ਵੀਰਵਾਰ, ਜਨਵਰੀ 29, 2026 02:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ ‘ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ

by Gurjeet Kaur
ਫਰਵਰੀ 25, 2024
in ਪੰਜਾਬ
0
ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ ‘ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ

 

ਆਰ.ਆਈ.ਐਮ.ਸੀ. ਦੇਹਰਾਦੂਨ ਨੇ ਜਨਵਰੀ 2025 ਟਰਮ ਲਈ ਅਰਜ਼ੀਆਂ ਮੰਗੀਆਂ; ਚੰਡੀਗੜ੍ਹ ਵਿੱਚ 1 ਜੂਨ ਨੂੰ ਹੋਵੇਗੀ ਪ੍ਰੀਖਿਆ
ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਤਿਹਾਸਕ ਤੌਰ ‘ਤੇ ਅਹਿਮ ਸੂਬੇ ਪੰਜਾਬ ਤੋਂ ਭਾਰਤ ਦੀਆਂ ਰੱਖਿਆ ਸੈਨਾਵਾਂ ਵਿੱਚ ਯੋਗਦਾਨ ਦੇ ਘਟ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਦੇ ਮਨਸ਼ੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਹਿੱਤ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਸੂਬੇ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਥਾਹ ਮੌਕੇ ਪ੍ਰਦਾਨ ਕਰਨ ਤੋਂ ਇਲਾਵਾ ਮਾਨ ਸਰਕਾਰ ਰੱਖਿਆ ਬਲਾਂ ਦੀਆਂ ਸੰਸਥਾਵਾਂ ਵਿੱਚ ਭਰਤੀ ਤੋਂ ਪਹਿਲਾਂ ਦੀ ਪੜ੍ਹਾਈ ਲਈ ਜ਼ਰੂਰੀ ਜਾਣਕਾਰੀ ਵੀ ਪ੍ਰਦਾਨ ਕਰ ਰਹੀ ਹੈ ਤਾਂ ਜੋ ਸੂਬੇ ਦੇ ਨੌਜਵਾਨਾਂ ਦੀ ਰੱਖਿਆ ਸੇਵਾਵਾਂ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਭਰਤੀ ਯਕੀਨੀ ਬਣਾਈ ਜਾ ਸਕੇ।

 

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਰਾਸ਼ਟਰੀ ਭਾਰਤੀ ਮਿਲਟਰੀ ਕਾਲਜ ਦੇਹਰਾਦੂਨ, ਉੱਤਰਾਖੰਡ ਵੱਲੋਂ ਜਨਵਰੀ 2025 ਟਰਮ ਵਾਸਤੇ ਦਾਖ਼ਲੇ ਲਈ ਲਿਖਤੀ ਪ੍ਰੀਖਿਆ 1 ਜੂਨ 2024 (ਸ਼ਨੀਵਾਰ) ਨੂੰ ਚੰਡੀਗੜ੍ਹ ਦੇ ਸੈਕਟਰ-15 ਸਥਿਤ ਲਾਲਾ ਲਾਜਪਤ ਰਾਏ ਭਵਨ ਵਿੱਚ ਕਰਵਾਈ ਜਾਵੇਗੀ।

 

ਉਨ੍ਹਾਂ ਅੱਗੇ ਦੱਸਿਆ ਕਿ ਲੜਕੇ ਅਤੇ ਲੜਕੀਆਂ ਦੋਵੇਂ ਹੀ ਆਰ.ਆਈ.ਐਮ.ਸੀ, ਦੇਹਰਾਦੂਨ ਵਿੱਚ ਦਾਖ਼ਲੇ ਲਈ ਅਪਲਾਈ ਕਰਨ ਦੇ ਯੋਗ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੈਡਿਟਾਂ ਨੂੰ ਪ੍ਰਤੀ ਕੈਡਿਟ ਪ੍ਰਤੀ ਸਾਲ 48,000 ਰੁਪਏ ਵਜ਼ੀਫ਼ਾ ਰਾਸ਼ੀ ਵਜੋਂ ਦਿੱਤੇ ਜਾਂਦੇ ਹਨ।

 

