ਮੰਗਲਵਾਰ, ਦਸੰਬਰ 2, 2025 11:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ; ਵਿੱਤੀ ਸਾਲ 2024-25 ਦੌਰਾਨ ਤਰਜੀਹੀ ਖੇਤਰ ਲਈ 243606 ਕਰੋੜ ਰੁਪਏ ਦੀ ਕਰਜਾ ਸਮਰੱਥਾ 

by Gurjeet Kaur
ਫਰਵਰੀ 17, 2024
in ਪੰਜਾਬ
0
ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ; ਵਿੱਤੀ ਸਾਲ 2024-25 ਦੌਰਾਨ ਤਰਜੀਹੀ ਖੇਤਰ ਲਈ 243606 ਕਰੋੜ ਰੁਪਏ ਦੀ ਕਰਜਾ ਸਮਰੱਥਾ 
ਕਿਹਾ,  ‘ਸਟੇਟ ਫੋਕਸ ਪੇਪਰ’ ਪੰਜਾਬ ਦੀ ਪੇਂਡੂ ਆਰਥਿਕਤਾ ਦੀ ਮਜ਼ਬੂਤੀ ਲਈ ਨਿਵੇਸ਼ ਨੂੰ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ
 
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਵੱਲੋਂ ਕਰਵਾਏ ਗਈ ‘ਸਟੇਟ ਕ੍ਰੈਡਿਟ ਸੈਮੀਨਾਰ’ ਦੌਰਾਨ ਸੰਸਥਾ ਦਾ ‘ਸਟੇਟ ਫੋਕਸ ਪੇਪਰ’ (ਐਸ.ਐਫ.ਪੀ) 2024-25 ਜਾਰੀ ਕੀਤਾ। ਐਸ.ਐਫ.ਪੀ. ਵਿੱਚ ਵਿੱਤੀ ਸਾਲ 2024-25 ਦੌਰਾਨ ਪੰਜਾਬ ਵਿੱਚ ਤਰਜੀਹੀ ਖੇਤਰਾਂ ਲਈ 243606 ਕਰੋੜ ਰੁਪਏ ਦੀ ਕਰਜਾ ਸਮਰੱਥਾ ਦਾ ਅਨੁਮਾਨ ਲਗਾਇਆ ਗਿਆ ਹੈ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੋਰ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਬਾਰਡ ਅਤੇ ਹੋਰ ਹਿੱਸੇਦਾਰਾਂ ਨਾਲ ਮਿਲ ਕੇ ਕੰਮ ਕਰਨ ਵਚਨਬੱਧ ਹੈ ਤਾਂ ਜੋ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਖੇਤਰਾਂ ਦੀ ਪੂਰੀ ਸਮਰੱਥਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਿਵੇਸ਼ ਲਈ ਇੱਕ ਯੋਗ ਮਾਹੌਲ ਬਣਾਉਣ ਅਤੇ ਇਹਨਾਂ ਪ੍ਰੋਜੈਕਟਾਂ ਦੇ ਲਾਭ ਹੇਠਲੇ ਪੱਧਰ ਤੱਕ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਹੈ।
ਪੰਜਾਬ ਦੀ ਪੇਂਡੂ ਆਰਥਿਕਤਾ ਦੀ ਮਜ਼ਬੂਤੀ ਲਈ ਨਿਵੇਸ਼ ਨੂੰ ਦਿਸ਼ਾ ਦੇਣ ਵਿੱਚ ‘ਸਟੇਟ ਫੋਕਸ ਪੇਪਰ’ ਦੀ ਭੂਮਿਕਾ ‘ਤੇ ਜ਼ੋਰ ਦਿੰਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ‘ਸਟੇਟ ਫੋਕਸ ਪੇਪਰ’ ਨਿਵੇਸ਼ ਅਤੇ ਕਰਜ਼ੇ ਲਈ ਤਰਜੀਹੀ ਖੇਤਰਾਂ ਨੂੰ ਉਜਾਗਰ ਕਰਦੇ ਹੋਏ ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਰਾਜ ਦੀ ਅੰਦਰ ਮੌਜੂਦ ਸੰਭਾਵਨਾਵਾਂ ਦਾ ਵਿਆਪਕ ਮੁਲਾਂਕਣ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਕੁੱਲ ਕਰਜ਼ਾ ਯੋਜਨਾ ਵਿੱਚੋਂ, ਖੇਤੀਬਾੜੀ ਕਰਜ਼ੇ ਦੀ ਸੰਭਾਵਨਾ ਦਾ ਹਿੱਸਾ 118445.86 ਕਰੋੜ ਰੁਪਏ (48.62%) ਹੈ, ਜਿਸ ਵਿੱਚ ਫਸਲੀ ਕਰਜ਼ਾ 69393.35 ਕਰੋੜ ਰੁਪਏ (28.49%) ਅਤੇ ਖੇਤੀਬਾੜੀ ਮਿਆਦੀ ਕਰਜ਼ਾ 24526.61 ਕਰੋੜ ਰੁਪਏ (19%) ਹੈ, ਅਤੇ ਇਸ ਦੇ ਨਾਲ ਹੀ ਐਮ.ਐਸ.ਐਮ.ਈ ਲਈ ਕਰਜਾ ਸੰਭਾਵਨਾ 80724.34 ਕਰੋੜ ਰੁਪਏ (33.14%) ਹੈ।
