ਮੰਗਲਵਾਰ, ਮਈ 12, 2026 01:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ; ਕੁੱਲ ਗਿਣਤੀ ਹੋਈ 72 

by Gurjeet Kaur
ਫਰਵਰੀ 29, 2024
in ਪੰਜਾਬ
0
ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ; ਕੁੱਲ ਗਿਣਤੀ ਹੋਈ 72 
‘ਜਨਤਕ ਅਤੇ ਵਪਾਰਕ ਰੇਤ ਖੱਡਾਂ ਵਿੱਚ ਹਾਲੇ ਵੀ 151 ਲੱਖ ਮੀਟਰਕ ਟਨ ਤੋਂ ਵੱਧ ਰੇਤ ਅਤੇ ਬਜਰੀ ਉਪਲਬਧ’
ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਨੇ ਅੱਜ 12 ਹੋਰ ਜਨਤਕ ਰੇਤ ਖੱਡਾਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਜਿਸ ਨਾਲ ਸੂਬੇ ਭਰ ‘ਚ ਜਨਤਕ ਰੇਤ ਖੱਡਾਂ ਦੀ ਗਿਣਤੀ 72 ਹੋ ਗਈ ਹੈ। ਇਸ ਪਹਿਲਕਦਮੀ ਨਾਲ ਲੋਕਾਂ ਨੂੰ ਵਾਜਬ ਦਰਾਂ ’ਤੇ ਰੇਤ ਤੇ ਖਣਨ ਸਮੱਗਰੀ ਮਿਲਣੀ ਯਕੀਨੀ ਬਣੇਗੀ।
ਏ.ਡੀ.ਬੀ. ਬੇਲਾ ਤਾਜੋਵਾਲ ਤਹਿਸੀਲ ਬਲਾਚੌਰ (ਜ਼ਿਲ੍ਹਾ ਐੱਸ.ਬੀ.ਐੱਸ. ਨਗਰ) ਵਿਖੇ ਜ਼ਿਲ੍ਹੇ ਦੀਆਂ ਤਿੰਨ ਰੇਤ ਖੱਡਾਂ ਦੇ ਉਦਘਾਟਨ ਉਪਰੰਤ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਹਿਲਾਂ ਹੀ 60 ਜਨਤਕ ਰੇਤ ਖੱਡਾਂ ਅਤੇ 38 ਵਪਾਰਕ ਰੇਤ ਖੱਡਾਂ ਚਲਾਈਆਂ ਜਾ ਰਹੀਆਂ ਹਨ, ਜਿੱਥੋਂ ਆਮ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਛੇਤੀ ਹੀ ਕੁੱਲ 150 ਜਨਤਕ ਅਤੇ 100 ਵਪਾਰਕ ਰੇਤ ਖੱਡਾਂ ਖੋਲ੍ਹਣ ਦਾ ਟੀਚਾ ਮਿੱਥਿਆ ਗਿਆ ਹੈ।
ਕੈਬਨਿਟ ਮੰਤਰੀ ਵੱਲੋਂ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਦੁਗਰੀ/ਨਿਆਰਾ, ਖੋਜਾ/ਨਿਆਰਾ ਅਤੇ ਏ.ਡੀ.ਬੀ. ਬੇਲਾ ਤਾਜੋਵਾਲ ਵਿਖੇ ਤਿੰਨ ਜਨਤਕ ਰੇਤ ਖੱਡਾਂ ਦਾ ਉਦਘਾਟਨ ਕੀਤਾ ਗਿਆ ਜਦਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਅੱਕੂਵਾਲਾ, ਚਾਂਗਲੀ ਜਦੀਦ, ਚੁਗਤੇਵਾਲਾ-2, ਮਮਦੋਟ ਉਤਾੜ, ਨਾਜ਼ਮਵਾਲਾ 1, 2 ਤੇ 3 ਅਤੇ ਗਿੱਲਾਂਵਾਲਾ ਸਮੇਤ 6 ਜਨਤਕ ਰੇਤ ਖੱਡਾਂ ਅਤੇ ਪਿੰਡ ਕੈਲਾ (ਜ਼ਿਲ੍ਹਾ ਮੋਗਾ), ਥੰਮੂਵਾਲ ਰਾਮਪੁਰ (ਜਲੰਧਰ) ਤੇ ਖਾਨਪੁਰ (ਜ਼ਿਲ੍ਹਾ ਅੰਮ੍ਰਿਤਸਰ) ਵਿੱਚ ਇੱਕ-ਇੱਕ ਜਨਤਕ ਰੇਤ ਖੱਡ ਦਾ ਉਦਘਾਟਨ ਸਬੰਧਤ ਵਿਧਾਇਕਾਂ ਅਤੇ ਅਧਿਕਾਰੀਆਂ ਵੱਲੋਂ ਕੀਤਾ ਗਿਆ।
ਕੈਬਨਿਟ ਮੰਤਰੀ ਨੇ ਦੱਸਿਆ ਕਿ 47.65 ਲੱਖ ਮੀਟਰਕ ਟਨ ਦੀ ਕੁੱਲ ਸਮਰੱਥਾ ਵਾਲੀਆਂ 72 ਜਨਤਕ ਰੇਤ ਖੱਡਾਂ ‘ਚੋਂ ਹੁਣ ਤੱਕ 15.91 ਲੱਖ ਮੀਟਰਕ ਟਨ ਰੇਤ ਕੱਢੀ ਜਾ ਚੁੱਕੀ ਹੈ। ਇਸੇ ਤਰ੍ਹਾਂ 38 ਵਪਾਰਕ ਰੇਤ ਖੱਡਾਂ ਦੇ ਕਲੱਸਟਰਾਂ ਵਿੱਚੋਂ 136 ਲੱਖ ਮੀਟਰਕ ਟਨ ਰੇਤ ਕੱਢਣ ਦੀ ਯੋਜਨਾ ਬਣਾਈ ਗਈ ਹੈ ਜਿਸ ਵਿੱਚੋਂ 17 ਲੱਖ ਮੀਟਰਕ ਟਨ ਰੇਤ ਅਤੇ ਬਜਰੀ ਹੀ ਕੱਢੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਜਨਤਕ ਅਤੇ ਵਪਾਰਕ ਰੇਤ ਖੱਡਾਂ ਵਿੱਚ ਹਾਲੇ ਵੀ 151 ਲੱਖ ਮੀਟਰਕ ਟਨ ਤੋਂ ਵੱਧ ਰੇਤ ਅਤੇ ਬਜਰੀ ਉਪਲਬਧ ਹੈ।
 ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਨ੍ਹਾਂ ਜਨਤਕ ਰੇਤ ਖੱਡਾਂ ਦੇ ਖੁੱਲ੍ਹਣ ਨਾਲ ਵੱਡੀ ਪੱਧਰ ’ਤੇ ਆਮ ਲੋਕ ਖ਼ੁਦ ਰੇਤ ਦੀ ਖੁਦਾਈ ਕਰਕੇ ਰੇਤ ਲਿਜਾ ਸਕਦੇ ਹਨ ਅਤੇ ਵੇਚ ਸਕਦੇ ਹਨ, ਜਿਸ ਨਾਲ ਬਾਜ਼ਾਰ ਵਿੱਚ ਰੇਤ ਦੀ ਸਪਲਾਈ ਵਧੇਗੀ ਅਤੇ ਰੇਤ ਦੇ ਮਾਰਕੀਟ ਰੇਟ ਵੀ ਘਟਣਗੇ।
ਗ਼ੈਰ-ਕਾਨੂੰਨੀ ਖਣਨ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਕਿਹਾ ਕਿ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸੂਬੇ ਵਿੱਚ ਮਾਈਨਿੰਗ ਐਕਟ ਅਤੇ ਨਿਯਮਾਂ ਤਹਿਤ ਅਪ੍ਰੈਲ 2022 ਤੋਂ ਜਨਵਰੀ 2024 ਤੱਕ 945 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।
Tags: : Chetan Singh JodaMajrapunjab government
Share205Tweet128Share51

