ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਸ ਤਹਿਤ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਰਜਿਸਟਰਡ ਲਾਭਪਾਤਰੀ ਦਾ 5 ਲੱਖ ਰੁਪਏ ਦਾ ਮੁਫ਼ਤ ਸਿਹਤ ਬੀਮਾ ਕੀਤਾ ਜਾਂਦਾ ਹੈ। ਇਹ ਜਾਣਕਾਰੀ ਉਪ ਮੁੱਖ ਮੰਤਰੀ ਸ. ਓਮ ਪ੍ਰਕਾਸ਼ ਸੋਨੀ।
ਉਹ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 5 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾਉਣ ਲਈ ਆਏ ਸਨ ਤਾਂ ਜੋ ਬਾਕੀ ਰਹਿੰਦੇ ਪਰਿਵਾਰਾਂ ਨੂੰ ਇਸ ਸਕੀਮ ਵਿੱਚ ਸ਼ਾਮਲ ਕੀਤਾ ਜਾ ਸਕੇ। ਸੋਨੀ ਨੇ ਦੱਸਿਆ ਕਿ ਹੁਣ ਤੱਕ 30,98,873 ਲੋਕਾਂ ਨੂੰ ਇਸ ਸਕੀਮ ਤਹਿਤ ਕਵਰ ਕੀਤਾ ਜਾ ਚੁੱਕਾ ਹੈ ਅਤੇ 1201 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਚੁੱਕੀ ਹੈ।
ਕੇਂਦਰ ਸਰਕਾਰ ਨੇ ਇਸ ਸਕੀਮ ਵਿੱਚ 14,76,924 ਲਾਭਪਾਤਰੀਆਂ ਨੂੰ ਸ਼ਾਮਲ ਕੀਤਾ ਸੀ ਪਰ ਪੰਜਾਬ ਸਰਕਾਰ ਨੇ ਇਸ ਸਕੀਮ ਵਿੱਚ 30,98,873 ਲਾਭਪਾਤਰੀਆਂ ਨੂੰ ਸ਼ਾਮਲ ਕੀਤਾ ਹੈ। ਇਸ ਸਕੀਮ ਤਹਿਤ ਰਾਜ ਭਰ ਦੇ 900 ਦੇ ਕਰੀਬ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਰਜਿਸਟਰਡ ਹਨ ਅਤੇ ਇਸ ਸਕੀਮ ਵਿੱਚ ਵੱਖ-ਵੱਖ ਬਿਮਾਰੀਆਂ ਲਈ ਕੁੱਲ 1392 ਪੈਕੇਜ ਹਨ, ਜਿਨ੍ਹਾਂ ਵਿੱਚੋਂ 115 ਪੈਕੇਜ ਸਰਕਾਰੀ ਹਸਪਤਾਲਾਂ ਲਈ ਰਾਖਵੇਂ ਹਨ।
ਉਨ੍ਹਾਂ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਅੰਮ੍ਰਿਤਸਰ ਵਿੱਚ 113 ਹਸਪਤਾਲ ਰਜਿਸਟਰਡ ਹਨ, ਜਿਨ੍ਹਾਂ ਵਿੱਚੋਂ 10 ਸਰਕਾਰੀ ਅਤੇ 103 ਪ੍ਰਾਈਵੇਟ ਹਸਪਤਾਲ ਹਨ।ਡਿਪਟੀ ਸੀ.ਐਮ ਓ.ਪੀ ਸੋਨੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ। (ਵਿਰਾਜ) ਕੇਂਦਰ ਨੇ 14,76,924 ਲਾਭਪਾਤਰੀ ਸ਼ਾਮਲ ਕੀਤੇ ਪਰ ਪੰਜਾਬ ਸਰਕਾਰ ਨੇ 30,98,873 ਲਾਭਪਾਤਰੀਆਂ ਨੂੰ ਰਾਹਤ ਦਿੱਤੀ – ਕਾਂਗਰਸ ਇੱਕ ਧਰਮ ਨਿਰਪੱਖ ਪਾਰਟੀ ਹੈ, ਜੋ ਹਮੇਸ਼ਾ ਬਰਾਬਰੀ ਦੇ ਸਿਧਾਂਤ ਲਈ ਡਟਦੀ ਰਹੀ ਹੈ।