ਖਨੌਰੀ ਸਰਹੱਦ ‘ਤੇ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮੰਗਲਵਾਰ ਨੂੰ ਧਰਨੇ ਦੌਰਾਨ ਪਟਿਆਲਾ ਦੇ ਰਹਿਣ ਵਾਲੇ ਕਰਨੈਲ ਸਿੰਘ (50) ਦੀ ਸਿਹਤ ਵਿਗੜ ਗਈ। ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 15 ਦਿਨਾਂ ਤੋਂ ਚੱਲ ਰਹੇ ਅੰਦੋਲਨ ਦੌਰਾਨ ਇਹ 8ਵੀਂ ਮੌਤ ਹੈ। ਇਸ ਵਿੱਚ ਤਿੰਨ ਪੁਲੀਸ ਮੁਲਾਜ਼ਮ ਵੀ ਸ਼ਾਮਲ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਖਨੌਰੀ ਸਰਹੱਦ ‘ਤੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਵਰਨਣਯੋਗ ਹੈ ਕਿ ਕਿਸਾਨ ਵੱਖ-ਵੱਖ ਬਾਰਡਰਾਂ ‘ਤੇ ਖੜ੍ਹੇ ਹਨ।ਫਿਲਹਾਲ ਕਿਸਾਨਾਂ ਦੇ ਦਿੱਲੀ ਛੱਡਣ ਦਾ ਫੈਸਲਾ 29 ਫਰਵਰੀ ਤੋਂ ਬਾਅਦ ਹੀ ਆ ਸਕਦਾ ਹੈ।