Related Posts

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਮਈ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਟੇਕਿਆ ਮੱਥਾ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ

ਮਈ 12, 2026

ਪੰਜਾਬ ਬੋਰਡ ਨੇ ਜਾਰੀ ਕੀਤਾ 10ਵੀਂ ਦਾ ਨਤੀਜਾ, ਇਸ ਤਰ੍ਹਾਂ ਚੈੱਕ ਕਰੋ ਆਪਣਾ Result

ਮਈ 11, 2026

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ*

ਮਈ 11, 2026

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

ਮਈ 11, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਮਈ 11, 2026
Load More

Recent News

ਅਬੂ ਧਾਬੀ ਜਾ ਰਹੀ ਫਲਾਈਟ ਦੇ ਵਿੰਗ ‘ਚ ਅਚਾਨਕ ਲੱਗੀ ਅੱਗ, ਏਅਰਪੋਰਟ ‘ਤੇ ਹੜਕੰਪ

ਮਈ 12, 2026

ਇਲਾਹਾਬਾਦ ਹਾਈ ਕੋਰਟ ਨੇ ਲਿਆ ਵੱਡਾ ਫੈਸਲਾ, 43 ਸਾਲ ਬਾਅਦ ਸਮੂਹਿਕ ਬਲਾਤਕਾਰ ਦੇ ਦੋਸ਼ੀਆਂ ਨੂੰ ਕੀਤਾ ਬਰੀ

ਮਈ 12, 2026

NEET 2026 ਪ੍ਰੀਖਿਆ ਰੱਦ; CBI ਜਾਂਚ ਦੇ ਹੁਕਮ; ਨਵੀਆਂ ਤਰੀਕਾਂ ਜਲਦ ਕੀਤੀਆਂ ਜਾਣਗੀਆਂ ਜਾਰੀ

ਮਈ 12, 2026

ਦਿੱਲੀ-ਐਨਸੀਆਰ ਵਾਸੀਆਂ ਲਈ ਖੁਸ਼ਖਬਰੀ: ਬੈਰੀਅਰ-ਲੈੱਸ ਟੋਲ ਦਾ ਹੋਇਆ ਉਦਘਾਟਨ

ਮਈ 12, 2026

Weather Update: ਤੇਜ ਤੂਫ਼ਾਨ ਤੇ ਮੀਂਹ ਦਾ ਕਹਿਰ, ਮਚੀ ਤਬਾਹੀ

ਮਈ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.