  ਜੌੜਾਮਾਜਰਾ ਦੱਸਿਆ ਕਿ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਦਾ ਜਨਮ 2 ਜਨਵਰੀ, 2012 ਤੋਂ 1 ਜੁਲਾਈ, 2013 ਵਿਚਕਾਰ ਹੋਇਆ ਹੋਵੇ। ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਵਿੱਚ ਸੱਤਵੀਂ ਜਮਾਤ ਵਿੱਚ ਪੜ੍ਹਦਾ ਹੋਵੇ ਜਾਂ ਸੱਤਵੀਂ ਪਾਸ ਕਰ ਚੁੱਕਾ ਹੋਵੇ। ਚੁਣੇ ਗਏ ਉਮੀਦਵਾਰ ਨੂੰ ਅੱਠਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ। ਲਿਖਤੀ ਇਮਤਿਹਾਨ ਵਿੱਚ ਅੰਗਰੇਜ਼ੀ, ਗਣਿਤ ਅਤੇ ਸਧਾਰਣ ਗਿਆਨ ਦੇ ਤਿੰਨ ਪੇਪਰ ਸ਼ਾਮਲ ਹੋਣਗੇ। ਲਿਖਤੀ ਪ੍ਰੀਖਿਆ ਵਿੱਚ ਪਾਸ ਹੋਣ ‘ਤੇ ਜ਼ੁਬਾਨੀ ਪ੍ਰੀਖਿਆ/ਇੰਟਰਵਿਊ ਲਈ ਜਾਵੇਗੀ ਜਿਸ ਸਬੰਧੀ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।

 

ਉਨ੍ਹਾਂ ਕਿਹਾ ਕਿ ਪ੍ਰਾਸਪੈਕਟਸ-ਕਮ-ਅਰਜ਼ੀ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਆਰ.ਆਈ.ਐਮ.ਸੀ. ਦੇਹਰਾਦੂਨ ਦੀ ਵੈੱਬਸਾਈਟ www.rimc.gov.in ’ਤੇ ਜਨਰਲ ਉਮੀਦਵਾਰਾਂ ਲਈ 600 ਰੁਪਏ ਅਤੇ ਅਨੁਸੂਚਿਤ ਜਾਤੀ/ਜਨਜਾਤੀ ਉਮੀਦਵਾਰਾਂ ਲਈ 555 ਰੁਪਏ ਦੀ ਆਨਲਾਈਨ ਅਦਾਇਗੀ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ। ਭੁਗਤਾਨ ਪ੍ਰਾਪਤ ਹੋਣ ’ਤੇ ਪ੍ਰਾਸਪੈਕਟਸ-ਕਮ-ਅਰਜ਼ੀ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਸਪੀਡ ਪੋਸਟ ਰਾਹੀਂ ਹੀ ਭੇਜਿਆ ਜਾਵੇਗਾ।

 

ਇਸ ਤੋਂ ਇਲਾਵਾ ਜਨਰਲ ਵਰਗ ਦੇ ਉਮੀਦਵਾਰ 600 ਰੁਪਏ ਅਤੇ ਅਨੁਸੂਚਿਤ ਜਾਤੀ/ਜਨਜਾਤੀ ਦੇ ਉਮੀਦਵਾਰ 555 ਰੁਪਏ ਦਾ ਬੈਂਕ ਡਰਾਫ਼ਟ “ਕਮਾਂਡੈਂਟ ਆਰ.ਆਈ.ਐਮ.ਸੀ. ਫੰਡ, ਡਰਾਵੀ ਸ਼ਾਖਾ, ਐਚ.ਡੀ.ਐਫ.ਸੀ. ਬੈਂਕ, ਬੱਲੂਪਰ ਚੌਕ, ਦੇਹਰਾਦੂਨ (ਬੈਂਕ ਕੋਡ-1399), ਉਤਰਾਖੰਡ” ਦੇ ਨਾਂ ਭੇਜ ਕੇ ਕਮਾਂਡੈਂਟ ਆਰ.ਆਈ.ਐਮ.ਸੀ, ਦੇਹਰਾਦੂਨ ਪਾਸੋਂ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਮੰਗਵਾ ਸਕਦੇ ਹਨ। ਆਪਣੇ ਪਤੇ ਸਮੇਤ ਪਿੰਨ ਕੋਡ ਅਤੇ ਸੰਪਰਕ ਨੰਬਰ ਸਾਫ਼-ਸਾਫ਼ ਵੱਡੇ ਅੱਖਰਾਂ ਵਿੱਚ ਟਾਈਪ ਕੀਤਾ ਹੋਵੇ ਜਾਂ ਲਿਖਿਆ ਹੋਵੇ।

