ਪੰਜਾਬ ਦੇ ਕਿਸਾਨਾਂ ਦਾ ਸ਼ੰਭੂ ਬਾਰਡਰ ‘ਤੇ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਜਾਰੀ ਹੈ।ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਰੋਕਣ ਦੀਆਂ ਪੁਰਜੋਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਕਿਸਾਨਾਂ ਦਾ ਅੱਜ ਦਿੱਲੀ ਕੂਚ ਦਾ ਪੰਜਵਾਂ ਦਿਨ ਹੈ।ਕਿਸਾਨ ਅਜੇ ਵੀ ਸ਼ੰਭੂ ਸਰਹੱਦ ‘ਤੇ ਡਟੇ ਹੋਏ ਹਨ।ਹਾਲ ‘ਚ ਹੀ ਖਬਰ ਨਿਕਲ ਕੇ ਸਾਹਮਣੇ ਆਈ ਹੈ ਕਿ ਅੱਜ ਪੰਜਾਬ ਦੇ ਟੋਲ ਫ੍ਰੀ ਕੀਤੇ ਗਏ ਹਨ।
ਇਹ ਐਲਾਨ ਕਿਸਾਨ ਜਥੇਬੰਦੀ ਭਾਰਤੀਕਿਸਾਨ ਯੂਨੀਅਨ ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਦਾ ਐਲਾਨ ਕੀਤਾ ਹੈ।ਉਨ੍ਹਾਂ ਕਿਹਾ ਕਿ ਅੱਜ ਭਾਵ ਸ਼ਨੀਵਾਰ ਤੋਂ ਪੰਜਾਬ ‘ਚ ਸਾਰੇ ਟੋਲ 2 ਦਿਨਾਂ ਲਈ ਫ੍ਰੀ ਕਰ ਦਿੱਤੇ ਜਾਣਗੇ।
ਇਸ ਤੋਂ ਇਲਾਵਾ ਪੰਜਾਬ ‘ਚ ਭਾਜਪਾ ਆਗੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਤੇ ਕੇਵਲ ਢਿੱਲੋਂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਉਪਰੰਤ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।