ਜਲੰਧਰ ਦੇ ਗਦਾਈਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਗਦਈਪੁਰ ‘ਚ 20 ਸਾਲਾ ਲੜਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਰੋਸ਼ਨੀ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਰੋਸ਼ਨੀ ਆਪਣੇ ਪ੍ਰੇਮੀ ਨਾਲ ਗੱਲ ਕਰ ਰਹੀ ਸੀ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਗੱਲ ਕਰਦੇ ਫੜ ਲਿਆ। ਇਸ ਤੋਂ ਬਾਅਦ ਰੋਸ਼ਨੀ ਦੇ ਮਾਤਾ-ਪਿਤਾ ਨੇ ਉਸ ਦੀ ਕੁੱਟਮਾਰ ਕੀਤੀ। ਇਸ ਤੋਂ ਤੰਗ ਆ ਕੇ ਰੋਸ਼ਨੀ ਨੇ ਰਾਤ 2.30 ਵਜੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੂਜੇ ਪਾਸੇ ਚੌਕੀ ਫੋਕਲ ਪੁਆਇੰਟ ਦੀ ਪੁਲੀਸ ਨੇ ਰੋਸ਼ਨੀ ਦੇ ਪ੍ਰੇਮੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ।