ਮੰਗਲਵਾਰ, ਜੁਲਾਈ 14, 2026 10:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼ਨ, ਨਿਵੇਸ਼ ਲਈ ਸੱਦਾ 

by Gurjeet Kaur
ਫਰਵਰੀ 24, 2024
in ਪੰਜਾਬ
0
ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼ਨ, ਨਿਵੇਸ਼ ਲਈ ਸੱਦਾ 

 

• ਸੂਬੇ ਦੇ ਚਿੱਲੀ ਪੇਸਟ, ਟਮਾਟਰ ਉਤਪਾਦਾਂ, ਆਰਗੈਨਿਕ ਬਾਸਮਤੀ ਚੌਲ ਨੇ ਆਲਮੀ ਨਿਵੇਸ਼ਕਾਂ ਦਾ ਧਿਆਨ ਖਿੱਚਿਆ 

 

• ਸੂਬੇ ‘ਚ ਪ੍ਰਫੁੱਲਿਤ ਹੋ ਰਹੇ ਫ਼ੂਡ ਪ੍ਰੋਸੈਸਿੰਗ ਸੈਕਟਰ ‘ਚ ਘਰੇਲੂ ਅਤੇ ਕੌਮਾਂਤਰੀ ਨਿਵੇਸ਼ਕਾਂ ਲਈ ਸਿਰਜਿਆ ਜਾ ਰਿਹੈ ਅਨੁਕੂਲ ਮਾਹੌਲ: ਗੁਰਮੀਤ ਸਿੰਘ ਖੁੱਡੀਆਂ 

 

 

 

ਸੂਬੇ ਵਿੱਚ ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਅਤੇ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਤਕਨਾਲੌਜੀ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਵਫ਼ਦ ਨੇ ਦੁਬਈ ਵਿਖੇ ਕੌਮਾਂਤਰੀ ਫੂਡ ਅਤੇ ਬੇਵਰੇਜ ਸੋਰਸਿੰਗ ਈਵੈਂਟ “ਗਲਫ਼-ਫ਼ੂਡ 2024” ਦੌਰਾਨ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਸੂਬੇ ਅੰਦਰ ਮੌਜੂਦ ਅਥਾਹ ਸੰਭਾਵਨਾਵਾਂ ਅਤੇ ਪ੍ਰਾਪਤੀਆਂ ਦਾ ਸਫਲਤਾਪੂਰਵਕ ਪ੍ਰਦਰਸ਼ਨ ਕੀਤਾ।

 

ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ (ਪੀ.ਏ.ਜੀ.ਆਰ.ਈ.ਐਕਸ.ਸੀ.ਓ.) ਦੀ ਟੀਮ ਨੇ ਉੱਚ ਗੁਣਵੱਤਾ ਵਾਲੇ ਫੂਡ ਬਰਾਂਡਜ਼ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਚਿੱਲੀ ਪੇਸਟ, ਟਮਾਟਰ ਪੇਸਟ, ਟਮਾਟਰ ਪਿਊਰੀ, ਆਰਗੈਨਿਕ ਬਾਸਮਤੀ ਚੌਲ ਅਤੇ ਹੋਰ ਪ੍ਰੋਸੈਸਡ ਫੂਡ ਉਤਪਾਦਾਂ ਲਈ ਵਿਸ਼ਵ ਭਰ ਦੇ ਬਿਜ਼ਨੈਸ ਲੀਡਰਾਂ ਦਾ ਧਿਆਨ ਖਿੱਚਿਆ ਅਤੇ 200 ਤੋਂ ਵੱਧ ਨਿਵੇਸ਼ਕਾਂ ਨੇ ਇਸ ਸਬੰਧੀ ਪੁੱਛ-ਗਿੱਛ ਕੀਤੀ।

ਵਿਦੇਸ਼ੀ ਕੰਪਨੀਆਂ ਨੂੰ ਨਿਵੇਸ਼ ਦਾ ਸੱਦਾ ਦਿੰਦਿਆਂ  ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਘਰੇਲੂ ਅਤੇ ਕੌਮਾਂਤਰੀ ਨਿਵੇਸ਼ਕਾਂ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਸਮਰਪਿਤ ਹੈ ਅਤੇ ਪੰਜਾਬ ਵਿੱਚ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਉੱਦਮੀਆਂ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ।

ਸੂਬੇ ਨੂੰ ਨੇਪਾਲ, ਯੂ.ਏ.ਈ., ਕੈਨੇਡਾ ਅਤੇ ਯੂ.ਕੇ. ਦੇ ਵਪਾਰੀਆਂ ਤੋਂ ਪਹਿਲਾਂ ਹੀ ਕਈ ਆਰਡਰ ਪ੍ਰਾਪਤ ਹੋ ਚੁੱਕੇ ਹਨ। ਇਸ ਦੌਰਾਨ ਸਪੇਨ, ਇਸਤੋਨੀਆ, ਇਟਲੀ, ਰੂਸ ਅਤੇ ਹੋਰ ਮੁਲਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜੋ ਨਵੀਆਂ ਤਕਨਾਲੋਜੀਆਂ ਅਤੇ ਉਤਪਾਦਾਂ ਨੂੰ ਅਪਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਲਾਭ ਪਹੁੰਚਾਇਆ ਜਾ ਸਕੇ। ਇਸ ਤੋਂ ਇਲਾਵਾ ਬਾਸਮਤੀ ਦੇ ਬਰਾਮਦਕਾਰਾਂ ਨਾਲ ਮੀਟਿੰਗਾਂ ਕਰਕੇ ਸੂਬੇ ਤੋਂ ਬਰਾਮਦ ਵਧਾਉਣ ਲਈ ਰਣਨੀਤਕ ਯੋਜਨਾ ਦੀ ਰੂਪਰੇਖਾ ਵੀ ਉਲੀਕੀ ਗਈ।

 

ਖੇਤੀਬਾੜੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਉਦਯੋਗਾਂ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ ਇਸ ਤਰ੍ਹਾਂ ਦੇ ਸਮਾਗਮ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀ ਵੱਡੀ ਗਲੋਬਲ ਐਕਸਪੋ ਵਿੱਚ ਸਾਡੀ ਭਾਈਵਾਲੀ ਫੂਡ ਪ੍ਰੋਸੈਸਿੰਗ ਤਕਨਾਲੋਜੀ ਨੂੰ ਮੁੱਖ ਤਰਜੀਹ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਸ ਮੌਕੇ ਵਪਾਰਕ ਗੱਲਬਾਤ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਖਾੜੀ ਮੁਲਕਾਂ ਵਿੱਚ ਰਹਿੰਦੇ ਪੰਜਾਬੀ ਪ੍ਰਵਾਸੀਆਂ ਨੂੰ ਵੀ ਮਿਲੇ ਅਤੇ ਉਹਨਾਂ ਨਾਲ ਵਿਚਾਰ ਚਰਚਾ ਕੀਤੀ ਤਾਂ ਜੋ ਉਹਨਾਂ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਹ ਪਹੁੰਚ ਪੰਜਾਬ ਦੇ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਸੈਕਟਰ ਲਈ ਘਰੇਲੂ ਅਤੇ ਕੌਮਾਂਤਰੀ ਪੱਧਰ ‘ਤੇ ਇੱਕ ਮਜ਼ਬੂਤ ਨੈੱਟਵਰਕ ਬਣਾਉਣ ਲਈ ਅਹਿਮ ਕਦਮ ਹੈ।
Tags: DubaiGulf foodpro punjab tvpunjab
Share210Tweet131Share52

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.