ਵਿੱਤ ਮੰਤਰੀ ਨੇ ਨਾਬਾਰਡ ਵੱਲੋਂ ਸ਼ੁਰੂ ਤੋਂ ਹੀ ਪੰਜਾਬ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਹੇਠਾਂ ਜਾਣ ‘ਤੇ ਚਿੰਤਾ ਜ਼ਾਹਰ ਕੀਤੀ ਅਤੇ ਫਸਲੀ ਵਿਭਿੰਨਤਾ ਦੀਆਂ ਪਹਿਲਕਦਮੀਆਂ, ਸੂਖਮ ਸਿੰਚਾਈ ਤਕਨੀਕਾਂ ਨੂੰ ਅਪਣਾਉਣ ਅਤੇ ਸਬੰਧਤ ਭਾਈਵਾਲਾਂ ਦੇ ਸਹਿਯੋਗ ਨਾਲ ਇਸ ਮੁੱਦੇ ਨੂੰ ਹੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸਾਰੇ ਭਾਈਵਾਲਾਂ ਨੂੰ ਸੂਬੇ ਦੇ ਸਰਵਪੱਖੀ ਵਿਕਾਸ ਲਈ ‘ਸਟੇਟ ਫੋਕਸ ਪੇਪਰ’ ਤੋਂ ਅਗਵਾਈ ਲੈਣ ਦਾ ਸੱਦਾ ਦਿੱਤਾ। ਵਿੱਤ ਮੰਤਰੀ ਨੇ ਕਿਹਾ ਕਿ ‘ਸਟੇਟ ਫੋਕਸ ਪੇਪਰ’ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੀਆਂ ਤਰਜੀਹਾਂ ਨੂੰ ਰਾਜ ਦੇ ਵਿਕਾਸ ਟੀਚਿਆਂ ਨਾਲ ਜੋੜ ਕੇ ਮੁੱਖ ਖੇਤਰਾਂ ਵੱਲ ਸੇਧ ਦੇਣ ਵਿੱਚ ਮਦਦ ਕਰੇਗਾ।
ਇਸ ਦੌਰਾਨ ਵਿੱਤ ਮੰਤਰੀ ਨੇ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓਜ਼), ਸਵੈ-ਸਹਾਇਤਾ ਸਮੂਹ (ਐਸ.ਐਚ.ਜੀ), ਸੰਯੁਕਤ ਦੇਣਦਾਰੀ ਸਮੂਹਾਂ (ਜੇ.ਐਲ.ਜੀ) ਅਤੇ ਬੈਂਕਾਂ ਨੂੰ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ। ਇਸ ਮੌਕੇ ‘ਤੇ ਲਗਾਈ ਗਈ ਪ੍ਰਦਰਸ਼ਨੀ ਵਿਖੇ ਵਿੱਤ ਮੰਤਰੀ ਨੇ ਨਾਬਾਰਡ ਦੀਆਂ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਇਸ ਤੋਂ ਪਹਿਲਾਂ, ਸੈਮੀਨਾਰ ਨੂੰ ਸੰਬੋਧਨ ਕਰਦਿਆਂ, ਨਾਬਾਰਡ ਪੰਜਾਬ ਦੇ ਖੇਤਰੀ ਦਫ਼ਤਰ ਦੇ ਮੁੱਖ ਜਨਰਲ ਮੈਨੇਜਰ ਰਘੂਨਾਥ ਬੀ. ਨੇ ਪੰਜਾਬ ਦੇ ਪੇਂਡੂ ਵਿਕਾਸ ਨੂੰ ਤੇਜ਼ ਕਰਨ ਲਈ ਸਰੋਤਾਂ ਅਤੇ ਮੁਹਾਰਤ ਨੂੰ ਸਹੀ ਦਿਸ਼ਾ ਦੇਣ ਵਿੱਚ ਨਾਬਾਰਡ ਦੀ ਭੂਮਿਕਾ ਦਾ ਜਿਕਰ ਕਰਦਿਆਂ ਸੂਬੇ ਦੇ ਵਿਕਾਸ ਦੇ ਯਤਨਾਂ ਲਈ ਸੰਸਥਾ ਦੇ ਨਿਰੰਤਰ ਸਮਰਥਨ ਦੀ ਵਚਨਬੱਧਤ ਨੂੰ ਦੁਹਰਾਇਆ।
ਸੈਮੀਨਾਰ ਵਿੱਚ ਸਕੱਤਰ ਵਿੱਤ ਦੀਪਰਵਾ ਲਾਕਰਾ, ਐਮ.ਡੀ., ਪੰਜਾਬ ਰਾਜ ਕਾਪਰੇਟਿਵ ਬੈਂਕ ਦਵਿੰਦਰ ਸਿੰਘ, ਉਪ ਕੁਲਪਤੀ ਗੁਰੂ ਅੰਗਦ ਦੇਵ ਵੈਟਨਰੀ ਸਾਇੰਸਿਜ਼ ਯੂਨੀਵਰਸਿਟੀ ਡਾ. ਇੰਦਰਜੀਤ ਸਿੰਘ, ਵੀ.ਸੀ., ਗਡਵਾਸੂ, ਡੀ.ਜੀ.ਐਮ, ਆਰ.ਬੀ.ਆਈ. ਚੰਡੀਗੜ੍ਹ ਸਵਿਤਾ ਵਰਮਾ, ਚੇਅਰਮੈਨ, ਪੰਜਾਬ ਗ੍ਰਾਮੀਣ ਬੈਂਕ ਜੀ.ਕੇ.ਨੇਗੀ, ਅਤੇ ਸਬੰਧਤ ਵਿਭਾਗਾਂ, ਬੈਂਕਾਂ, ਖੇਤੀਬਾੜੀ ਯੂਨੀਵਰਸਿਟੀਆਂ ਦੇ ਹੋਰ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।
Tags: Bhagwant Mannharpal cheemaਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ
Share210Tweet131Share53