 

ਇਸੇ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਬੀ.ਐਸ. ਢਿੱਲੋਂ ਨੇ
ਦੱਸਿਆ ਕਿ ਅਰਜ਼ੀ ਦੋ ਪਰਤਾਂ ਵਿਚ ਹੋਵੇ ਜਿਸ ਨਾਲ ਬੱਚੇ ਦਾ ਜਨਮ ਸਰਟੀਫ਼ਿਕੇਟ, ਰਾਜ ਦਾ ਰਿਹਾਇਸ਼ੀ ਸਰਟੀਫ਼ਿਕੇਟ, ਅਨਸੂਚਿਤ ਜਾਤੀ/ਜਨਜਾਤੀਆਂ ਦੇ ਉਮੀਦਵਾਰਾਂ ਵੱਲੋਂ ਜਾਤੀ ਸਰਟੀਫ਼ਿਕੇਟ, ਤਿੰਨ ਪਾਸ ਪੋਰਟ ਸਾਈਜ਼ ਫ਼ੋਟੋਆਂ, ਜਿਸ ਸੰਸਥਾ ਵਿੱਚ ਬੱਚਾ ਪੜ੍ਹਦਾ ਹੋਵੇ ਉਸ ਦੇ ਪ੍ਰਿੰਸੀਪਲ ਵੱਲੋਂ ਜਾਰੀ ਤਸਦੀਕਸ਼ੁਦਾ ਸਰਟੀਫ਼ਿਕੇਟ ਜਿਸ ਵਿੱਚ ਬੱਚੇ ਦੀ ਜਨਮ ਮਿਤੀ ਤੇ ਕਲਾਸ ਲਿਖੀ ਹੋਵੇ ਅਤੇ ਆਧਾਰ ਕਾਰਡ ਦੀ ਕਾਪੀ ਨਾਲ ਨੱਥੀ ਹੋਣੇ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਮੁਕੰਮਲ ਅਰਜ਼ੀਆਂ 15 ਅਪ੍ਰੈਲ, 2024 ਤੱਕ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ, ਪੰਜਾਬ ਸੈਨਿਕ ਭਵਨ, ਸੈਕਟਰ 21-ਡੀ, ਚੰਡੀਗੜ੍ਹ ਵਿਖੇ ਪਹੁੰਚਣੀਆਂ ਜ਼ਰੂਰੀ ਹਨ।
Tags: : Chetan Singh JodaMajra
Share205Tweet128Share51

Related Posts

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 29, 2026

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ: ਹੈਰੋਇਨ, ਡਰੱਗ ਮਨੀ, ਪਿਸਤੌਲਾਂ ਸਮੇਤ ਕਾਰਤੂਸ ਬਰਾਮਦ

ਜਨਵਰੀ 28, 2026

ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਪੰਜਾਬ ਸਰਕਾਰ

ਜਨਵਰੀ 28, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਪੰਜਾਬ ਵਿੱਚ ਕੇਂਦਰੀ ਹਾਰਟੀਕਲਚਰ ਯੂਨੀਵਰਸਿਟੀ ਦੀ ਸਥਾਪਨਾ ਦੀ ਕੀਤੀ ਮੰਗ

ਜਨਵਰੀ 29, 2026

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 29, 2026

ਪੰਜਾਬ ਨੂੰ ਮਿਲੇਗਾ ਨਵਾਂ ਏਅਰਪੋਰਟ, 1 ਫਰਵਰੀ ਨੂੰ PM ਮੋਦੀ ਕਰਨਗੇ ਉਦਘਾਟਨ

ਜਨਵਰੀ 29, 2026

ਪੰਜ ਤੱਤਾਂ ‘ਚ ਵਲੀਨ ਹੋਏ ਉੱਪ ਮੁੱਖ ਮੰਤਰੀ ਅਜੀਤ ਪਵਾਰ

ਜਨਵਰੀ 29, 2026

ਯੂਜੀਸੀ ਦੇ ਨਵੇਂ ਨਿਯਮਾਂ ‘ਤੇ ਸੁਪਰੀਮ ਕੋਰਟ ਨੇ ਲਗਾਈ ਰੋਕ, ਸੀਜੇਆਈ ਨੂੰ ਦੁਰਵਰਤੋਂ ਦਾ ਸ਼ੱਕ

ਜਨਵਰੀ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.