹੋਵਾਂਗਾ ਤਾਂ ਮੈਂ ਪਹਿਲਾਂ ਹੀ ਐਲਾਨ ਕਰਾਂਗਾ।”
 
			 
		    