Related Posts

ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ : ਭਗਵੰਤ ਮਾਨ ਸਰਕਾਰ ਨੇ ਉਦਯੋਗਿਕ ਕ੍ਰਾਂਤੀ ਵਿੱਚ ਲਿਖਿਆ ਇੱਕ ਨਵਾਂ ਅਧਿਆਇ

ਦਸੰਬਰ 2, 2025

ਪੰਜਾਬ ਵਿੱਚ ਵੱਡਾ ਫੇਰਬਦਲ : ਆਈਏਐਸ/ਪੀਸੀਐਸ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਦਸੰਬਰ 1, 2025

ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼, ਭਾਰੀ ਹਥਿਆਰ ਸਮੇਤ ਦੋ ਗ੍ਰਿਫ਼ਤਾਰ

ਦਸੰਬਰ 1, 2025

ਬੱਸਾਂ ਦੀ ਹੜਤਾਲ ਨੂੰ ਲੈ ਕੇ ਕਰਮਚਾਰੀਆਂ ਨੇ ਕੀਤਾ ਵੱਡਾ ਐਲਾਨ

ਦਸੰਬਰ 1, 2025

ਬਿਹਾਰ ਅਤੇ ਗੁਜਰਾਤ ਲਈ ਤੁਰੰਤ ਪੈਸਾ, ਪਰ ਪੰਜਾਬ ਲਈ ਸਿਰਫ਼ 1,600 ਕਰੋੜ ਰੁਪਏ ਦੇ ਝੂਠੇ ਵਾਅਦੇ; ਕੀ ਕੇਂਦਰ ਦੀ ਭਾਜਪਾ ਸਰਕਾਰ ਖੁੱਲ੍ਹੇਆਮ ਪੰਜਾਬ ਨਾਲ ਕਰ ਰਹੀ ਵਿਤਕਰਾ

ਦਸੰਬਰ 1, 2025

ਪੰਜਾਬ ਦੇ ਸਰਕਾਰੀ ਸਕੂਲ ਵੀ ਬਣ ਰਹੇ ਹਨ ISRO ਨਰਸਰੀਆਂ ਮਾਨਸਾ ਦੀ ਖਗੋਲ ਵਿਗਿਆਨ ਪ੍ਰਯੋਗਸ਼ਾਲਾ ਨੇ ਮਾਨ ਸਰਕਾਰ ਦੇ ਵਿਜ਼ਨ ਨੂੰ ਕੀਤਾ ਸਾਬਤ

ਦਸੰਬਰ 1, 2025
Load More

Recent News

ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ : ਭਗਵੰਤ ਮਾਨ ਸਰਕਾਰ ਨੇ ਉਦਯੋਗਿਕ ਕ੍ਰਾਂਤੀ ਵਿੱਚ ਲਿਖਿਆ ਇੱਕ ਨਵਾਂ ਅਧਿਆਇ

ਦਸੰਬਰ 2, 2025

8th Pay Commission ‘ਚ ਕਿੰਨੀ ਵਧੇਗੀ ਤਨਖਾਹ, ਆ ਗਿਆ ਸਰਕਾਰ ਦਾ ਅਪਡੇਟ

ਦਸੰਬਰ 1, 2025

WhatsApp ਲੈ ਕੇ ਆਇਆ ਨਵਾਂ Feature, ਸਿਰਫ਼ iPhone Users ਕਰ ਸਕਣਗੇ ਇਸਤੇਮਾਲ, ਜਾਣੋ ਤਰੀਕਾ

ਦਸੰਬਰ 1, 2025

ਪੰਜਾਬ ਵਿੱਚ ਵੱਡਾ ਫੇਰਬਦਲ : ਆਈਏਐਸ/ਪੀਸੀਐਸ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਦਸੰਬਰ 1, 2025

ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼, ਭਾਰੀ ਹਥਿਆਰ ਸਮੇਤ ਦੋ ਗ੍ਰਿਫ਼ਤਾਰ

ਦਸੰਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.